ਏਅਰ ਮਾਰਸ਼ਲ ਵੀ.ਆਰ.ਚੌਧਰੀ ਹੋਣਗੇ ਨਵੇਂ ਹਵਾਈ ਸੈਨਾ ਮੁਖੀ

ਨਵੀਂ ਦਿੱਲੀ (ਸਮਾਜ ਵੀਕਲੀ): ਏਅਰ ਮਾਰਸ਼ਲ ਵੀ.ਆਰ.ਚੌਧਰੀ ਭਾਰਤੀ ਹਵਾਈ ਸੈਨਾ ਦੇ ਨਵੇਂ ਮੁਖੀ ਹੋਣਗੇ। ਉਹ ਏਅਰ ਚੀਫ਼ ਮਾਰਸ਼ਲ ਆਰ.ਕੇ.ਐੱਸ.ਭਦੌਰੀਆ ਦੀ ਥਾਂ ਲੈਣਗੇ, ਜੋ 30 ਸਤੰਬਰ ਨੂੰ ਅਹੁਦੇ ਤੋਂ ਸੇਵਾਮੁਕਤ ਹੋ ਰਹੇ ਹਨ। ਏਅਰ ਮਾਰਸ਼ਲ ਚੌਧਰੀ ਇਸ ਵੇਲੇ ਹਵਾਈ ਸੈਨਾ ਵਿੱਚ ਵਾਈਸ ਚੀਫ਼ ਹਨ। ਰੱਖਿਆ ਮੰਤਰਾਲੇ ਨੇ ਇਕ ਸੰਖੇਪ ਬਿਆਨ ਵਿੱਚ ਕਿਹਾ, ‘‘ਸਰਕਾਰ ਨੇ ਏਅਰ ਮਾਰਸ਼ਲ ਵੀ.ਆਰ.ਚੌਧਰੀ ਨੂੰ ਏਅਰ ਚੀਫ਼ ਮਾਰਸ਼ਲ ਆਰ.ਕੇ.ਐੱਸ.ਭਦੌਰੀਆ ਦੀ 30 ਸਤੰਬਰ ਨੂੰ ਸੇਵਾ ਮੁਕਤੀ ਮਗਰੋਂ ਭਾਰਤੀ ਹਵਾਈ ਸੈਨਾ ਦਾ ਅਗਲਾ ਮੁਖੀ ਥਾਪਣ ਦਾ ਫੈਸਲਾ ਕੀਤਾ ਹੈ।’ ਏਅਰ ਮਾਰਸ਼ਲ ਚੌਧਰੀ ਨੂੰ ਭਾਰਤੀ ਹਵਾਈ ਸੈਨਾ ਦੀ ਲੜਾਕੂ ਸਟਰੀਮ ਵਿੱਚ 29 ਦਸੰਬਰ 1982 ਨੂੰ ਕਮਿਸ਼ਨ ਮਿਲਿਆ ਸੀ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜਲੰਧਰ ਨੇੜਲੇ ਮਲਸੀਆ ਦਾ ਮਨਿੰਦਰ ਸਿੱਧੂ ਦੂਜੀ ਵਾਰ ਬਣਿਆ ਐੱਮਪੀ
Next articleਮੁੰਬਈ ਜੇਲ੍ਹ ’ਚੋਂ ਬਾਹਰ ਆਇਆ ਰਾਜ ਕੁੰਦਰਾ