2011 ਦੀ ਜਨਗਣਨਾ ਮਗਰੋਂ ਐਕਟ ਅਧੀਨ ਆਉਂਦੇ ਲੋਕਾਂ ਦੀ ਗਿਣਤੀ ਵੀ ਵਧੀ: ਭੂਸ਼ਣ

(ਸਮਾਜ ਵੀਕਲੀ): ਤਿੰਨ ਸਮਾਜਿਕ ਕਾਰਕੁਨਾਂ ਅੰਜਲੀ ਭਾਰਦਵਾਜ, ਹਰਸ਼ ਮੰਦਰ ਤੇ ਜਗਦੀਪ ਛੋਕਰ ਵੱਲੋਂ ਪੇਸ਼ ਹੋਏ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਕਿਹਾ ਕਿ ਦੇਸ਼ ਦੀ ਆਬਾਦੀ 2011 ਦੀ ਜਨਗਣਨਾ ਤੋਂ ਬਾਅਦ ਵਧੀ ਹੈ ਤੇ ਇਸ ਦੇ ਨਾਲ ਹੀ ਭੋਜਨ ਸੁਰੱਖਿਆ ਐਕਟ ਤਹਿਤ ਆਉਂਦੇ ਲੋਕਾਂ ਦੀ ਗਿਣਤੀ ਵੀ ਵਧੀ ਹੈ। ਉਨ੍ਹਾਂ ਕਿਹਾ ਕਿ ਜੇ ਭੋਜਨ ਸੁਰੱਖਿਆ ਕਾਨੂੰਨ ਪ੍ਰਭਾਵੀ ਢੰਗ ਨਾਲ ਲਾਗੂ ਨਹੀਂ ਹੁੰਦਾ ਤਾਂ ਕਈ ਯੋਗ ਤੇ ਲੋੜਵੰਦ ਲਾਭਪਾਤਰੀ ਇਸ ਦੇ ਲਾਭ ਤੋਂ ਵਾਂਝੇ ਰਹਿ ਸਕਦੇ ਹਨ। ਭੂਸ਼ਣ ਨੇ ਕਿਹਾ ਕਿ ਸਰਕਾਰ ਦਾਅਵਾ ਕਰ ਰਹੀ ਹੈ ਕਿ ਹਾਲ ਦੇ ਸਾਲਾਂ ਵਿਚ ਪ੍ਰਤੀ ਵਿਅਕਤੀ ਆਮਦਨ ਵਧੀ ਹੈ, ਪਰ ਇਸ ਦੇ ਨਾਲ ਹੀ ਭਾਰਤ ਆਲਮੀ ਭੁੱਖਮਰੀ ਸੂਚੀ ਵਿਚ ਵੀ ਹੇਠਾਂ ਖ਼ਿਸਕਿਆ ਹੈ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਹਰ ਲੋੜਵੰਦ ਤੱਕ ਅਨਾਜ ਪਹੁੰਚਾਉਣਾ ਸਰਕਾਰ ਦੀ ਜ਼ਿੰਮੇਵਾਰੀ: ਸੁਪਰੀਮ ਕੋਰਟ
Next articleਮੂਸੇਵਾਲਾ ਕੇਸ: ਬੱਬੂ ਮਾਨ ਤੇ ਮਨਕੀਰਤ ਔਲਖ ਨੂੰ ਪੁੱਛ-ਪੜਤਾਲ ਲਈ ਸੱਦਿਆ