ਨਵੀਂ ਦਿੱਲੀ (ਸਮਾਜ ਵੀਕਲੀ): ਰੂਸ ਦੇ ਰਾਜਦੂਤ ਨਿਕੋਲੇਅ ਕੁਦਾਸ਼ੇਵ ਨੇ ਅੱਜ ਕਿਹਾ ਕਿ ਅਫ਼ਗਾਨ ਦੀ ਧਰਤੀ ਨੂੰ ਖਿੱਤੇ ਦੇ ਹੋਰਨਾਂ ਮੁਲਕਾਂ ਲਈ ਅਤਿਵਾਦ ਫੈਲਾਉਣ ਦਾ ਜ਼ਰੀਆ ਨਹੀਂ ਬਣਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਫ਼ਗਾਨਿਸਤਾਨ ਵਿਚ ਪੈਦਾ ਹੋਈ ਸਥਿਤੀ ਸਬੰਧੀ ਰੂਸ ਤੇ ਭਾਰਤ ਦੀਆਂ ਚਿੰਤਾਵਾਂ ਇਕ ਵਰਗੀਆਂ ਹਨ। ਰੂਸੀ ਰਾਜਦੂਤ ਨੇ ਕਿਹਾ ਕਿ ਰੂਸ ਅਤੇ ਕਸ਼ਮੀਰ ਵਿਚ ਅਤਿਵਾਦ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ ਅਤੇ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਰੂਸ ਤੇ ਭਾਰਤ ਅਤਿਵਾਦ ਵਰਗੇ ਖ਼ਤਰੇ ਦਾ ਟਾਕਰਾ ਕਰਨ ਲਈ ਮਿਲ ਕੇ ਕੰਮ ਕਰਦੇ ਰਹਿਣਗੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly