ਪੁਣੇ (ਸਮਾਜ ਵੀਕਲੀ): ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦੀ ਮੌਜੂਦਗੀ ਵਿੱਚ ਕਿਹਾ ਕਿ ਉੱਚੇ ਅਹੁਦਿਆਂ ’ਤੇ ਬੈਠੇ ਕੁਝ ਲੋਕਾਂ ਵੱਲੋਂ ਬੇਲੋੜੀਆਂ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ, ਜੋ ਸੂਬੇ ਦੇ ਲੋਕਾਂ ਨੂੰ ਸਵੀਕਾਰ ਨਹੀਂ ਹਨ। ਪਵਾਰ ਵੱਲੋਂ ਕੀਤੀਆਂ ਟਿੱਪਣੀਆਂ ਰਾਜਪਾਲ ਕੋਸ਼ਿਆਰੀ ਵੱਲ ਸੇਧਿਤ ਸਨ, ਜਿਨ੍ਹਾਂ ਪਿਛਲੇ ਹਫ਼ਤੇ ਔਰੰਗਾਬਾਦ ਵਿੱਚ ਕਿਹਾ ਸੀ ਕਿ ਸਮਰਥ ਰਾਮਦਾਸ ਛਤਰਪਤੀ ਸ਼ਿਵਾਜੀ ਮਹਾਰਾਜ ਦੇ ਗੁਰੂ ਸਨ। ਸੱਤਾਧਾਰੀ ਮਹਾ ਵਿਕਾਸ ਅਗਾੜੀ ਦੇ ਕੁਝ ਆਗੂਆਂ ਸਣੇ ਭਾਜਪਾ ਨੇ ਵੀ ਕੋਸ਼ਿਆਰੀ ਦੀ ਇਸ ਟਿੱਪਣੀ ਖਿਲਾਫ਼ ਉਜਰ ਜਤਾਇਆ ਸੀ। ਸ੍ਰੀ ਮੋਦੀ ਦੇ ਸੰਬੋਧਨ ਤੋਂ ਪਹਿਲਾਂ ਪਵਾਰ ਨੇ ਕਿਹਾ, ‘‘ਮੈਂਂ ਪ੍ਰਧਾਨ ਮੰਤਰੀ ਦੇ ਧਿਆਨ ਵਿੱਚ ਲਿਆਉਣਾ ਚਾਹੁੰਦਾ ਹਾਂ ਕਿ ਉੱਚ ਅਹੁਦਿਆਂ ’ਤੇ ਬੈਠੇ ਲੋਕਾਂ ਵੱਲੋਂ ਕੀਤੀਆਂ ਬੇਲੋੜੀਆਂ ਟਿੱਪਣੀਆਂ ਨੂੰ ਮਹਾਰਾਸ਼ਟਰ ਤੇ ਇਸ ਦੇ ਲੋਕ ਸਵੀਕਾਰ ਨਹੀਂ ਕਰਨਗੇ।’’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly