HOME ਅਕਾਲੀ ਦਲ ਦੇ ਉਮੀਦਵਾਰ ਰਮਨਦੀਪ ਕੌਰ ਦੇ ਚੋਣ ਦਫ਼ਤਰ ਦਾ ਉਦਘਾਟਨ

ਅਕਾਲੀ ਦਲ ਦੇ ਉਮੀਦਵਾਰ ਰਮਨਦੀਪ ਕੌਰ ਦੇ ਚੋਣ ਦਫ਼ਤਰ ਦਾ ਉਦਘਾਟਨ

ਹਰਮੋਹਣ ਸਿੰਘ ਸੰਧੂ ਵੱਲੋਂ ‘ਆਪ’ ਸਰਕਾਰ ਦੀ ਤਿੱਖੀ ਆਲੋਚਨਾ 

ਮੋਰਿੰਡਾ,  (ਸਮਾਜ ਵੀਕਲੀ)   (ਸੁਖਵਿੰਦਰ ਸਿੰਘ ਹੈਪੀ)– ਨਗਰ ਕੌਂਸਲ ਮੋਰਿੰਡਾ ਦੇ ਵਾਰਡ ਨੰਬਰ 5 (ਰਿਜ਼ਰਵ) ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਮਨਦੀਪ ਕੌਰ ਦੇ ਚੋਣ ਦਫ਼ਤਰ ਦਾ ਅੱਜ ਸੀਨੀਅਰ ਅਕਾਲੀ ਨੇਤਾ ਹਰਮੋਹਣ ਸਿੰਘ ਸੰਧੂ ਵੱਲੋਂ ਰਸਮੀ ਉਦਘਾਟਨ ਕੀਤਾ ਗਿਆ, ਜਿਸ ਦੌਰਾਨ ਖ਼ੁਸ਼ੀ ਵਿੱਚ ਲੱਡੂ ਵੀ ਵੰਡੇ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਅਕਾਲੀ ਆਗੂ ਪਰਮਿੰਦਰ ਸਿੰਘ ਬਿੱਟੂ ਕੰਗ ਨੇ ਦੱਸਿਆ ਕਿ ਉਦਘਾਟਨੀ ਸਮਾਰੋਹ ਦੌਰਾਨ ਮੁੱਖ ਤੌਰ ‘ਤੇ ਪਹੁੰਚੇ ਹਰਮੋਹਣ ਸਿੰਘ ਸੰਧੂ ਨੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਆਖਿਆ ਕਿ ਪੰਜਾਬ ਦੀ ‘ਆਪ’ ਸਰਕਾਰ ਹਰ ਫਰੰਟ ‘ਤੇ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਅਤੇ ਰਾਜ ਅੰਦਰ ਪੂਰੀ ਤਰ੍ਹਾਂ ‘ਜੰਗਲ ਰਾਜ’ ਚੱਲ ਰਿਹਾ ਹੈ। ਰੋਜ਼ਾਨਾ ਨਿਰਦੋਸ਼ ਲੋਕਾਂ ਦੇ ਕਤਲ ਹੋ ਰਹੇ ਹਨ, ਅਮਨ-ਕਾਨੂੰਨ ਦੀ ਸਥਿਤੀ ਭੰਗ ਹੋ ਚੁੱਕੀ ਹੈ ਅਤੇ ਸਰਕਾਰੀ ਤੰਤਰ ਵਿੱਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। ਉਨ੍ਹਾਂ ਅੱਗੇ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਦੇ ਰਾਜ ਵਿੱਚ ਹੱਕ ਮੰਗਦੇ ਮਜ਼ਦੂਰਾਂ ਅਤੇ ਮੁਲਾਜ਼ਮਾਂ ਨੂੰ ਕੁੱਟ ਕੇ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ ਅਤੇ ਰੁਜ਼ਗਾਰ ਮੰਗ ਰਹੇ ਬੇਰੁਜ਼ਗਾਰ ਨੌਜਵਾਨਾਂ ਦੀ ਆਵਾਜ਼ ਨੂੰ ਲਾਠੀਆਂ ਦੇ ਜ਼ੋਰ ‘ਤੇ ਦਬਾਇਆ ਜਾ ਰਿਹਾ ਹੈ। ਮਹਿੰਗਾਈ ਅਤੇ ਬੇਰੁਜ਼ਗਾਰੀ ਦਿਨ-ਬ-ਦਿਨ ਵਧਦੀ ਜਾ ਰਹੀ ਹੈ, ਜਦਕਿ ਪੰਜਾਬ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ। ਸੰਧੂ ਨੇ ਆਖਿਆ ਕਿ ਇਸੇ ਕਾਰਨ ਪੰਜਾਬ ਦਾ ਹਰ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਸਖ਼ਤ ਨਿਰਾਸ਼ ਹੈ ਅਤੇ ਇਸ ਸਰਕਾਰ ਨੂੰ ਚਲਦਾ ਕਰਨ ਲਈ ਸਹੀ ਸਮੇਂ ਦੀ ਇੰਤਜ਼ਾਰ ਕਰ ਰਿਹਾ ਹੈ। ਉਨ੍ਹਾਂ ਇਸ ਮੌਕੇ ਬੀਬੀ ਰਮਨਦੀਪ ਕੌਰ ਨੂੰ ਪੂਰਨ ਹਮਾਇਤ ਦੇਣ ਦਾ ਐਲਾਨ ਕਰਦਿਆਂ ਵਾਰਡ ਵਾਸੀਆਂ ਨੂੰ ਅਕਾਲੀ ਦਲ ਦੇ ਪੱਖ ਵਿੱਚ ਭੁਗਤਣ ਦੀ ਅਪੀਲ ਕੀਤੀ। ਇਸ ਉਦਘਾਟਨੀ ਸਮਾਰੋਹ ਦੌਰਾਨ ਡਾ. ਜੋਗਾ ਸਿੰਘ, ਮੁਹੰਮਦ ਇਕਬਾਲ, ਬਿਕਰਮਜੀਤ ਸਿੰਘ ਵਿੱਕੀ, ਡਾ. ਯਾਦਵਿੰਦਰ ਸਿੰਘ, ਗੁਰਚਰਨ ਸਿੰਘ ਬਮਨਾੜਾ, ਬਲਵੀਰ ਸਿੰਘ, ਸੁਖਵਿੰਦਰ ਸਿੰਘ ਰਤਨਗੜ੍ਹ, ਗੁਰਮੀਤ ਗੀਤਾ ਮੋਰਿੰਡਾ, ਸਤਵਿੰਦਰ ਸਿੰਘ, ਧਰਮਿੰਦਰ ਸਿੰਘ ਗਿੱਲ, ਗੁਰਿੰਦਰ ਸਿੰਘ, ਸੁਪਿੰਦਰ ਸਿੰਘ, ਦਿਲਪ੍ਰੀਤ ਸਿੰਘ, ਅਮਰਜੀਤ ਕੌਰ ਅਤੇ ਕਰਮਜੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਸਥਾਨਕ ਨਗਰ ਨਿਵਾਸੀ ਅਤੇ ਪਤਵੰਤੇ ਸੱਜਣ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਵਾਤਾਵਰਨ – ਪ੍ਰੇਮੀ ਮਾਸਟਰ ਸੰਜੀਵ ਧਰਮਾਣੀ ਦਾ ਹੋਇਆ ਵਿਸ਼ੇਸ਼ -ਸਨਮਾਨ * ਪਿਛਲੇ ਲਗਭਗ ਤਿੰਨ ਦਹਾਕਿਆਂ ਤੋਂ ਕਰ ਰਹੇ ਨੇ ਵਾਤਾਵਰਨ ਅਤੇ ਕੁਦਰਤ ਦੀ ਨਿਸ਼ਕਾਮ ਸੇਵਾ
Next articleਮੀਰੀ-ਪੀਰੀ ਕਾਲਜ ਅਤੇ ਹਸਪਤਾਲ ਸ਼ਾਹਬਾਦ ਮਾਰਕੰਡਾ ਦੇ ਡਾਕਟਰ ਤੇ ਮੁਲਾਜ਼ਮਾਂ ਵਿੱਚ ਸਹਿਮ ਦਾ ਮਾਹੌਲ ਨਾ ਕਰਨ ਜਗਦੀਸ਼ ਝੀਂਡਾ – ਜਥੇਦਾਰ ਦਾਦੂਵਾਲ