ਨਵਜੋਤ ਸਿੰਘ ਸਿੱਧੂ ਦੇ ਥਾਪੜੇ ਉਪਰੰਤ ਜੁਗਰਾਜਪਾਲ ਸਿੰਘ ਸਾਹੀ ਹਲਕਾ ਸੁਲਤਾਨਪੁਰ ਲੋਧੀ ਵਿੱਚ ਉਤਰੇ ਕਾਂਗਰਸ ਦੀ ਮਜ਼ਬੂਤੀ ਲਈ

ਕੈਪਸ਼ਨ- ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਜਥੇ ਜੁਗਰਾਜਪਾਲ ਸਿੰਘ ਸਾਹੀ ਤਲਵੰਡੀ ਚੌਧਰੀਆਂ ਤੇ ਉਹਨਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਸਾਹੀ ਤੇ ਜਤਿੰਦਰਪਾਲ ਸਿੰਘ ਤਲਵੰਡੀ , ਗੁਰਨਾਮ ਸਿੰਘ ਆਦਿ

ਜਥੇ ਜੁਗਰਾਜਪਾਲ ਸਿੰਘ ਸਾਹੀ ਨੇ ਹਲਕਾ ਸੁਲਤਾਨਪੁਰ ਲੋਧੀ ਤੋਂ ਕਾਂਗਰਸ ਦੀ ਟਿਕਟ ਤੇ ਠੋਕਿਆ ਦਾਅਵਾ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਮਾਗਮਾਂ ਸਮੇਂ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ‘ਚ ਮਾਰਕੀਟ ਕਮੇਟੀ ਸਕੱਤਰ ਵੱਜੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਜਥੇ ਜੁਗਰਾਜਪਾਲ ਸਿੰਘ ਸਾਹੀ ਤਲਵੰਡੀ ਚੌਧਰੀਆਂ ਨੇ ਨੌਕਰੀ ਸੇਵਾ ਮੁਕਤੀ ਲੈਣ ਉਪਰੰਤ ਅੱਜ ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਖਿਲਾਫ ਸੁਲਤਾਨਪੁਰ ਲੋਧੀ ਵਿਖੇ ਪ੍ਰੈੱਸ ਕਾਨਫਰੰਸ ਕੀਤੀ। ਪ੍ਰੈੱਸ ਕਾਨਫਰੰਸ ‘ਚ ਜਥੇ ਜੁਗਰਾਜਪਾਲ ਸਿੰਘ ਸਾਹੀ ਨਾਲ ਉਨ੍ਹਾਂ ਦੀ ਪਤਨੀ ਗੁਰਜੀਤ ਕੌਰ ਸਾਹੀ , ਜਤਿੰਦਰਪਾਲ ਸਿੰਘ ਤਲਵੰਡੀ ਚੌਧਰੀਆਂ , ਗੁਰਨਾਮ ਸਿੰਘ ਗਾਮਾ ਪ੍ਰਧਾਨ ਯੂਥ ਕਾਂਗਰਸ , ਬਲਦੇਵ ਸਿੰਘ ਫੱਤੂਢੀਂਗਾ ਵੀ ਸਨ ।

ਜਥੇ ਜੁਗਰਾਜਪਾਲ ਸਿੰਘ ਸਾਹੀ ਨੇ ਦੱਸਿਆ ਕਿ ਪਹਿਲਾਂ ਮੈ ਸ਼੍ਰੋਮਣੀ ਯੂਥ ਅਕਾਲੀ ਦਲ ਦਾ ਜਿਲ੍ਹਾ ਕਪੂਰਥਲਾ ਦਾ ਪ੍ਰਧਾਨ ਤੇ ਹੋਰ ਵੱਖ ਵੱਖ ਆਹੁਦਿਆਂ ਤੇ ਰਹਿ ਚੁੱਕਾ ਹਾਂ ਤੇ ਤਕਰੀਬਨ 15 ਕੁ ਸਾਲ ਪਹਿਲਾਂ ਮੈਂ ਸ਼੍ਰੋਮਣੀ ਅਕਾਲੀ ਦਲ ਦੀ ਹਾਈ ਕਮਾਂਡ ਨੂੰ ਦੱਸਿਆ ਸੀ ਕਿ ਡਾ. ਉਪਿੰਦਰਜੀਤ ਕੌਰ ਸਾਬਕਾ ਮੰਤਰੀ ਵਰਕਰਾਂ ਨਾਲ ਗੱਲਬਾਤ ਦੌਰਾਨ ਸ਼ਬਦਾਂ ਦੀ ਮਰਿਆਦਾ ਭੁੱਲ ਚੁੱਕੇ ਹਨ । ਜਿਸ ਕਾਰਣ ਉਹ ਹੁਣ ਜਿੱਤ ਨਹੀਂ ਸਕਦੇ। ਇਸ ਲਈ ਕਿਸੇ ਨੌਜਵਾਨ ਚਿਹਰੇ ਨੂੰ ਪਾਰਟੀ ਟਿਕਟ ਦਿੱਤੀ ਜਾਵੇ। ਪਰ ਉਨ੍ਹਾਂ ਦੀ ਕਿਸੇ ਨੇ ਵੀ ਨਾ ਸੁਣੀ ਤਾਂ ਅਗਲੀਆਂ ਚੋਣਾਂ ‘ਚ ਵੀ ਬੀਬੀ ਜੀ ਚੋਣ ਹਾਰ ਗਏ।

ਉਨ੍ਹਾਂ ਦਾਅਵਾ ਕੀਤਾ ਕਿ ਉਸ ਉਪਰੰਤ ਮੈਂ ਰਾਣਾ ਗੁਰਜੀਤ ਸਿੰਘ ਦੀ ਅਗਵਾਈ ‘ਚ ਕਾਂਗਰਸ ਪਾਰਟੀ ‘ਚ ਸ਼ਾਮਿਲ ਹੋ ਗਿਆ ਤੇ ਕਾਂਗਰਸ ਹਾਈ ਕਮਾਂਡ ਨੇ ਮੈਨੂੰ ਜਿਲ੍ਹਾ ਕਾਂਗਰਸ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਸੀ ਤੇ ਬਾਅਦ ‘ਚ ਮੈ ਆਪਣੀ ਸਰਕਾਰੀ ਨੌਕਰੀ ਬਤੌਰ ਸਕੱਤਰ ਮਾਰਕੀਟ ਕਮੇਟੀ ਜੁਆਇਨ ਕਰ ਲਈ ਤੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਮਾਗਮਾਂ ਸਮੇਂ ਸੁਲਤਾਨਪੁਰ ਲੋਧੀ ਦੀ ਮਾਰਕੀਟ ਕਮੇਟੀ ਦੇ ਸਕੱਤਰ ਵੱਜੋਂ ਸੇਵਾਵਾਂ ਨਿਭਾਈਆਂ । ਉਨ੍ਹਾਂ ਦੱਸਿਆ ਕਿ ਹਲਕਾ ਵਿਧਾਇਕ ਨੇ ਕਿਸੇ ਕਿੜ ਕਾਰਨ ਮੈਨੂੰ ਇੱਥੋਂ ਬਦਲੀ ਕਰਵਾ ਕੇ ਹੁਸ਼ਿਆਰਪੁਰ ਭੇਜ ਦਿੱਤਾ , ਜਿੱਥੇ ਮੈ ਹੁਣ ਸੇਵਾ ਮੁਕਤੀ ਹਾਸਲ ਕਰਕੇ ਰਾਜਨੀਤੀ ‘ਚ ਸਰਗਰਮ ਹੋ ਕੇ ਇਲਾਕੇ ਦੀ ਸੇਵਾ ਕਰਨ ਦਾ ਮਨ ਬਣਾਇਆ ਹੈ ।

ਜਥੇ ਜੁਗਰਾਜਪਾਲ ਸਿੰਘ ਸਾਹੀ ਨੇ ਦਾਅਵਾ ਕੀਤਾ ਕਿ ਮੈਂ ਅੱਜ ਕਾਂਗਰਸ ਪਾਰਟੀ ਦੇ ਪ੍ਰਧਾਨ ਸ੍ਰ. ਨਵਜੋਤ ਸਿੰਘ ਸਿੱਧੂ ਨੂੰ ਮਿਲ ਕੇ ਹੀ ਸੁਲਤਾਨਪੁਰ ਲੋਧੀ ਆਇਆ ਹਾਂ ਤੇ ਮੈਂ ਸੂਬਾ ਪ੍ਰਧਾਨ ਤੋਂ ਹਲਕਾ ਸੁਲਤਾਨਪੁਰ ਲੋਧੀ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇਣ ਦੀ ਮੰਗ ਕੀਤੀ ਹੈ ਤੇ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਨਵਜੋਤ ਸਿੰਘ ਸਿੱਧੂ ਨੇ ਮੈਨੂੰ ਥਾਪੜਾ ਦੇ ਕੇ ਸੁਲਤਾਨਪੁਰ ਲੋਧੀ ‘ਚ ਪਾਰਟੀ ਦੀ ਮਜਬੂਤੀ ਲਈ ਕੰਮ ਕਰਨ ਲਈ ਭੇਜਿਆ ਹੈ । ਉਹਨਾਂ ਕਿਹਾ ਹੈ ਕਿ ਇਸ ਵਾਰ ਜੇਕਰ ਨਵਤੇਜ ਸਿੰਘ ਚੀਮਾ ਨੂੰ ਕਾਂਗਰਸ ਪਾਰਟੀ ਦੀ ਟਿਕਟ ਦਿੱਤੀ ਗਈ ਤਾਂ ਉਨ੍ਹਾਂ ਦੀ ਜ਼ਮਾਨਤ ਜ਼ਬਤ ਹੋ ਜਾਵੇਗੀ ।

ਜਥੇ ਜੁਗਰਾਜਪਾਲ ਸਿੰਘ ਸਾਹੀ ਨੇ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਅਪੀਲ ਕੀਤੀ ਕਿ ਇਸ ਵਾਰ ਹਲਕਾ ਸੁਲਤਾਨਪੁਰ ਲੋਧੀ ਤੋਂ ਕਾਂਗਰਸ ਪਾਰਟੀ ਦੀ ਟਿਕਟ ਮੈਨੂੰ ਦਿੱਤੀ ਜਾਵੇ । ਉਨ੍ਹਾਂ ਇਹ ਵੀ ਕਿਹਾ ਕਿ ਅਗਰ ਪਾਰਟੀ ਹਲਕਾ ਸੁਲਤਾਨਪੁਰ ਲੋਧੀ ਦੀ ਟਿਕਟ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਬੇਟੇ ਰਾਣਾ ਇੰਦਰਪ੍ਰਤਾਪ ਸਿੰਘ ਨੂੰ ਦਿੰਦੀ ਹੈ ਤਾਂ ਮੈ ਆਪਣਾ ਨਾਮ ਵਾਪਸ ਲੈ ਕੇ ਰਾਣਾ ਇੰਦਰਪ੍ਰਤਾਪ ਸਿੰਘ ਦਾ ਸਮਰਥਨ ਕਰਾਂਗਾ । ਉਨ੍ਹਾਂ ਇਹ ਵੀ ਕਿਹਾ ਕਿ ਅਗਰ ਕ‍ਾਂਗਰਸ ਪਾਰਟੀ ਇਸ ਵਾਰ ਵੀ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਟਿਕਟ ਦਿੰਦੀ ਹੈ ਤਾਂ ਉਸਦਾ ਡਟ ਕੇ ਵਿਰੋਧ ਕੀਤ‍ਾ ਜਾਵੇਗਾ ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਹਿਤਪੁਰ ਵਿੱਚ ਦਿਨ ਦਿਹਾੜੇ ਗੋਲੀਆਂ ਮਾਰ ਕੇ ਨੋਜਵਾਨ ਦਾ ਕਤਲ
Next articleਸਵਰਗ… ਜੰਨਤ… ਤੇ ਕਥਾ-ਕਹਾਣੀਆਂ ਦੇ ਕਹਿਣਕਾਰਾਂ ਵੱਲੋਂ ਪਾਏ ਉਲਝੇਵੇਂ