ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਸੁਣਾਇਆ ਇਤਿਹਾਸਕ ਫੈਸਲਾ – ਜਥੇਦਾਰ ਕੰਗ

ਮਹਿਤਪੁਰ , (ਸਮਾਜ ਵੀਕਲੀ) (ਪੱਤਰ ਪ੍ਰੇਰਕ)– ਜਥੇਦਾਰ ਬਰਜਿੰਦਰ ਸਿੰਘ ਕੰਗ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਸੁਣਾਏ ਇਤਿਹਾਸਕ ਫੈਸਲੇ ਦਾ ਜ਼ੋਰਦਾਰ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਅਕਾਲ ਤਖਤ ਦੇ ਫੈਸਲੇ ਨੇ ਇਕ ਵਾਰ ਫਿਰ ਜਥੇਦਾਰ ਅਕਾਲੀ ਫੂਲਾ ਸਿੰਘ  ਦੀ ਯਾਦ ਤਾਜ਼ਾ ਕਰਵਾ ਦਿੱਤੀ। ਜਥੇਦਾਰ ਕੰਗ ਨੇ ਕਿਹਾ (ਸ਼੍ਰੋਮਣੀ ਅਕਾਲੀ ਦਲ ਬਾਦਲ) ਵੱਲੋਂ ਸੁਖਬੀਰ ਸਿੰਘ ਬਾਦਲ ਨੇ ਆਪਣੇ ਸਾਥੀਆਂ ਸਮੇਤ ਕੀਤੇ ਗੁਨਾਹਾਂ ਨੂੰ ਕਬੂਲ ਕੀਤਾ। ਉਨ੍ਹਾਂ ਕਿਹਾ ਕਿ ਲੀਡਰ ਸ਼ਿਪ ਲਈ ਇਹ ਚੰਗੀ ਗੱਲ ਹੈ ਦੇਰ ਬਾਅਦ ਹੀ ਸਹੀ ਉਨ੍ਹਾਂ ਆਪਣੀ ਗਲਤੀ ਦਾ ਅਹਿਸਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਰਹਿਨੁਮਾ ਜਥੇਦਾਰਾਂ ਵੱਲੋਂ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਫਖ਼ਰ ਏ ਕੌਮ ਦਾ ਅਵਾਰਡ ਵਾਪਿਸ ਲੈਣ ਦੀ ਫੈਸਲਾ ਵੀ ਸ਼ਲਾਘਾਯੋਗ ਹੈ। ਇਸ ਦੇ ਨਾਲ ਉਨ੍ਹਾਂ  ਸੋਦਾ ਸਾਧ ਨੂੰ ਮੁਆਫੀ ਨਾਮਾ ਦੇਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਜਥੇਦਾਰਾਂ ਖਿਲਾਫ ਪੰਥਿਕ ਮਰਿਆਦਾ ਅਨੁਸਾਰ ਹੋਈ ਕਾਰਵਾਈ ਵੀ ਪ੍ਰੋੜਤਾ ਕੀਤੀ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਅੱਜ ਤੋਂ ਪਹਿਲਾਂ ਵੀ ਅਕਾਲ ਤਖ਼ਤ ਦੇ ਫ਼ੈਸਲੇ ਅੱਗੇ ਬਾਦਸ਼ਾਹਾਂ ਦੇ ਤਾਜ ਝੁਕਦੇ ਰਹੇ ਹਨ। ਅਤੇ ਝੁਕਦੇ ਰਹਿਣ ਗੇ। ਉਨ੍ਹਾਂ ਕਿਹਾ ਕਿ ਇਸ ਫੈਸਲੇ ਦੀ ਪੂਰੇ ਵਿਸ਼ਵ ਵਿਚ ਵਸਦੇ ਸਿੱਖਾਂ ਜਗਤ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨਵਾਂ ਗੀਤ ਪੰਜਾਬਨੇ ਆਵਾਜ਼ ਗਾਇਕਾ ਮੈਂਡੀ ਕਾਲਰਾ ਜੀ ਦੀ ਪੇਸ਼ ਕਰ ਰਿਹਾ ਅਮਰੀਕ ਮਾਇਕਲ
Next articleਪ੍ਰਧਾਨ ਮੰਤਰੀ ਦੀ ਚੰਡੀਗੜ੍ਹ ਫੇਰੀ ਤੇ ਕੌਮੀ ਇਨਸਾਫ ਮੋਰਚੇ ਵੱਲੋਂ ਸੈਂਕੜੇ ਲੋਕਾਂ ਨੇ ਮੋਦੀ ਗੋ ਬੈਕ ਦੇ ਲਾਏ ਨਾਅਰੇ