ਇਸਲਾਮਾਬਾਦ (ਸਮਾਜ ਵੀਕਲੀ): ਪਾਕਿਸਤਾਨ ਸਰਕਾਰ ਤੇ ਪਾਬੰਦੀ ਅਧੀਨ ਪਾਰਟੀ ਤਹਿਰੀਕ-ਏ-ਲਬਾਇਕ ਪਾਕਿਸਤਾਨ (ਟੀਐਲਪੀ) ਵਿਚਾਲੇ ਲੰਮੀ ਗੱਲਬਾਤ ਤੋਂ ਬਾਅਦ ਸਮਝੌਤਾ ਹੋ ਗਿਆ ਹੈ। ਪਾਰਟੀ ਦੇ ਕਾਰਕੁਨ ਕਈ ਦਿਨ ਤੋਂ ਰੋਸ ਮੁਜ਼ਾਹਰੇ ਕਰ ਰਹੇ ਸਨ ਤੇ ਪਾਰਟੀ ਪ੍ਰਧਾਨ ਦੀ ਰਿਹਾਈ ਮੰਗ ਰਹੇ ਸਨ। ਉਹ ਫਰਾਂਸੀਸੀ ਰਾਜਦੂਤ ਨੂੰ ਦੇਸ਼ ਵਿਚੋਂ ਕੱਢਣ ਦੀ ਮੰਗ ਵੀ ਕਰ ਰਹੇ ਸਨ। ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਗਠਿਤ ਟੀਮ ਨੇ ਮਾਮਲੇ ’ਤੇ ਟੀਐਲਪੀ ਨਾਲ ਸਹਿਮਤੀ ਬਣਾ ਲਈ ਹੈ। ਪ੍ਰਧਾਨ ਮੰਤਰੀ ਖਾਨ ਨੇ ਸ਼ਨਿਚਰਵਾਰ ਰਸੂਖ਼ਵਾਨ ਮੌਲਵੀਆਂ ਦੀ ਇਕ ਟੀਮ ਬਣਾਈ ਸੀ ਜਿਸ ਨੇ ਪਾਰਟੀ ਨਾਲ ਗੱਲਬਾਤ ਕੀਤੀ।
ਜ਼ਿਕਰਯੋਗ ਹੈ ਕਿ ਸਰਕਾਰ ਨੇ ਫਰਾਂਸ ਦੇ ਰਾਜਦੂਤ ਨੂੰ ਕੱਢਣ ਤੋਂ ਇਨਕਾਰ ਕਰ ਦਿੱਤਾ ਸੀ ਤੇ ਟੀਐਲਪੀ ਦੇ ਹਜ਼ਾਰਾਂ ਮੈਂਬਰਾਂ ਨੇ ਲਾਹੌਰ ਤੋਂ 15 ਅਕਤੂਬਰ ਨੂੰ ਇਸਲਾਮਾਬਾਦ ਵੱਲ ਮਾਰਚ ਕੱਢਣਾ ਸ਼ੁਰੂ ਕਰ ਦਿੱਤਾ ਸੀ। ਸਮਝੌਤੇ ਬਾਰੇ ਐਲਾਨ ਅੱਜ ਇਕ ਪ੍ਰੈੱਸ ਕਾਨਫਰੰਸ ਵਿਚ ਕੀਤਾ ਗਿਆ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly