ਅਕਾਲੀ ਦਲ ਨੇ ਬੇਅਦਬੀ ਤੇ ਕਿਸਾਨੀ ਮੁੱਦਿਆਂ ਨੂੰ ਵਿਸਾਰਿਆ: ਚੀਮਾ

Punjab Aam Aadmi Party (AAP) leader Harpal Singh Cheema

ਬਠਿੰਡਾ (ਸਮਾਜ ਵੀਕਲੀ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਬੀਤੇ ਦਿਨ ਸੁਖਬੀਰ ਬਾਦਲ ਵੱਲੋਂ ਐਲਾਨੇ ਗਏ 13 ਨੁਕਾਤੀ ਪ੍ਰੋਗਰਾਮ ਨੂੰ ਨਿਸ਼ਾਨੇ ’ਤੇ ਲੈਂਦਿਆਂ ਸੁਆਲ ਚੁੱਕਦਿਆਂ ਕਿਹਾ ਕਿ ਇਸ ਪ੍ਰੋਗਰਾਮ ਵਿੱਚੋਂ ਪੰਜਾਬ ਦੇ ਭਖ਼ਦੇ ਮੁੱਦੇ ਗਾਇਬ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੇ 13 ਨੁਕਾਤੀ ਪ੍ਰੋਗਰਾਮ ਵਿੱਚ ਸੂਬੇ ’ਚੋਂ ਮਾਫ਼ੀਆ ਰਾਜ ਖਤਮ ਕਰਨ, ਬੇਅਦਬੀ ਮਾਮਲੇ ’ਚ ਇਨਸਾਫ਼ ਦੇਣ, ਬਿਜਲੀ ਸਮਝੌਤੇ ਰੱਦ ਕਰਨ ਅਤੇ ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਦਾ ਦੂਰ ਤੱਕ ਜ਼ਿਕਰ ਨਹੀਂ। ‘ਆਪ’ ਦੇ ਵਿਧਾਇਕ ਅਤੇ ਨੌਜਵਾਨ ਵਿੰਗ ਦੇ ਸੂਬਾ ਪ੍ਰਧਾਨ ਮੀਤ ਹੇਅਰ ਨੇ ਮੰਗ ਕੀਤੀ ਕਿ ਸੁਖਬੀਰ ਬਾਦਲ ਆਪਣੀਆਂ ਬੱਸਾਂ ਦੇ ਪਰਮਿਟ ਆਮ ਲੋਕਾਂ ਨੂੰ ਦੇਣ ਦਾ ਐਲਾਨ ਵੀ ਕਰਨ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਿੰਘੂ ਅੰਦੋਲਨ ਤੋਂ ਪਰਤੇ ਰਾਏਪੁਰ ਕਲਾਂ ਦੇ ਨੌਜਵਾਨ ਦੀ ਮੌਤ
Next articleਦੇਸ਼ ਦੇ 47,873 ਪੇਂਡੂ ਵੱਸੋਂ ਵਾਲੇ ਖੇਤਰਾਂ ਵਿੱਚ ਪਾਣੀ ਦੀ ਕੁਆਲਿਟੀ ‘ਮਾੜੀ’