ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਕਾਂਗਰਸ ਪਾਰਟੀ ਦੀਆਂ ਜੜਾਂ ਹੋ ਰਹੀਆਂ ਹੋਰ ਵੀ ਮਜ਼ਬੂਤ ਇਹੋ ਕਹਿਣਾਂ ਹੈ ਸ਼ਹੀਦ ਭਗਤ ਸਿੰਘ ਨਗਰ ਤੋਂ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਦਾ। ਬੀਤੇ ਦਿਨੀ ਸ਼ਹਿਰ ਬਲਾਚੌਰ ਦੇ ਵਾਰਡ ਨੰ-2 ਤੋਂ ਮਨਦੀਪ ਕੌਰ ਅਤੇ ਮਹਿੰਦੀਪੁਰ ਤੋਂ ਜਤਿੰਦਰ ਕੁਮਾਰ ਸੌਨੂੰ ਆਪਣੇ ਸਾਥੀਆਂ ਸਮੇਤ ਅਜੇ ਮੰਗਪੁਰ ਦੀ ਅਗਵਾਈ ਹੇਠ ਹਰਪ੍ਰੀਤ ਸਿੰਘ ਹੈਰੀ ਯੂਥ ਪ੍ਰਧਾਨ ਸ਼ਹਿਰੀ ਅਤੇ ਰਾਕੇਸ਼ ਰਾਣੀ ਜਨਰਲ ਸਕੱਤਰ ਡੀਸੀਸੀ ਦੇ ਯਤਨਾਂ ਸਦਕਾ ਵੱਖ ਵੱਖ ਪਾਰਟੀਆਂ ਨੂੰ ਛੱਡ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਜ਼ਿਲ੍ਹਾ ਪ੍ਰਧਾਨ ਅਜੇ ਮੰਗਪੁਰ ਨੇ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਬਾਰੇ ਜਾਣੂ ਕਰਵਾਇਆ। ਇਸ ਮੋਕੇ ਮਨਦੀਪ ਕੌਰ, ਕਮਰ ਪਾਲ, ਜਤਿੰਦਰ ਕੁਮਾਰ, ਹਰਜਿੰਦਰ ਲਾਲ, ਆਸ਼ਾ ਰਾਣੀ, ਕੁਲਵਿੰਦਰ ਕੌਰ, ਹਰ ਕੌਰ, ਤਰਸੇਮ ਲਾਲ, ਸਾਹਿਲ, ਰੋਹਿਤ, ਰੋਸ਼ਨ, ਕਿਸ਼ਨ ਲਾਲ, ਦੇਵੀ, ਬਸੰਤੀ, ਰੋਸ਼ਨੀ, ਹਰਭਜਨ ਕੌਰ, ਸੁਖਦੇਵ ਕੁਮਾਰ, ਸਰਬਣ, ਕਾਲਾ ਆਦਿ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਸਾਥੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਕਾਂਗਰਸ ਪਾਰਟੀ ਉਨ੍ਹਾਂ ਲਈ ਹਰ ਸਮੇਂ ਹਾਜ਼ਰ ਰਹੇਗੀ। ਇਸ ਮੌਕੇ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ,ਰਾਜਿੰਦਰ ਸਿੰਘ ਸ਼ਿੰਦੀ ਦਫ਼ਤਰ ਸਕੱਤਰ ਡੀ ਸੀ ਸੀ, ਚਮਨ ਲਾਲ ਭੂੰਬਲਾ ਰਿਟਾਇਰਡ ਡੀ ਐਸ ਪੀ, ਮੋਹਿੰਦਰ ਪਾਲ ਚੇਅਰਮੈਨ, ਸੋਮਨਾਥ ਤੱਕਲਾ ਸੀਨੀਅਰ ਮੀਤ ਪ੍ਰਧਾਨ ਸ਼ਹਿਰੀ, ਲਾਲ ਬਹਾਦੁਰ ਗਾਂਧੀ ਸਾਬਕਾ ਕੌਂਸਲਰ, ਹਰਪ੍ਰੀਤ ਸਿੰਘ ਹੈਰੀ ਯੂਥ ਪ੍ਰਧਾਨ ਸ਼ਹਿਰੀ, ਨਰੇਸ਼ ਚੇਚੀ ਕੋਂਸਲਰ, ਪਾਨੀ ਕੁਮਾਰ ਕੋਂਸਲਰ, ਪਰਮਿੰਦਰ ਮੇਨਕਾ ਆਗੂ, ਦਿਨੇਸ਼ ਕੁਮਾਰ, ਰਾਣਾ ਪਾਸਟਰ ਆਦਿ ਹਾਜ਼ਰ ਸਨ
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



