(ਸਮਾਜ ਵੀਕਲੀ) ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਸਮਰਾਲਾ ਨੇ ਨੇੜਲੇ ਕੋਟਲਾ ਭੜੀਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਕੈਂਪ ਡਾ ਗੁਰਦੀਪ ਸਿੰਘ ਮੁੱਖ ਖੇਤੀਬਾੜੀ ਅਫਸਰ, ਲੁਧਿਆਣਾ ਜੀ ਦੇ ਦਿਸ਼ਾ ਨਿਰਦੇਸ਼ ਅਤੇ ਡਾ ਗੌਰਵ ਧੀਰ ਖੇਤੀਬਾੜੀ ਅਫਸਰ ਸਮਰਾਲਾ ਜੀ ਦੀ ਅਗਵਾਈ ਦੇ ਹੇਠ ਲਗਾਇਆ ਗਿਆ। ਇਸ ਕੈਂਪ ਦੌਰਾਨ ਕਿਸਾਨ ਵੀਰਾਂ ਨੂੰ ਸੰਬੋਧਨ ਕਰਦੇ ਹੋਏ ਸਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਸਮਰਾਲਾ ਨੇ ਖੇਤੀ ਖਰਚੇ ਘਟਾਉਣ ਲਈ ਜਰੂਰੀ ਨੁਕਤੇ ਸਾਂਝੇ ਕੀਤੇ। ਉਹਨਾਂ ਕਿਸਾਨ ਵੀਰ ਨੂੰ ਨਵੀਆਂ ਤਕਨੀਕਾਂ ਅਪਣਾਉਣ ਦੇ ਲਈ ਅਪੀਲ ਕੀਤੀ ਉਹਨਾਂ ਕਿਹਾ ਕਿ ਕਣਕ ਦੀ ਬਜਾਈ ਘੱਟ ਖਰਚੇ ਵਿੱਚ ਸਰਫੇਸ ਸੀਡਰ ਨਾਲ ਕਰਨ ਵਾਲੇ ਕਿਸਾਨਾਂ ਦੀ ਫਸਲ ਬਹੁਤ ਹੀ ਵਧੀਆ ਰਹੀ ਹੈ ਨਾ ਹੀ ਕਣਕ ਦੀ ਇਸ ਵਿਧੀ ਰਾਹੀਂ ਬੀਜੀ ਫਸਲ ਦੇ ਵਿੱਚ ਕੋਈ ਗੁਲਾਬੀ ਸੁੰਡੀ ਦਾ ਹਮਲਾ ਹੋਇਆ ਹੈ ਅਤੇ ਨਦੀਨਾ ਦੀ ਵੀ ਗਿਣਤੀ ਘੱਟ ਹੀ ਰਹੀ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਸੀਜ਼ਨ ਦੇ ਵਿੱਚ ਕਿਸਾਨ ਵੀਰਾਂ ਨੂੰ ਕਣਕ ਦੀ ਬਜਾਈ ਸਰਫੇਸ ਸੀਡਰ ਜਾਂ ਮਲਚਿੰਗ ਵਿਧੀ ਰਾਹੀਂ ਬੀਜਣ ਨੂੰ ਤਰਜ਼ੀਹਾ ਦੇਣੀ ਚਾਹੀਦੀ ਹੈ। ਇਸ ਮੌਕੇ ਹਾਜ਼ਰ ਕਿਸਾਨ ਵੀਰਾਂ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨ ਉਤਪਾਦਨ ਸੰਗਠਨ ਬਣਾਉਣ ਦੇ ਲਈ ਪ੍ਰੇਰਿਤ ਵੀ ਕੀਤਾ।ਉਹਨਾਂ ਕਿਸਾਨਾਂ ਨੂੰ ਖੇਤੀ ਖਰਚੇ ਨੋਟ ਕਰਨ ਦੀ ਆਦਤ ਪਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਇਸ ਮੌਕੇ ਉਹਨਾਂ ਹਾਜ਼ਰ ਕਿਸਾਨ ਵੀਰਾਂ ਨੂੰ ਕਣਕ ਦੇ ਬੀਜ ਉਤਪਾਦਨ ਦੇ ਜਰੂਰੀ ਨੁਕੱਤੇ ਵੀ ਸਾਂਝੇ ਕੀਤੇ| ਇਸ ਮੌਕੇ ਖੇਤੀਬਾੜੀ ਵਿਭਾਗ ਵੱਲੋਂ ਚਮਕੌਰ ਸਿੰਘ ਖੇਤੀਬਾੜੀ ਉਪ ਨਿਰੀਖਕ ਹਾਜ਼ਰ ਸਨ। ਕਿਸਾਨ ਵੀਰਾਂ ਵਿੱਚੋਂ ਰਣਵੀਰ ਸਿੰਘ ਗੁਰਿੰਦਰ ਸਿੰਘ ਸਤਵੀਰ ਸਿੰਘ ਰਤਨ ਸਿੰਘ ਇੰਦਰਜੀਤ ਸਿੰਘ ਹਰਪ੍ਰੀਤ ਸਿੰਘ ਕਮਲਜੀਤ ਸਿੰਘ,ਸੁਖਦੀਪ ਸਿੰਘ ਆਦਿ ਕਿਸਾਨ ਵੀਰ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj