HOME ਅਕਾਲੀ ਦਲ ਹੀ ਪੰਜਾਬ ਦੀ ਆਪਣੀ ਪਾਰਟੀ, ਆਪ-ਕਾਂਗਰਸ ਸਿਰਫ ਲੁੱਟਣ ਵਾਲੇ-ਲਾਲੀ ਬਾਜਵਾ

ਅਕਾਲੀ ਦਲ ਹੀ ਪੰਜਾਬ ਦੀ ਆਪਣੀ ਪਾਰਟੀ, ਆਪ-ਕਾਂਗਰਸ ਸਿਰਫ ਲੁੱਟਣ ਵਾਲੇ-ਲਾਲੀ ਬਾਜਵਾ

3
ਕੈਪਸ਼ਨ-ਪਾਰਟੀ ਵਰਕਰਾਂ ਤੇ ਆਗੂਆਂ ਨਾਲ ਮੀਟਿੰਗ ਉਪਰੰਤ ਲਾਲੀ ਬਾਜਵਾ, ਪ੍ਰੇਮ ਸਿੰਘ ਪਿੱਪਲਾਵਾਲਾ ਤੇ ਹੋਰ। ਫੋਟੋ ਅਜਮੇਰ ਦੀਵਾਨਾ

ਵਰਕਿੰਗ ਕਮੇਟੀ ਮੈਂਬਰ ਬਣਨ ਉਪਰੰਤ ਅਕਾਲੀ ਵਰਕਰਾਂ : ਆਗੂਆਂ ਨਾਲ ਕੀਤੀ ਮੀਟਿੰਗ

ਹੁਸ਼ਿਆਰਪੁਰ  (ਸਮਾਜ ਵੀਕਲੀ)  ( ਤਰਸੇਮ ਦੀਵਾਨਾ )  ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਨਿਯੁਕਤ ਕੀਤੇ ਗਏ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਸ.ਜਤਿੰਦਰ ਸਿੰਘ ਲਾਲੀ ਬਾਜਵਾ ਵੱਲੋਂ ਜਿਲ੍ਹੇ ਦੇ ਅਕਾਲੀ ਆਗੂਆਂ ਤੇ ਵਰਕਰਾਂ ਦੀ ਇੱਕ ਮੀਟਿੰਗ ਬੁਲਾਈ ਗਈ ਜਿਸ ਵਿੱਚ ਪੰਜਾਬ ਦੇ ਤਾਜਾ ਹਾਲਾਤਾਂ ਉੱਪਰ ਚਰਚਾ ਕੀਤੀ ਗਈ। ਇਸ ਮੌਕੇ ਲਾਲੀ ਬਾਜਵਾ ਨੇ ਕਿਹਾ ਕਿ ਸੂਬੇ ਦੀ ਮੌਜੂਦਾ ਆਪ ਸਰਕਾਰ ਨੇ ਹੁਣ ਤੱਕ ਦੇ ਆਪਣੇ ਰਾਜ ਵਿੱਚ ਪੰਜਾਬ ਨੂੰ ਲੁੱਟਣ ਅਤੇ ਕਰਜਦਾਰ ਬਣਾਉਣ ਤੋਂ ਇਲਾਵਾ ਕੋਈ ਕੰਮ ਨਹੀਂ ਕੀਤਾ, ਉਨ੍ਹਾਂ ਕਿਹਾ ਕਿ ਇਸ ਪਾਰਟੀ ਦੇ ਆਗੂਆਂ ਨੇ ਜੋ ਸੁਪਨੇ 2022 ਵਿੱਚ ਪੰਜਾਬ ਵਾਸੀਆਂ ਨੂੰ ਦਿਖਾਏ ਸਨ ਉਹ ਸਭ ਹਵਾ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਪ ਅਤੇ ਕਾਂਗਰਸ ਕਦੇ ਵੀ ਪੰਜਾਬ ਦਾ ਭਲਾ ਨਹੀਂ ਸੋਚ ਸਕਦੀਆਂ ਤੇ ਜੇਕਰ ਪੰਜਾਬ ਹਿਤੈਸ਼ੀ ਕੋਈ ਪਾਰਟੀ ਹੈ ਤਾਂ ਉਹ ਸ਼੍ਰੋਮਣੀ ਅਕਾਲੀ ਦਲ ਹੀ ਹੈ। ਲਾਲੀ ਬਾਜਵਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੀ ਸਰਕਾਰ ਸਮੇਂ ਉੱਪ ਮੁੱਖ ਮੰਤਰੀ ਹੁੰਦਿਆ ਪੰਜਾਬ ਦਾ ਜੋ ਵਿਕਾਸ ਕਰਵਾਇਆ ਸੀ ਉਹ ਕਿਸੇ ਤੋਂ ਲੁਕਿਆ ਨਹੀਂ ਹੈ ਅਤੇ ਭਵਿੱਖ ਵਿੱਚ ਵੀ ਸੂਬੇ ਦਾ ਵਿਕਾਸ ਅਕਾਲੀ ਦਲ ਦੀ ਸਰਕਾਰ ਹੀ ਕਰਵਾ ਸਕਦੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀਆਂ ਵੱਲੋਂ ਕੂੜ ਪ੍ਰਚਾਰ ਕਰਕੇ ਅਕਾਲੀ ਦਲ ਦੇ ਆਗੂਆਂ ਨੂੰ ਬਦਨਾਮ ਕਰਨ ਦੀ ਜੋ ਸਾਜਿਸ਼ ਪਿਛਲੇ ਸਾਲਾਂ ਦੌਰਾਨ ਰਚੀ ਗਈ ਉਸ ਪ੍ਰਤੀ ਪੰਜਾਬ ਦੇ ਲੋਕ ਸਭ ਜਾਣ ਚੁੱਕੇ ਹਨ ਤੇ ਹੁਣ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਤਿਆਰ-ਬਰ-ਤਿਆਰ ਹਨ। ਇਸ ਮੌਕੇ ਹਰਪ੍ਰੀਤ ਸਿੰਘ ਰਿੰਕੂ ਬੇਦੀ, ਬਲਰਾਜ ਸਿੰਘ ਚੌਹਾਨ, ਬਰਿੰਦਰ ਪਰਮਾਰ, ਰਵਿੰਦਰਪਾਲ ਸਿੰਘ ਮਿੰਟੂ, ਕੁਲਦੀਪ ਸਿੰਘ ਬੱਬੂ ਬਜਵਾੜਾ, ਰਣਜੀਤ ਰਾਣਾ, ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ, ਤੇਜੀ ਬਡਵਾਲ, ਦਵਿੰਦਰ ਸਿੰਘ ਬੈਂਸ. ਜਪਿੰਦਰ ਸਿੰਘ ਅਟਵਾਲ, ਸੁਖਵਿੰਦਰ ਸੁੱਖੀ, ਮਨਦੀਪ ਸਿੰਘ, ਐਡਵੋਕੇਟ ਸੂਰਜ ਸਿੰਘ , ਹਰਭਜਨ ਧਾਲੀਵਾਲ, ਹਰਵਿੰਦਰਪਾਲ ਝਿੰਗੜ, ਗੁਰਪ੍ਰੀਤ ਕੋਹਲੀ ਆਦਿ ਵੀ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਦਸੂਹਾ ਦੇ ਪਿੰਡ ਸੱਗਰਾ ਨੇੜੇ  ਮਿੰਨੀ ਬੱਸ ਅਤੇ ਕਾਰ ਵਿਚਕਾਰ ਜਬਰਦਸਤ ਹਾਦਸਾ, 9 ਮੌਤਾਂ, 33 ਜਖਮੀ ਮ੍ਰਿਤਕਾਂ ਵਿੱਚ ਇੱਕ ਬੱਚਾ ਵੀ ਸ਼ਾਮਲ
Next articleਨੈਸ਼ਨਲ ਲੈਵਲ ਦੀ ਸੱਚਦੇਵਾ ਸਟੋਕਸ ਡਾਇਮੰਡ ਆਫ਼ ਨੌਲੇਜ ਸੀਜ਼ਨ-4 ਦੀ ਰਜਿਸਟ੍ਰੇਸ਼ਨ ਦੀ ਕੀਤੀ  ਸ਼ੁਰੂਆਤ