ਬਲਾਚੌਰ (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਕਾਂਗਰਸ ਪਾਰਟੀ ਦੀਆਂ ਜੜਾਂ ਹੋ ਰਹੀਆਂ ਹੋਰ ਵੀ ਮਜ਼ਬੂਤ ਇਹੋ ਕਹਿਣਾਂ ਹੈ ਸ਼ਹੀਦ ਭਗਤ ਸਿੰਘ ਨਗਰ ਤੋਂ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਦਾ। ਬੀਤੇ ਦਿਨੀ ਸ਼ਹਿਰ ਬਲਾਚੌਰ ਦੇ ਪਰਵਿੰਦਰ ਮੇਨਕਾ ਅਤੇ ਕੁਲਦੀਪ ਸਿੰਘ ਬਿੱਟੂ ਮੰਢਿਆਣੀ ਆਪਣੇ ਸਾਥੀਆਂ ਸਮੇਤ ਅਜੇ ਮੰਗਪੁਰ ਦੀ ਅਗਵਾਈ ਹੇਠ ਵੱਖ ਵੱਖ ਪਾਰਟੀਆਂ ਨੂੰ ਛੱਡ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਜ਼ਿਲ੍ਹਾ ਪ੍ਰਧਾਨ ਅਜੇ ਮੰਗਪੁਰ ਨੇ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਬਾਰੇ ਜਾਣੂ ਕਰਵਾਇਆ। ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਸਾਥੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਕਾਂਗਰਸ ਪਾਰਟੀ ਉਨ੍ਹਾਂ ਲਈ ਹਰ ਸਮੇਂ ਹਾਜ਼ਰ ਰਹੇਗੀ। ਇਸ ਮੌਕੇ ਤੇ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ,ਰਾਜਿੰਦਰ ਸਿੰਘ ਸ਼ਿੰਦੀ ਦਫ਼ਤਰ ਸਕੱਤਰ ਡੀ ਸੀ ਸੀ, ਲਾਲ ਬਹਾਦੁਰ ਗਾਂਧੀ ਸਾਬਕਾ ਕੌਂਸਲਰ, ਕੁਲਵਿੰਦਰ ਮੰਡ ਸੋਸ਼ਲ ਮੀਡੀਆ ਇੰਚਾਰਜ, ਰਿੱਕੀ ਬਜਾਜ ਸਾਬਕਾ ਕੌਂਸਲਰ ਆਦਿ ਹਾਜ਼ਰ ਸਨ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



