ਸੁਸਾਇਟੀ ਵੱਲੋਂ ਦਿਵਿਆਂਗ ਅਧਿਆਪਕਾਂ ਨੂੰ ਕੀਤਾ ਗਿਆ ਵਿਸ਼ੇਸ਼ ਤੌਰ ਤੇ ਸਨਮਾਨਿਤ
ਹੁਸ਼ਿਆਰਪੁਰ, (ਸਮਾਜ ਵੀਕਲੀ) (ਤਰਸੇਮ ਦੀਵਾਨਾ)-ਡਿਸਏਬਲਡ ਪਰਸਨਜ਼ ਵੈਲਫੇਅਰ ਸੁਸਾਇਟੀ ਵੱਲੋਂ ਪ੍ਰਧਾਨ ਸੰਦੀਪ ਸ਼ਰਮਾ ਦੀ ਪ੍ਰਧਾਨਗੀ ਵਿੱਚ ਰਾਸ਼ਟਰੀ ਅਧਿਆਪਕ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿੱਚ ਉੱਘੇ ਸਮਾਜ ਸੇਵੀ ਡਾ ਅਜੇ ਬੱਗਾ ਬਤੌਰ ਵਿਸ਼ੇਸ਼ ਮਹਿਮਾਨ ਸ਼ਾਮਿਲ ਹੋਏ। ਇਸ ਮੌਕੇ ਦਿਵਿਆਂਗ ਅਧਿਆਪਕਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਇਸ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਮੁੱਖ ਮਹਿਮਾਨ ਡਾ ਅਜੇ
ਬੱਗਾ ਨੇ ਕਿਹਾ ਕਿ ਦਿਵਿਆਂਗ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਸੁਸਾਇਟੀ ਦੁਆਰਾ ਉਲੀਕਿਆ ਗਿਆ ਇਹ ਵਿਲੱਖਣ ਸਨਮਾਨ ਸਮਾਰੋਹ ਹੈ। ਉਹਨਾਂ ਨੇ ਦਿਵਿਆਂਗ ਅਧਿਆਪਕਾਂ ਦੁਆਰਾ ਸਮਾਜ ਦੀ ਕੀਤੀ ਜਾ ਰਹੀ ਸੇਵਾ ਦੀ ਸ਼ਲਾਘਾ ਕੀਤੀ। ਪ੍ਰਧਾਨ ਸੰਦੀਪ ਸ਼ਰਮਾ ਨੇ ਕਿਹਾ ਕਿ ਅਧਿਆਪਕ ਸਮਾਜ ਲਈ ਇੱਕ ਚਾਨਣ ਮੁਨਾਰਾ ਹਨ। ਅਧਿਆਪਕ ਬਿਨਾਂ ਕਿਸੇ ਸਵਾਰਥ ਦੇ ਇੱਕ ਬੱਚੇ ਦੀ ਉਂਗਲ ਫੜ ਕੇ ਉਸ ਨੂੰ ਉਸਦੀ ਮੰਜ਼ਿਲ ਤੱਕ ਪਹੁੰਚਾ ਦਿੰਦਾ। ਇਸ ਮੌਕੇ ਸੰਜੀਵ ਕੁਮਾਰ ਨੇ ਡਾ ਰਾਧਾ ਕ੍ਰਿਸ਼ਨਨ ਸਰਵਪੱਲੀ ਦੇ ਜੀਵਨ ਬਾਰੇ ਚਾਨਣਾ ਆਉਂਦੇ ਹੋਏ ਰਾਸ਼ਟਰੀ ਅਧਿਆਪਕ ਦਿਹਾੜੇ ਦੀ ਮਹਾਨਤਾ ਨੂੰ ਦੱਸਿਆ। ਇਸ ਮੌਕੇ ਪ੍ਰਿੰਸੀਪਲ ਗੁਰਪ੍ਰੀਤ ਸਿੰਘ, ਲੈਕਚਰਾਰ ਪ੍ਰਭਜੋਤ ਸਿੰਘ, ਜਸਵਿੰਦਰ ਸਿੰਘ ਸਹੋਤਾ, ਜਸਪਾਲ ਸਿੰਘ, ਸੁਖਜਿੰਦਰ ਸਿੰਘ, ਰਜੀਵ ਕੁਮਾਰ, ਰਾਜ ਕੁਮਾਰ, ਦੀਪਕ ਕੁਮਾਰ, ਗੁਰਪ੍ਰੀਤ ਸਿੰਘ, ਨੀਲਮ, ਅਨੁਰਾਧਾ, ਹਰਿਮੰਦਰ ਕੌਰ ਸਹੋਤਾ, ਕੀਰਤੀ ਆਦਿ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਸੁਸਾਇਟੀ ਵੱਲੋਂ ਵਿਸ਼ੇਸ਼ ਮਹਿਮਾਨ ਉੱਘੇ ਸਮਾਜ ਸੇਵਕ ਡਾ ਅਜੇ ਬੱਗਾ ਨੂੰ ਦਿਵਿਆਂਗਾਂ ਦੀ ਭਲਾਈ ਲਈ ਨਿਭਾਈਆਂ ਜਾ ਰਹੀਆਂ ਵਿਲੱਖਣ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਨਰਲ ਸਕੱਤਰ ਜਸਵਿੰਦਰ ਸਿੰਘ ਸਹੋਤਾ ਅਤੇ ਸਕੱਤਰ ਨੀਲਮ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਕੁਲਜੀਤ ਸਿੰਘ, ਸ਼ਿਵਾਗ, ਅੰਸਿ਼ਕਾ ਸੋਨੂੰ ਆਦਿ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly