ਚੰਡੀਗੜ੍ਹ (ਸਮਾਜ ਵੀਕਲੀ): ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਆਪਸੀ ਭਾਈਵਾਲੀ ਖੁੱਲ੍ਹ ਕੇ ਬੇਪਰਦ ਹੋ ਗਈ ਹੈ ਜਿਨ੍ਹਾਂ ਡੇਰਾ ਸਿਰਸਾ ਤੋਂ ਹਮਾਇਤ ਲਈ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਜ਼ਖ਼ਮ ਅਜੇ ਭਰੇ ਨਹੀਂ ਹਨ ਪਰ ਇਹ ਪਾਰਟੀਆਂ ਮੁੜ ਡੇਰੇ ਕੋਲ ਪਹੁੰਚ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਇਨ੍ਹਾਂ ਪਾਰਟੀਆਂ ਵਿਰੁੱਧ ਖੜ੍ਹਾ ਹੋਵੇਗਾ ਅਤੇ ਵੋਟ ਦੀ ਤਾਕਤ ਨਾਲ ਸਬਕ ਸਿਖਾਇਆ ਜਾਵੇਗਾ। ਉਨ੍ਹਾਂ ਇਹ ਵੀ ਤਨਜ਼ ਕੀਤਾ ਕਿ ਬਰਾਤ ਜਿੰਨੀ ਮਰਜ਼ੀ ਵੱਡੀ ਹੋਵੇ, ਪਿੰਡ ਤੋਂ ਘੱਟ ਹੀ ਹੁੰਦੀ ਹੈ। ਚੰਨੀ ਨੇ ਕਿਹਾ ਕਿ ‘ਆਪ’ ਆਗੂ ਭਗਵੰਤ ਮਾਨ ਨੂੰ ਵੀ ਡੇਰਾ ਸਿਰਸਾ ਦੇ ਪੈਰੋਕਾਰਾਂ ਦੀਆਂ ਵੋਟਾਂ ਪੈ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੀ ਨਿਰਾਸ਼ਾ ਤੋਂ ਸਾਫ ਝਲਕ ਮਿਲ ਰਹੀ ਹੈ ਕਿ ਕਾਂਗਰਸ ਬਹੁਮਤ ਨਾਲ ਸਰਕਾਰ ਬਣਾਉਣ ਜਾ ਰਹੀ ਹੈ। ਚੰਨੀ ਨੇ ਕਿਹਾ ਕਿ ਉਹ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਨ ਅਤੇ ਨਵਜੋਤ ਸਿੱਧੂ ਅੰਮ੍ਰਿਤਸਰ ਪੂਰਬੀ ਸੀਟ ਤੋਂ ਵੱਡੇ ਫਰਕ ਨਾਲ ਚੋਣ ਜਿੱਤ ਰਹੇ ਹਨ। ਚੰਨੀ ਨੇ ਇਹ ਵੀ ਕਿਹਾ ਕਿ ਦੌਲਤਮੰਦਾਂ ਦੇ ਹੱਥਾਂ ਤੋਂ ਨਿਕਲ ਕੇ ਤਾਕਤ ਗਰੀਬਾਂ ਦੇ ਹੱਥਾਂ ਵਿਚ ਆਏਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly