ਬਲਾਚੌਰ (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ ) ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪ੍ਰਬੰਧਕੀ ਬੋਰਡ ਨੇ ਡਾ. ਸਤਿਬੀਰ ਸਿੰਘ ਗੋਸਲ, ਵਾਈਸ ਚਾਂਸਲਰ, ਪੀ.ਏ.ਯੂ-ਲੁਧਿਆਣਾ ਦੀ ਅਗਵਾਈ ਵਿੱਚ ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਦਾਖਲਾ ਲੈਣ ਲਈ 10% ਸੀਟਾਂ ਕੰਢੀ ਇਲਾਕੇ ਦੇ ਵਿਦਿਆਰਥੀਆਂ ਲਈ ਰਾਖਵੀਆਂ ਕਰਨ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਮਨਮੋਹਨਜੀਤ ਸਿੰਘ, ਡੀਨ, ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਨੇ ਦੱਸਿਆ ਕਿ ਇਹ ਕਾਲਜ ਕੰਢੀ ਇਲਾਕੇ ਵਿੱਚ ਖੇਤੀਬਾੜੀ ਵਿੱਦਿਆ ਨੂੰ ਪ੍ਰਫੁਲਿਤ ਕਰਨ ਲਈ ਖੋਲਿਆ ਗਿਆ ਹੈ। ਹੁਣ ਪ੍ਰਬੰਧਕੀ ਬੋਰਡ ਦੇ ਫੈਸਲੇ ਅਨੁਸਾਰ ਇਸ ਕਾਲਜ ਦੇ ਦਾਖਲੇ ਵਿੱਚ ਹਰ ਸਾਲ 10% ਵਾਧੂ ਸੀਟਾਂ ਕੰਢੀ ਇਲਾਕੇ ਦੇ ਵਿਦਿਆਰਥੀਆਂ ਲਈ ਰਾਖਵੀਆਂ ਕਰ ਦਿੱਤੀਆਂ ਗਈਆਂ ਹਨ। ਉਹਨਾਂ ਨੇ ਦੱਸਿਆ ਕਿ ਇਸ ਤਰ੍ਹਾਂ ਕੰਢੀ ਇਲਾਕੇ ਦੇ ਕਿਸਾਨਾਂ ਦੇ ਪਰਿਵਾਰਾਂ ਨੂੰ ਅਤੇ ਕੰਢੀ ਇਲਾਕੇ ਦੀ ਖੇਤੀਬਾੜੀ ਨੂੰ ਬਹੁਤ ਫਾਇਦਾ ਹੋਵੇਗਾ। ਉਹਨਾਂ ਨੇ ਦੱਸਿਆ ਕਿ ਇਹ ਫੈਸਲਾ ਇਸ ਸਾਲ ਹੋਣ ਵਾਲੇ ਦਾਖਲਿਆਂ ਵਿੱਚ ਹੀ ਲਾਗੂ ਹੋ ਜਾਵੇਗਾ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



