ਖੇਤੀ ਕਾਨੂੰਨ: ‘ਆਪ’ ਨੇ ਪ੍ਰਕਾਸ਼ ਸਿੰਘ ਬਾਦਲ ਦੀ ਚੁੱਪੀ ’ਤੇ ਚੁੱਕੇ ਸੁਆਲ

AAP. (Photo: Twitter/@AamAadmiParty)

ਚੰਡੀਗੜ੍ਹ (ਸਮਾਜ ਵੀਕਲੀ):  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਖੇਤੀ ਕਾਨੂੰਨਾਂ ਬਾਰੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਚੁੱਪ ’ਤੇ ਸੁਆਲ ਚੁੱਕਦਿਆਂ ਕਿਹਾ ਕਿ ਬਾਦਲ ਪਰਿਵਾਰ ਅਤੇ ਨਰਿੰਦਰ ਮੋਦੀ ਰਲੇ ਹੋਏ ਹਨ। ਉਨ੍ਹਾਂ ਕਿਹਾ ਕਿ ਜਦੋਂ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਜਬਰੀ ਥੋਪੇ ਜਾ ਰਹੇ ਸਨ, ਉਦੋਂ ਸ੍ਰੀ ਬਾਦਲ ਨੇ ਵੀਡੀਓ ਰਾਹੀਂ ਇਨ੍ਹਾਂ ਕਾਨੂੰਨਾਂ ਨੂੰ ਕਿਸਾਨ ਪੱਖੀ ਦੱਸਿਆ ਸੀ ਪਰ ਜਦੋਂ ਕਿਸਾਨਾਂ ਦੇ ਦਬਾਅ ਹੇਠ ਭਾਜਪਾ ਨਾਲੋਂ ਗੱਠਜੋੜ ਤੋੜਨਾ ਪਿਆ ਤਾਂ ਉਸ ਮਗਰੋਂ ਉਨ੍ਹਾਂ ਨੇ ਇਕ ਵਾਰ ਵੀ ਖੇਤੀ ਕਾਨੂੰਨਾਂ ਖ਼ਿਲਾਫ਼ ਆਪਣਾ ਮੂੰਹ ਨਹੀਂ ਖੋਲ੍ਹਿਆ। ‘ਆਪ’ ਆਗੂ ਨੇ ਕਿਹਾ ਕਿ ਸਮਾਂ ਆਉਣ ’ਤੇ ਬਾਦਲ ਭਾਜਪਾ ਨਾਲ ਹੱਥ ਮਿਲਾ ਲੈਣਗੇ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleShift to e-mobility inevitable for India: Grant Thornton-Ficci
Next articleComponent manufacturing to spur growth, says Panasonic