ਅਕਾਲੀ ਬਸਪਾ ਦਾ 13 ਨੁਕਾਤੀ ਘੋਸ਼ਣਾ ਪੱਤਰ ਪੰਜਾਬੀਆਂ ਨੂੰ ਵੱਡੀ ਰਾਹਤ ਦੇਵੇਗਾ-ਨਾਨਕਪੁਰ

ਕੈਪਸਨ- ਸੁਖਦੇਵ ਸਿੰਘ ਸੀਨੀਅਰ ਯੂਥ ਅਕਾਲੀ ਆਗੂ

ਕਪੂਰਥਲਾ (ਸਮਾਜ ਵੀਕਲੀ) (ਕੌੜਾ)– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਐਲਾਨੇ ਗਏ 13 ਨੁਕਾਤੀ ਘੋਸ਼ਣਾ ਪੱਤਰ ਦਾ ਜੋਰਦਾਰ ਕਰਦਿਆਂ ਹਲਕਾ ਸੁਲਤਾਨਪੁਰ ਲੋਧੀ ਤੋਂ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਨਾਨਕਪੁਰ ਨੇ ਕਿਹਾ ਕਿ ਇਹ ਘੋਸ਼ਣਾ ਪੱਤਰ ਪੰਜਾਬ ਹਿਤੈਸ਼ੀ, ਗਰੀਬ ਹਿਤੈਸ਼ੀ ਅਤੇ ਮੌਜੂਦਾ ਸਰਕਾਰ ਤੋਂ ਸਤਾਏ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦੇਣ ਵਾਲਾ ਹੈ। ਉਨ੍ਹਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੇ ਐਲਾਨ ਮੁਤਾਬਿਕ ਗਠਜੋੜ ਦੀ ਸਰਕਾਰ ਬਣਨ ਤੇ ਕਿਸਾਨ ਵਿਰੋਧੀ ਤਿੰਨੇ ਬਿੱਲ ਰੱਦ ਕਰਨ, ਕਿਸਾਨਾਂ ਨੂੰ ਡੀਜ਼ਲ 10 ਰੁਪਏ ਸਸਤਾ ਦੇਣਾ,400 ਯੂਨਿਟ ਬਿਜਲੀ ਮੁਆਫ ਕਰਨਾ, ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ, ਉਦਯੋਗਾਂ ਨੂੰ ਸਸਤੀ ਬਿਜਲੀ ਦੇਣ, ਵਿਉਪਾਰੀਆਂ, ਦੁਕਾਨਦਾਰਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਪਹਿਲ ਦੇ ਆਧਾਰ ਤੇ ਹੱਲ ਹੋਣ ਨਾਲ ਪੰਜਾਬ ਫਿਰ ਬੁਲੰਦੀਆਂ ਦੇ ਰਾਹ ਤੁਰੇਗਾ। ਉਨ੍ਹਾਂ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਅਜਿਹੀ ਪਾਰਟੀ ਹੈ ਜਿਸ ਨੇ ਸਾਫ ਸੁਥਰਾ ਸ਼ਾਸਨ ਦਿੰਦਿਆਂ ਪੰਜਾਬੀਆਂ ਨਾਲ਼ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ 13 ਨੁਕਾਤੀ ਏਜੰਡਾ ਆਉਣ ਨਾਲ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਵੱਧ ਗਿਆ ਹੈ ਅਤੇ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਅੰਦਰ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article7 अगस्त- ‘राष्ट्रीय ओबीसी दिवस’ घोषित, ओबीसी भरेंगे हुंकार!
Next articleਬਾਇਡਨ ਨੇ ਓਕ ਕਰੀਕ ਗੁਰਦੁਆਰਾ ਗੋਲੀਬਾਰੀ ਦੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਦਿੱਤੀ