ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਪਿੰਡ ਕੋਲੀਆਂ, ਬਲਾਕ ਮੁਕੇਰੀਆਂ ਵਿਖੇ ਪਸ਼ੂ ਭਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਦੇ ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨੀਅਰਿੰਗ) ਡਾ. ਅਜੈਬ ਸਿੰਘ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਖੇਤੀਬਾੜੀ ਸਲਾਹ ਅਤੇ ਅਚਨਚੇਤ ਫ਼ਸਲ ਯੋਜਨਾਬੰਦੀ ਦੇ ਨੁਕਤੇ ਸਾਂਝੇ ਕੀਤੇ, ਜਦਕਿ ਸਹਿਯੋਗੀ ਪ੍ਰੋਫੈਸਰ (ਪਸ਼ੂ ਵਿਗਿਆਨ) ਡਾ. ਪਰਮਿੰਦਰ ਸਿੰਘ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਦੁਧਾਰੂ ਪਸ਼ੂਆਂ ਦੀ ਸਾਂਭ-ਸੰਭਾਲ ਬਾਬਤ ਨੁਕਤੇ ਸਾਂਝੇ ਕੀਤੇ। ਪਸ਼ੂ ਪਾਲਣ ਵਿਭਾਗ ਮੁਕੇਰੀਆਂ ਤੋਂ ਸੀਨੀਅਰ ਵੈਟਰਨਰੀ ਅਫਸਰ ਡਾ. ਹਰਿੰਦਰ ਪਾਲ ਗੋਜਰਾ ਨੇ ਦੁਧਾਰੂ ਪਸ਼ੁਆਂ ਵਿੱਚ ਬਿਮਾਰੀਆਂ ਦੀ ਸੁਚੱਜੀ ਰੋਕਥਾਮ ਸਬੰਧੀ ਪਸ਼ੂਆਂ ਦੇ ਟੀਕੇ ਲਗਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਕੈਂਪ ਦੌਰਾਨ ਹੜ੍ਹ ਪ੍ਰਭਾਵਿਤ ਖੇਤਰ ਵਿਚ ਪਸ਼ੂਆਂ ਪਾਲਕਾਂ ਨੂੰ ਪਸ਼ੂਆਂ ਦੇ ਪੇਟ ਦੇ ਕੀੜਿਆਂ, ਚਿੱਚੜਾਂ ਸਬੰਧੀ ਅਤੇ ਹੋਰ ਜ਼ਰੂਰੀ ਦਵਾਈਆਂ ਦਿੱਤੀਆਂ ਗਈਆਂ। ਇਸ ਕੈਂਪ ਵਿਚ ਪਸ਼ੂ ਪਾਲਣ ਵਿਭਾਗ ਬਲਾਕ ਮੁਕੇਰੀਆਂ ਦੇ ਹੋਰ ਅਧਿਕਾਰੀ ਡਾ. ਸੁਖਜਿੰਦਰ ਸਿੰਘ, ਡਾ. ਕ੍ਰਿਸ਼ਨ ਕੁਮਾਰ ਅਤੇ ਡਾ. ਨਵਨੀਤ ਅੱਤਰੀ ਵੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



