ਨਵੀਂ ਦਿੱਲੀ (ਸਮਾਜ ਵੀਕਲੀ): ਭਾਰਤ ਨੇ ਕੈਨੇਡਾ ਵਿਚ ਖਾਲਿਸਤਾਨੀ ਪੱਖੀ ਕਾਰਕੁਨਾਂ ਵੱਲੋਂ ਭਾਰਤੀ ਅਧਿਕਾਰੀਆਂ ਖ਼ਿਲਾਫ਼ ਰੋਸ ਜ਼ਾਹਰ ਕਰਨ ’ਤੇ ਕੈਨੇਡਾ ਕੋਲ ਆਪਣਾ ਇਤਰਾਜ਼ ਜ਼ਾਹਰ ਕੀਤਾ ਹੈ। ਇਸ ਤੋਂ ਇਲਾਵਾ ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਹੈ ਤਾਂ ਕਿ ਕੈਨੇਡਾ ਵਿੱਚ ਭਾਰਤ ਦੇ ਕੂਟਨੀਤਕ ਮਿਸ਼ਨ ਅਤੇ ਕੌਂਸਲੇਟਾਂ ਵਿਰੁੱਧ ਕੱਟੜਪੰਥੀ ਤੱਤਾਂ ਦੀਆਂ ਕਾਰਵਾਈਆਂ ਬਾਰੇ ਸਖ਼ਤ ਚਿੰਤਾ ਜ਼ਾਹਰ ਕੀਤੀ ਜਾ ਸਕੇ। ਸਰਕਾਰ ਨੇ ਇਸ ਬਾਰੇ ਸਪਸ਼ਟੀਕਰਨ ਮੰਗਿਆ ਕਿ ਅਜਿਹੇ ਤੱਤਾਂ ਨੂੰ ਪੁਲੀਸ ਦੀ ਮੌਜੂਦਗੀ ਵਿੱਚ ਭਾਰਤੀ ਕੂਟਨੀਤਕ ਮਿਸ਼ਨ ਅਤੇ ਕੌਂਸਲੇਟਾਂ ਦੀ ਸੁਰੱਖਿਆ ਦੀ ਉਲੰਘਣਾ ਕਰਨ ਦੀ ਇਜਾਜ਼ਤ ਕਿਵੇਂ ਦਿੱਤੀ ਗਈ। ਦੱਸਣਾ ਬਣਦਾ ਹੈ ਕਿ ਕੈਨੇਡਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਸੰਜੈ ਕੁਮਾਰ ਵਰਮਾ ਨੂੰ ਸਰੀ, ਬ੍ਰਿਟਿਸ਼ ਕੋਲੰਬੀਆ ਵਿੱਚ ਇੱਕ ਸਮਾਗਮ ਵਿੱਚ ਆਪਣੀ ਹਾਜ਼ਰੀ ਰੱਦ ਕਰਨੀ ਪਈ ਸੀ ਕਿਉਂਕਿ ਦੋ ਸੌ ਦੇ ਕਰੀਬ ਕੱਟੜਪੰਥੀ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਤਲਵਾਰਾਂ ਤੇ ਡੰਡਿਆਂ ਨਾਲ ਸਮਾਗਮ ਵਾਲੀ ਥਾਂ ਦੇ ਸਾਹਮਣੇ ਇਕੱਠੇ ਹੋ ਗਏ ਹਨ। ਇਸ ਤੋਂ ਇਲਾਵਾ ਅਜਿਹੀਆਂ ਹੀ ਕਈ ਘਟਨਾਵਾਂ ਵਾਪਰੀਆਂ ਹਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly