HOME *ਅਜੇ ਮੰਗਪੁਰ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੂੰ ਮਿਲੀ ਮਜ਼ਬੂਤੀ*

*ਅਜੇ ਮੰਗਪੁਰ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੂੰ ਮਿਲੀ ਮਜ਼ਬੂਤੀ*

1
ਨਵਾਂਸ਼ਹਿਰ /ਕਾਠਗੜ੍ਹ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਕਾਂਗਰਸ ਪਾਰਟੀ ਦੀਆਂ ਜੜਾਂ ਹੋ ਰਹੀਆਂ ਹੋਰ ਵੀ ਮਜ਼ਬੂਤ ਇਹੋ ਕਹਿਣਾਂ ਹੈ ਸ਼ਹੀਦ ਭਗਤ ਸਿੰਘ ਨਗਰ ਤੋਂ ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਦਾ। ਬੀਤੇ ਦਿਨੀ ਪਿੰਡ- ਰੱਤੇਵਾਲ ਤੋਂ ਸੀਮਾ ਦੇਵੀ ਆਮ ਆਦਮੀ ਪਾਰਟੀ ਨੂੰ ਛੱਡ ਅਜੇ ਮੰਗਪੁਰ ਦੀ ਅਗਵਾਈ ਹੇਠ ਆਪਣੇ ਸਾਥੀਆਂ ਊਸ਼ਾ ਦੇਵੀ, ਮਨਜੀਤ ਕੌਰ, ਸ਼ੋਭਾ ਰਾਣੀ, ਲੱਛਮੀ ਦੇਵੀ, ਰਿੰਕੂ ਬਾਬਾ, ਰਾਕੇਸ਼ ਕੁਮਾਰ, ਪਰਮਜੀਤ, ਰੇਖਾ ਰਾਣੀ, ਕੁਲਵਿੰਦਰ, ਸੋਨੂੰ, ਬਬਲੀ, ਰੀਨਾ, ਜਸਵਿੰਦਰ ਕੌਰ, ਸੰਤੋਸ਼ ਤੋਸ਼ੀ, ਸੋਨੂੰ, ਰੋਹਿਤ, ਗੋਪੀ, ਨਰਿੰਦਰ ਕੁਮਾਰ ਨਿੰਦੀ, ਰਾਮ ਪਾਲ, ਮੋਹਨ ਲਾਲ, ਜੱਸਾ, ਬੱਲਾ, ਤਰਸੇਮ, ਕਾਲਾ, ਮਾਨਵ, ਮਨਦੀਪ, ਡੋਲ਼ਾ, ਰਵੀ, ਮੁੱਗਾ, ਬਖਸ਼ੋ, ਸੀਮਾ, ਸੋਨੂੰ ਅਤੇ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਨੇ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਬਾਰੇ ਜਾਣੂ ਕਰਵਾਇਆ। ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਸਾਥੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਕਾਂਗਰਸ ਪਾਰਟੀ ਉਨ੍ਹਾਂ ਲਈ ਹਰ ਸਮੇਂ ਹਾਜ਼ਰ ਰਹੇਗੀ। ਅਜੇ ਮੰਗੂਪੁਰ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਲੋਕਾਂ ਦਾ ਕਾਂਗਰਸ ਪਾਰਟੀ ਵੱਲ ਵੱਧ ਰਿਹਾ ਵਿਸ਼ਵਾਸ ਕਾਂਗਰਸ ਪਾਰਟੀ ਦੀ ਜਿੱਤ ਤੇ ਪੱਕੀ ਮੋਹਰ ਲਗਾ ਰਿਹੈ। ਇਸ ਮੋਕੇ ਮੋਹਨ ਲਾਲ ਸੰਧੂ ਬਲਾਕ ਪ੍ਰਧਾਨ ਬਲਾਚੌਰ, ਧਰਮਪਾਲ ਸਾਬਕਾ ਚੇਅਰਮੈਨ, ਨਾਨਕ ਬਾਂਠ ਚੇਅਰਮੈਨ ਬਲਾਕ ਸੰਮਤੀ ਬਲਾਚੌਰ, ਮੋਹਿੰਦਰ ਪਾਲ ਸੀਨੀਅਰ ਮੀਤ ਪ੍ਰਧਾਨ, ਰਾਜਿੰਦਰ ਸਿੰਘ ਸ਼ਿੰਦੀ ਦਫ਼ਤਰ ਸਕੱਤਰ ਡੀ ਸੀ ਸੀ, ਕੁਲਦੀਪ ਕੁਮਾਰ ਪ੍ਰਧਾਨ ਕਿਸਾਨ ਵਿੰਗ, ਹੇਮੰਤ ਚੌਧਰੀ ਮੰਡਲ ਪ੍ਰਧਾਨ, ਕੇਵਲ ਕ੍ਰਿਸ਼ਨ ਸੀਨੀਅਰ ਮੀਤ ਪ੍ਰਧਾਨ, ਵਿਜੇ ਮੋਹਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਰਾਜੀਵ ਕੁਮਾਰ ਬਲਾਕ ਸੰਮਤੀ ਮੈਂਬਰ, ਰਾਮ ਨਾਥ  ਸਰਪੰਚ ਨਵਾਂ ਪਿੰਡ ਰੱਤੇਵਾਲ, ਵਿਜੈ ਚੌਧਰੀ ਸਾਬਕਾ ਸਰਪੰਚ, ਗੁਲਸ਼ਨ ਕੁਮਾਰ ਸੋਸ਼ਲ ਮੀਡੀਆ, ਸੋਮਨਾਥ ਤੱਕਲਾ ਮੀਤ ਪ੍ਰਧਾਨ, ਹਰਪ੍ਰੀਤ ਹੈਰੀ ਪ੍ਰਧਾਨ ਯੂਥ ਸ਼ਹਿਰੀ, ਰਾਕੇਸ਼ ਰਾਣੀ ਜਨਰਲ ਸਕੱਤਰ ਡੀ ਸੀਸੀ, ਰਮੇਸ਼ ਚੈਧਰੀ ਸਰਪੰਚ, ਹਰਮੇਸ਼ ਚੌਧਰੀ ਸਾਬਕਾ ਸਰਪੰਚ, ਧਰਮਪਾਲ ਉਧਨਵਾਲ, ਹਰਮੇਸ਼ ਬਿੱਲਾ, ਹਰਮਨਜੀਤ ਸਿੰਘ ਆਦਿ ਪਾਰਟੀ ਵਰਕਰ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਮੋਰਿੰਡਾ ਨਗਰ ਕੌਂਸਲ ਚੋਣਾਂ
Next articleਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ ‘ਚ ਲੈਸਟਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ