HOME ਅਹਿਮਦਾਬਾਦ ਵਿਖੇ ਹੋਏ ਜਹਾਜ ਹਾਦਸੇ ਚ ਸਵਾਰ 53 ਬ੍ਰਿਟਿਸ਼ ਯਾਤਰੀਆਂ ਨਾਲ ਪ੍ਰਧਾਨ...

ਅਹਿਮਦਾਬਾਦ ਵਿਖੇ ਹੋਏ ਜਹਾਜ ਹਾਦਸੇ ਚ ਸਵਾਰ 53 ਬ੍ਰਿਟਿਸ਼ ਯਾਤਰੀਆਂ ਨਾਲ ਪ੍ਰਧਾਨ ਮੰਤਰੀ ਨੇ ਪ੍ਰਗਟਾਈ ਹਮਦਰਦੀ

2
ਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਅਰ ਸਟਾਰਮਰ

*ਯਾਤਰੀਆਂ ਦੇ ਪਰਿਵਾਰਕ ਮੈਂਬਰਾਂ ਅਤੇ ਨਜ਼ਦੀਕੀਆਂ ਲਈ ਕੀਤਾ ਹੈਲਪ ਨੰਬਰ ਜਾਰੀ

ਲੈਸਟਰ(ਇੰਗਲੈਂਡ)   (ਸਮਾਜ ਵੀਕਲੀ)  (ਸੁਖਜਿੰਦਰ ਸਿੰਘ ਢੱਡੇ)-ਅੱਜ ਵੀਰਵਾਰ ਨੂੰ ਅਹਿਮਦਾਬਾਦ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਏਅਰ ਇੰਡੀਆ ਦੇ ਜਹਾਜ਼ ਦੇ ਹਾਦਸਾ ਗ੍ਰਸਤ ਹੋਣ ਤੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਅਰ ਸਟਾਰਮਰ ਨੇ ਪੀੜਤ ਯਾਤਰੀਆਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਇਹ ਯਾਤਰੀ ਹਵਾਈ ਜਹਾਜ਼ ਅਹਿਮਦਾਬਾਦ ਤੋਂ ਲੰਡਨ ਜਾ ਰਿਹਾ ਸੀ,ਅਤੇ ਇਸ ਫਲਾਈਟ ਵਿਚ 53 ਬ੍ਰਿਟਿਸ਼ ਨਾਗਰਿਕਾਂ ਸਮੇਤ 242 ਯਾਤਰੀ ਸਵਾਰ ਸਨ। ਪ੍ਰਧਾਨ ਮੰਤਰੀ ਸਟਾਰਮਰ ਨੇ ਇਕ ਬਿਆਨ ਵਿਚ ਕਿਹਾ ਕਿ ਇਸ ਹਾਦਸੇ ਦੇ ਸਾਹਮਣੇ ਆਉਣ ਵਾਲੇ ਦ੍ਰਿਸ਼ ਬਹੁਤ ਭਿਆਨਕ ਹਨ। ਉਨ੍ਹਾਂ ਇਹ ਵੀ ਕਿਹਾ ਕਿ ਹਾਲਾਤ ਬਾਰੇ ਮੈਂ ਨਾਲੋ ਨਾਲ ਜਾਣਕਾਰੀ ਹਾਸਲ ਕਰ ਰਿਹਾ ਹਾਂ ਤੇ ਇਸ ਦੁਖਦਾਈ ਸਮੇਂ ਮੇਰੀ ਹਮਦਰਦੀ ਯਾਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਹੈ। ਇਸੇ ਤਰ੍ਹਾਂ ਯੂ.ਕੇ ਦੇ ਵਿਦੇਸ਼ ਸਕੱਤਰ ਡੇਵਿਡ ਲੈਮੀ ਨੇ ਵੀ ਪ੍ਰਭਾਵਿਤ ਲੋਕਾਂ ਪ੍ਰਤੀ ਆਪਣੀ ਹਮਦਰਦੀ ਜਾਹਿਰ ਕੀਤੀ ਹੈ। ਬਰਤਾਨੀਆ ਸਰਕਾਰ ਨੇ ਇਸ ਜਹਾਜ ਵਿੱਚ ਸਵਾਰ ਬ੍ਰਿਟਿਸ਼ ਲੋਕਾਂ ਦੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਦੀ ਇੱਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ। ਜਿਸ ਤੇ ਕਾਲ ਕਰਕੇ ਪਰ  ਪ੍ਰਭਾਵਿਤ ਯਾਤਰੀਆਂ ਦੇ ਪਰਿਵਾਰ ਅਤੇ ਨਜ਼ਦੀਕੀ ਉਹਨਾਂ ਸਬੰਧੀ ਜਾਣਕਾਰੀ ਹਾਸਲ ਕਰ ਸਕਦੇ ਹਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਜਵੱਦੀ ਟਕਸਾਲ ਵਿਖੇ ਮੀਰੀ-ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ
Next articleਕਵੀਸ਼ਰੀ ਦਾ ਬਾਦਸ਼ਾਹ-ਬਾਬੂ ਰਜਬ ਅਲੀ