(ਸਮਾਜ ਵੀਕਲੀ) ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਸਮਰਾਲਾ ਵੱਲੋਂ ਡਾ ਗੁਰਦੀਪ ਸਿੰਘ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਜੀ ਦੇ ਦਿਸ਼ਾ ਨਿਰਦੇਸ਼ ਅਤੇ ਡਾ ਗੌਰਵ ਧੀਰ ਖੇਤੀਬਾੜੀ ਅਫਸਰ, ਸਮਰਾਲਾ ਜੀ ਦੀ ਅਗਵਾਈ ਹੇਠ ਕਿਸਾਨ ਜਾਗਰੂਕਤਾ ਕੈਂਪ ਪਿੰਡ ਬਲਾਲਾ ਵਿਖੇ ਲਗਾਇਆ ਗਿਆ। ਇਸ ਕੈਂਪ ਦੌਰਾਨ ਕਿਸਾਨ ਵੀਰਾਂ ਨੂੰ ਸੰਬੋਧਿਤ ਕਰਦੇ ਹੋਏ ਸੰਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਸਮਰਾਲਾ ਜੀ ਨੇ ਕਿਹਾ ਕਿ ਕਿਸਾਨ ਵੀਰ ਬਹਾਰ ਰੁੱਤ ਦੀ ਮੱਕੀ ਦੇ ਵਿੱਚ ਕੀੜਿਆਂ ਮਕੌੜਿਆਂ ਦੀ ਰੋਕਥਾਮ ਦੇ ਲਈ ਸਰਬਪੱਖੀ ਕੀੜ ਪ੍ਰਬੰਧ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਤੇ ਧਿਆਨ ਦੇਣਾ। ਉਹਨਾਂ ਨੇ ਕਿਸਾਨ ਵੀਰਾਂ ਨੂੰ ਫਾਲ ਆਰਮੀ ਵਾਰਮ ਸੁੰਡੀ ਦੀ ਰੋਕਥਾਮ ਦੇ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸਿਫਾਰਿਸ਼ ਕੀਟਨਾਸ਼ਕ ਜਹਿਰਾਂ ਬਾਰੇ ਵਿਸਥਾਰ ਦੇ ਵਿੱਚ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਕਿਸਾਨ ਵੀਰ ਸੱਠੀ ਮੂੰਗੀ ਦੀ ਕਾਸਤ ਨੂੰ ਆਉਂਦੇ ਸਮੇਂ ਦੇ ਵਿੱਚ ਪਹਿਲ ਦੇਣ ਤਾਂ ਜੋ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਵਧਾਇਆ ਜਾ ਸਕੇ l।ਉਹਨਾਂ ਨੇ ਕਿਹਾ ਕਿ ਸੱਠੀ ਮੂੰਗੀ ਦੀ ਕਾਸ਼ਤ ਦੇ ਲਈ ਢੁਕਵਾਂ ਸਮਾਂ 20 ਮਾਰਚ ਤੋਂ 10 ਅਪ੍ਰੈਲ ਹੈ। ਉਨਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਕਿਸਮਾਂ ਐਸਐਮਐਲ 1827, ਐਸਐਮਐਲ 668 ਅਤੇ ਐਸਐਮਐਲ 832 ਦੇ ਬਾਰੇ ਵਿਸਥਾਰ ਦੇ ਵਿੱਚ ਜਾਣਕਾਰੀ ਦਿੱਤੀ। ਅਖੀਰ ਦੇ ਵਿੱਚ ਉਹਨਾਂ ਹਾਜ਼ਰ ਕਿਸਾਨ ਵੀਰਾਂ ਦਾ ਕੈਂਪ ਦੇ ਵਿੱਚ ਆਉਣ ਦੇ ਲਈ ਧੰਨਵਾਦ ਆਖਿਆ। ਇਸ ਮੌਕੇ ਖੇਤੀਬਾੜੀ ਵਿਭਾਗ ਵੱਲੋਂ ਮੁਲਾਜ਼ਮ ਹਾਜ਼ਰ ਸਨ। ਕਿਸਾਨ ਵੀਰਾਂ ਦੇ ਵਿੱਚੋਂ ਸਰਬਜੀਤ ਸਿੰਘ, ਬਲਵਿੰਦਰ ਸਿੰਘ, ਬਲਦੇਵ ਸਿੰਘ, ਕੁਲਦੀਪ ਸਿੰਘ, ਬਲਵੀਰ ਸਿੰਘ, ਸੰਦੀਪ ਸਿੰਘ, ਹਰਨੇਕ ਸਿੰਘ, ਸੱਜਣ ਸਿੰਘ,ਬਲਪ੍ਰੀਤ ਸਿੰਘ, ਸਤਵਿੰਦਰ ਸਿੰਘ ਸਿਮਰਨਜੋਤ ਸਿੰਘ ਹਰਮਨਜੀਤ ਸਿੰਘ ਲਖਵੀਰ ਸਿੰਘ ਆਦਿ ਕਿਸਾਨ ਵੀਰ ਹਾਜ਼ਰ ਸਨ।
Sandeep Singh ADO
PAU,LUDHIANA
MANAGE HYDRABAD
PAU,LUDHIANA
MANAGE HYDRABAD
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj


