ਏਅਰ ਚੀਫ਼ ਮਾਰਸ਼ਲ ਚੌਧਰੀ ਨੇ ਹਵਾਈ ਸੈਨਾ ਮੁਖੀ ਵਜੋਂ ਅਹੁਦਾ ਸੰਭਾਲਿਆ

ਨਵੀਂ ਦਿੱਲੀ (ਸਮਾਜ ਵੀਕਲੀ):  ਏਅਰ ਚੀਫ਼ ਮਾਰਸ਼ਲ ਵਿਵੇਕ ਰਾਮ ਚੌਧਰੀ ਨੇ ਅੱਜ ਭਾਰਤੀ ਹਵਾਈ ਸੈਨਾ ਦੇ ਨਵੇਂ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਏਅਰ ਚੀਫ਼ ਮਾਰਸ਼ਲ ਆਰ ਕੇ ਐੱਸ ਭਦੌਰੀਆ ਦੀ ਸੇਵਾਮੁਕਤੀ ਮਗਰੋਂ ਉਹ ਹਵਾਈ ਸੈਨਾ ਦੇ ਨਵੇਂ ਮੁਖੀ ਬਣੇ ਹਨ। ਅਹੁਦਾ ਸੰਭਾਲਣ ਮਗਰੋਂ ਸ੍ਰੀ ਚੌਧਰੀ ਨੇ ਕਿਹਾ,‘‘ਦੇਸ਼ ਦੀ ਖੁਦਮੁਖਤਿਆਰੀ ਅਤੇ ਅਖੰਡਤਾ ਨੂੰ ਕਿਸੇ ਵੀ ਕੀਮਤ ’ਤੇ ਬਹਾਲ ਰੱਖਿਆ ਜਾਵੇਗਾ।’’

ਹਵਾਈ ਸੈਨਾ ਦੇ ਜਵਾਨਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਨਵੀਂ ਤਕਨਾਲੋਜੀ, ਸਾਈਬਰ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਅਤੇ ਭਵਿੱਖ ਦੀਆਂ ਸੁਰੱਖਿਆ ਚੁਣੌਤੀਆਂ ਦੇ ਟਾਕਰੇ ਲਈ ਸਿਖਲਾਈ ਦੇ ਨਵੇਂ ਤਰੀਕੇ ਅਪਣਾਏ ਜਾਣ ਦੀ ਲੋੜ ਹੈ। ਏਅਰ ਚੀਫ਼ ਮਾਰਸ਼ਲ ਚੌਧਰੀ ਪਹਿਲਾਂ ਉਪ ਮੁਖੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਪੱਛਮੀ ਏਅਰ ਕਮਾਂਡ ਦੇ ਮੁਖੀ ਵਜੋਂ ਲੱਦਾਖ ਸੈਕਟਰ ਸਮੇਤ ਹੋਰ ਸੰਜੀਦਾ ਥਾਵਾਂ ’ਤੇ ਸੁਰੱਖਿਆ ਦੀ ਜ਼ਿੰਮੇਵਾਰੀ ਨਿਭਾਈ ਸੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਹਾਈਵੇਅਜ਼ ਨੂੰ ਸਥਾਈ ਤੌਰ ’ਤੇ ਬੰਦ ਨਹੀਂ ਕਰ ਸਕਦੇ: ਸੁਪਰੀਮ ਕੋਰਟ
Next articleਪੰਜਾਬ ’ਚ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦਾ ਇੱਕ ਵਰ੍ਹਾ ਮੁਕੰਮਲ