ਚੰਡੀਗੜ੍ਹ (ਸਮਾਜ ਵੀਕਲੀ): ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਨੇ ਸੂਬੇ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਲੋਕਾਂ ਲਈ ਲੋਕ ਲੁਭਾਊ ਵਾਅਦਿਆਂ ਦਾ ਪਿਟਾਰਾ ਖੋਲ੍ਹ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ-ਬਸਪਾ ਗੱਠਜੋੜ ਸਰਕਾਰ ਦੇ ਸੱਤਾ ਵਿੱਚ ਆਉਣ ’ਤੇ 13 ਨੁਕਾਤੀ ਏਜੰਡਾ ਲਾਗੂ ਕਰਨ ਦਾ ਐਲਾਨ ਕੀਤਾ।
ਇਸ ਏਜੰਡੇ ਵਿੱਚ ਨੀਲਾ ਕਾਰਡ ਧਾਰਕ ਪਰਿਵਾਰਾਂ ਦੀਆਂ ਮੁਖੀ ਬਿਰਧ ਔਰਤਾਂ ਨੂੰ ਦੋ ਹਜ਼ਾਰ ਰੁਪਏ ਮਹੀਨਾ ਪੈਨਸ਼ਨ , ਖੇਤੀਬਾੜੀ ਖਪਤਕਾਰਾਂ ਨੂੰ ਡੀਜ਼ਲ ਰੇਟ ਵਿੱਚ 10 ਰੁਪਏ ਪ੍ਰਤੀ ਲਿਟਰ ਦੀ ਛੋਟ, ਸਨਅਤ ਲਈ 5 ਰੁਪਏ ਪ੍ਰਤੀ ਯੂਨਿਟ ਬਿਜਲੀ ਤੇ ਵਿਦਿਆਰਥੀਆਂ ਲਈ ਵਿਆਜ ਮੁਕਤ 10 ਲੱਖ ਰੁਪਏ ਦਾ ਕਰਜ਼ਾ ਦੇਣਾ ਸ਼ਾਮਲ ਹੈ। ਸੁਖਬੀਰ ਬਾਦਲ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਆਖਿਆ ਕਿ ਗੱਠਜੋੜ ਦੇ ਏਜੰਡੇ ਵਿੱਚ ਹਰ ਘਰ ਨੂੰ ਹਰ ਮਹੀਨੇ 400 ਯੂਨਿਟ ਮੁਫ਼ਤ ਬਿਜਲੀ ਦੇਣਾ ਅਤੇ ਸਾਰੇ ਨੀਲੇ ਕਾਰਡ ਧਾਰਕਾਂ ਦੇ ਬਕਾਇਆ ਬਿਜਲੀ ਬਿੱਲ ਮੁਆਫ਼ ਕਰਨਾ ਵੀ ਸ਼ਾਮਲ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly