ਕਪੂਰਥਲਾ/ਸੁਲਤਾਨਪੁਰ ਲੋਧੀ, (ਸਮਾਜ ਵੀਕਲੀ) ( ਕੌੜਾ): ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਮੋਮੀ ਵੱਲੋਂ ਹਲਕਾ ਸੁਲਤਾਨਪੁਰ ਅੰਦਰ ਆਮ ਲੋਕਾਂ ਨੂੰ ਸੇਵਾ ਭਾਵਨਾ ਨਾਲ ਦਿੱਤੀਆਂ ਜਾ ਰਹੀਆਂ ਕਾਨੂੰਨੀ ਸੇਵਾਵਾਂ ਨੂੰ ਮੁੱਖ ਰੱਖਦਿਆਂ ਬਾਰ ਕੌਂਸਲ ਆਫ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵੱਲੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਰਵਾਏ ਲੀਗਲ ਐਜੂਕੇਸ਼ਨ ਅਤੇ ਟਰੇਨਿੰਗ ਸੈਮੀਨਾਰ ਮੌਕੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਜਸਟਿਸ ਰਾਜਬੀਰ ਸ਼ੇਰਾਵਤ ਜ਼ਿਲ੍ਹਾ ਸੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਜਸਟਿਸ ਰਾਜਬੀਰ ਸ਼ੇਰਾਵਤ ਨੇ ਬੋਲਦਿਆਂ ਕਿਹਾ ਕਿ ਸਾਰੇ ਮੈਂਬਰਾਂ ਨੂੰ ਕਾਨੂੰਨ ਦੀਆਂ ਬਾਰੀਕੀਆਂ ਬਾਰੇ ਸੰਜੀਦਗੀ ਨਾਲ ਸਮਝਣ ਦੀ ਲੋੜ ਹੈ। ਕੌਂਸਲ ਦੇ ਹਰ ਮੈਂਬਰ ਦਾ ਫਰਜ਼ ਬਣਦਾ ਹੈ ਕਿ ਉਹ ਆਮ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦੇਣ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਮੋਮੀ ਨੇ ਵਿਸ਼ਵਾਸ ਦਿਵਾਇਆ ਕਿ ਉਹ ਉਹ ਪਹਿਲਾਂ ਦੀ ਤਰ੍ਹਾਂ ਹੀ ਆਮ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੰਦੇ ਰਹਿਣਗੇ।ਇਸ ਮੌਕੇ ਲੀਗਲ ਟ੍ਰੇਨਿੰਗ ਚੇਅਰਮੈਨ ਕਰਨਜੀਤ ਸਿੰਘ, ਐਡਵੋਕੇਟ ਆਰ.ਕੇ ਆਨੰਦ, ਐਡਵੋਕੇਟ ਦਲਜੀਤ ਸਿੰਘ ਸਹੋਤਾ, ਐਡਵੋਕੇਟ ਸੀਤਲ ਸਿੰਘ ਧੰਜੂ, ਬਲਵਿੰਦਰ ਸਿੰਘ ਮੋਮੀ ਆਦਿ ਹਾਜ਼ਰ ਸਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly