ਚੰਡੀਗੜ੍ਹ (ਸਮਾਜ ਵੀਕਲੀ): ਕੋਟਕਪੂਰਾ ਗੋਲੀ ਕਾਂਡ ਲਈ ਨਵੀਂ ਵਿਸ਼ੇਸ਼ ਜਾਂਚ ਕਮੇਟੀ ਐੱਸਆਈਟੀ ਵੱਲੋਂ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੁੱਛ ਪੜਤਾਲ ਲਈ ਸੱਦਣ ਦੇ ਮਾਮਲੇ ’ਤੇ ਹੋ-ਹੱਲਾ ਕਰਨ ’ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਬਾਦਲ ਨੂੰ ਨਾ ਤਾਂ ਭਾਰਤ ਦੇ ਸੰਵਿਧਾਨ ਵਿੱਚ ਅਤੇ ਨਾ ਹੀ ਕਿਸੇ ਹੋਰ ਏਜੰਸੀ ਉਤੇ ਵਿਸ਼ਵਾਸ ਹੈ।
ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦਾਗ ਛੁਪਾਉਣ ਲਈ ਅਕਾਲੀ ਦਲ ਹੱਲਾ-ਗੁੱਲਾ ਕਰਕੇ ਲੋਕਾਂ ਦਾ ਇਸ ਮਾਮਲੇ ਤੋਂ ਧਿਆਨ ਭਟਕਾਉਣਾ ਚਾਹੁੰਦਾ ਹੈ। ਸ੍ਰੀ ਚੀਮਾ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਕਾਲੀ ਦਲ ਬਾਦਲ ਦੇ ਦਬਾਅ ਵਿੱਚ ਕੰਮ ਕਰ ਰਹੇ ਹਨ। ਇਸੇ ਲਈ ਬਾਦਲਾਂ ਦੇ ਕਹਿਣ ’ਤੇ ਆਪਣੀ ਹੀ ਜਾਂਚ ਕਮੇਟੀ ਦੇ ਮੈਂਬਰਾਂ ਨੂੰ ਵਾਰ-ਵਾਰ ਬਦਲ ਰਹੇ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly