HOME *ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ ਵੱਲੋਂ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ,...

*ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ ਵੱਲੋਂ ਕਿਸਾਨਾਂ ਦੇ ਹੱਕ ‘ਚ ਆਵਾਜ਼ ਬੁਲੰਦ, ਦਾਣਾ ਮੰਡੀ ਬਲਾਚੌਰ ਜਾਂ ਜਾਇਜ਼ਾ ਲੈਂਦਿਆਂ ਕਣਕ ਦੀ ਸਰਕਾਰੀ ਖਰੀਦ ਪ੍ਰਣਾਲੀ ’ਤੇ ਉਠਾਏ ਸਵਾਲ*

2

ਬਲਾਚੌਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਬੀਤੇ ਕੱਲ ਅਜੇ ਮੰਗੂਪੁਰ ਜਿਲ਼੍ਹਾ ਪ੍ਰਧਾਨ ਵੱਲੋਂ ਸੂਬੇ ਦੇ ਕਿਸਾਨਾਂ ਦੇ ਹੱਕ ‘ਚ ਜ਼ੋਰਦਾਰ ਆਵਾਜ਼ ਬੁਲੰਦ ਕਰਦਿਆਂ ਪੰਜਾਬ ਸਰਕਾਰ ਦੀ ਖਰੀਦ ਪ੍ਰਣਾਲੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਗਏ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 1 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਕਰਨ ਦੇ ਵਾਅਦੇ ਕੀਤੇ ਗਏ ਸਨ ਪਰ ਅੱਜ 14 ਦਿਨ ਬੀਤ ਜਾਣ ਦੇ ਬਾਵਜੂਦ ਵੀ ਮੰਡੀਆਂ ‘ਚ ਖਰੀਦ ਸ਼ੁਰੂ ਨਹੀਂ ਹੋ ਸਕੀ ਜੋ ਕਿ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਸੂਬੇ ਦੇ ਕਿਸਾਨ ਗੜੇਮਾਰੀ ਕਾਰਨ ਭਾਰੀ ਨੁਕਸਾਨ ਦਾ ਸਾਹਮਣਾ ਕਰ ਚੁੱਕੇ ਹਨ ਅਤੇ ਹੁਣ ਜਦੋਂ ਕਣਕ ਮੰਡੀਆਂ ‘ਚ ਪਹੁੰਚ ਚੁੱਕੀ ਹੈ ਤਾਂ ਖਰੀਦ ਨਾ ਹੋਣ ਕਾਰਨ ਕਿਸਾਨਾਂ ਨੂੰ ਹੋਰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ‘ਚ ਕਣਕ ਦੇ ਢੇਰ ਲੱਗੇ ਹੋਏ ਹਨ ਪਰ ਸਰਕਾਰ ਵੱਲੋਂ ਕੋਈ ਢੰਗ ਦੀ ਵਿਵਸਥਾ ਨਹੀਂ ਕੀਤੀ ਗਈ ਜਿਸ ਨਾਲ ਕਿਸਾਨ ਚਿੰਤਤ ਹਨ।  ਅਜੇ ਮੰਗੂਪੁਰ ਨੇ ਪੰਜਾਬ ਸਰਕਾਰ ਨੂੰ ਤੁਰੰਤ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਕਿਹਾ ਅਤੇ ਮੰਡੀਆਂ ‘ਚ ਕਣਕ ਦੀ ਖਰੀਦ ਫੌਰੀ ਤੌਰ ‘ਤੇ ਸ਼ੁਰੂ ਕਰਨ ਦੀ ਮੰਗ ਕੀਤੀ। ਜੇਕਰ ਸਰਕਾਰ ਨੇ ਜਲਦੀ ਕੋਈ ਕਦਮ ਨਾ ਚੁੱਕਿਆ ਤਾਂ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪਵੇਗਾ ਜਿਸ ਦੀ ਪੁਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਉਨ੍ਹਾਂ ਨੇ ਕੇਂਦਰੀ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਵੀ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਕਣਕ ਦੀ ਗੁਣਵੱਤਾ ਨੂੰ ਲੈ ਕੇ ਬੇਵਜ੍ਹਾ ਸਵਾਲ ਨਾ ਖੜ੍ਹੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਮਿਹਨਤ ਨਾਲ ਉਗਾਈ ਹੋਈ ਕਣਕ ਮੰਡੀਆਂ ‘ਚ ਲਿਆਉਂਦੇ ਹਨ ਜੋ ਸਾਫ-ਸੁਥਰੀ ਹੁੰਦੀ ਹੈ ਅਤੇ ਇਸ ਨੂੰ ਬਿਨਾਂ ਕਿਸੇ ਰੁਕਾਵਟ ਦੇ ਖਰੀਦਿਆ ਜਾਣਾ ਚਾਹੀਦਾ ਹੈ। ਅੰਤ ‘ਚ ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਅਣਦੇਖੀ ਕਰਨਾ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਨਹੀਂ ਕਰਦੀ ਤਾਂ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਖੜ੍ਹੀ ਹੋ ਕੇ ਸੰਘਰਸ਼ ਕਰਨ ਤੋਂ ਵੀ ਪਿੱਛੇ ਨਹੀਂ ਹਟੇਗੀ। ਇਸ ਮੌਕੇ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ, ਮੋਹਨ ਲਾਲ ਸੰਧੂ ਬਲਾਕ ਪ੍ਰਧਾਨ ਬਲਾਚੌਰ, ਨਾਨਕ ਸਿੰਘ ਬਾਂਠ ਚੇਅਰਮੈਨ ਬਲਾਕ ਸੰਮਤੀ ਬਲਾਚੌਰ, ਨਰਿੰਦਰ ਘਈ ਸਾਬਕਾ ਪ੍ਰਧਾਨ ਬਲਾਚੌਰ, ਤਰਲੋਚਨ ਰੱਕੜ ਮੈਂਬਰ ਬੀਸੀਸੀ, ਹਰਬੰਸ ਸਿੰਘ ਮਾਣੇਵਾਲ, ਸੋਮਨਾਥ ਤੱਕਲਾ ਸੀਨੀਅਰ ਆਗੂ ਸ਼ਹਿਰੀ, ਸੋਹਨ ਸਿੰਘ ਖੰਡੂਪੁਰ ਅਤੇ ਕਿਸਾਨ ਜਿਂਮੀਦਾਰ ਆਦਿ ਹਾਜ਼ਰ ਸਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਟੋਲ ਪਲਾਜ਼ਾ ਵਰਕਰਜ਼ ਯੂਨੀਅਨ ਵੱਲੋਂ ਕੇਂਦਰ ਦੀ ‘ਕੈਸ਼ਲੈਸ ਟੋਲ ਪ੍ਰਣਾਲੀ’ ਦਾ ਤਿੱਖਾ ਵਿਰੋਧ
Next articleਸ਼ੂਗਰਫੈੱਡ ਦੇ ਐਮ.ਡੀ. ਡਾ. ਸੇਨੂ ਦੁੱਗਲ ਵੱਲੋਂ ਸਹਿਕਾਰੀ ਖੰਡ ਮਿੱਲ ਮੋਰਿੰਡਾ ਦਾ ਦੌਰਾ