ਅਜੇ ਮਲੂਜਾ ਆਈ.ਪੀ.ਐਸ. ਨੇ ਸੰਭਾਲਿਆ  ਡੀ.ਆਈ.ਜੀ. ਫਰੀਦਕੋਟ ਰੇਂਜ ਦਾ ਚਾਰਜ 

ਪੰਜਾਬ ਪੁਲਿਸ ਦੀ ਟੁੱਕੜੀ ਵੱਲੋਂ ਪੇਸ਼ ਕੀਤਾ ਗਿਆ ਗਾਰਡ ਆਫ਼ ਆਨਰ
ਫਰੀਦਕੋਟ/ਭਲੂਰ 18 ਜੁਲਾਈ (ਬੇਅੰਤ ਗਿੱਲ ਭਲੂਰ) 2009 ਬੈਂਚ ਦੇ ਸੀਨੀਆਰ ਆਈ.ਪੀ.ਐਸ. ਅਧਿਕਾਰੀ ਸ੍ਰੀ ਅਜੇ ਮਲੂਜਾ ਨੇ ਅੱਜ ਫਰੀਦਕੋਟ ਪੁਲਿਸ ਰੇਂਜ ਦੇ ਡੀ.ਆਈ.ਜੀ. ਵਜੋਂ ਅਹੁਦੇ ਦਾ ਚਾਰਜ ਸੰਭਾਲ ਲਿਆ। ਇਸ ਮੌਕੇ ਐਸ.ਐਸ.ਪੀ. ਫਰੀਦਕੋਟ ਹਰਜੀਤ ਸਿੰਘ, ਐਸ.ਪੀ.(ਐੱਚ)  ਜਸਮੀਤ ਸਿੰਘ ਅਤੇ ਹੋਰ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਆਪਣਾ ਅਹੁਦਾ ਸੰਭਾਲਣ ਤੇ ਜੀ ਆਇਆਂ ਨੂੰ ਕਿਹਾ। ਇਸ ਮੌਕੇ ਪੰਜਾਬ ਪੁਲਿਸ ਦੀ ਟੁੱਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਪੇਸ਼ ਕੀਤਾ ਗਿਆ।ਇਸ ਮੌਕੇ ਡੀ.ਆਈ.ਜੀ.  ਅਜੇ ਮਲੂਜਾ ਨੇ ਕਿਹਾ ਕਿ ਇਹ ਸ਼ਿਕਾਇਤਾਂ ਸੁਣਨ ਵਿੱਚ ਆ ਰਹੀਆਂ ਹਨ ਕਿ ਲੋਕਾਂ ਨਾਲ ਵਿਦੇਸ਼ ਭੇਜਣ ਦੇ ਨਾਮ ‘ਤੇ  ਠੱਗੀਆਂ ਵੱਜ ਰਹੀਆਂ ਹਨ, ਉਨ੍ਹਾਂ ‘ਤੇ ਹਰ ਹਾਲਤ ਵਿੱਚ ਠੱਲ੍ਹ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਨਸ਼ੇ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਨੂੰ ਲੋਕਾਂ ਦੇ ਸਹਿਯੋਗ ਨਾਲ ਕੰਟਰੋਲ ਕੀਤਾ ਜਾਵੇਗਾ।
ਨਸ਼ਾ ਵੇਚਣ ਵਾਲਿਆਂ ਅਤੇ ਨਸ਼ਾਖੋਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਜਿੱਥੇ ਕਿੱਤੇ ਵੀ ਨਸ਼ਾ ਵੇਚਣ ਜਾਂ ਨਸ਼ਾ ਕਰਦਾ ਕੋਈ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸ਼ਕਰਾਂ ਸਬੰਧੀ ਸਹੀ ਇਤਲਾਹ ਦੇਣ, ਤਾਂ ਜੋ ਉਨ੍ਹਾਂ ਨੂੰ ਕਾਬੂ ਕੀਤਾ ਜਾ ਸਕੇ।  ਉਨ੍ਹਾਂ ਕਿਹਾ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਸੂਚਨਾ ਗੁਪਤ ਰੱਖੀ ਜਾਵੇਗੀ।ਚਾਰਜ ਸੰਭਾਲਣ ਉਪੰਰਤ ਉਨ੍ਹਾਂ ਜਿਲ੍ਹੇ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ, ਟਰੈਫਿਕ ਸਮੱਸਿਆ, ਪਾਰਕਿੰਗ ਆਦਿ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਲਈ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ।ਇਸ ਤੋਂ ਪਹਿਲਾਂ ਉਨਾਂ ਨੇ ਟਿੱਲਾ ਬਾਬਾ ਫਰੀਦ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।  ਇਸ ਮੌਕੇ ਟਿੱਲਾ ਬਾਬਾ ਫਰੀਦ ਪ੍ਰਬੰਧਕੀ ਕਮੇਟੀ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਬਾਬਾ ਫਰੀਦ ਜੀ ਦੀ ਪਵਿੱਤਰ ਧਰਤੀ ਫਰੀਦਕੋਟ ਰੇਂਜ ਵਿੱਚ ਉਨ੍ਹਾਂ ਨੂੰ ਡੀ.ਆਈ.ਜੀ. ਵਜੋਂ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਤੇ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਇੰਡੀਅਨ ਉਵਰਸੀਜ ਕਾਂਗਰਸ ਯੂ ਕੇ ਤੇ ਯੂਰਪ ਦਾ ਕਨਵੀਨਰ ਨਿਯੁਕਤ ਕਰਨ ਦਲਜੀਤ ਸਿੰਘ ਸਹੋਤਾ ਜੀ ਤੇ ਮੈਡਮ ਗੁਰਮਿੰਦਰ ਰੰਧਾਵਾ ਨੂੰ ਬਹੁਤ ਬਹੁਤ ਵਧਾਈ, ਤੀਰਥ ਸਿੰਘ ਬੈਲਜੀਅਮ
Next articleਇੰਡੀਅਨ ਉਵਰਸੀਜ ਕਾਂਗਰਸ ਨੇ ਕਨੇਡਾ ਵਿੱਚ ਨਵੀਂ ਕਮੇਟੀ ਨਿਯੁਕਤ ਕੀਤੀ ਸਾਡੇ ਵੱਲੋਂ ਬਹੁਤ ਬਹੁਤ ਵਧਾਈ, ਹਰਬੰਤ ਸਿੰਘ, ਸ਼ਿਵਦੇਵ ਸਿੰਘ ਸੰਧੂ