ਅਕਾਲੀ ਦਲ ਨੇ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਆਪ ਸਰਕਾਰ ਦੇ ਖਿਲਾਫ ਚਲ ਰਹੇ ’ਧਰਨੇ’ ਕੀਤੇ ਮੁਲਤਵੀ

ਹੁਸ਼ਿਆਰਪੁਰ,(ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਸ਼੍ਰੋਮਣੀ ਅਕਾਲੀ ਦਲ ਨੇ ਆਉਂਦੀਆਂ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਨਸ਼ਾ ਤਸਕਰੀ ਵਿਚ ਵਾਧੇ ਤੇ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੇ ਮਾਮਲੇ ’ਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਖਿਲਾਫ ਚਲ ਰਹੇ ’ਧਰਨੇ’ ਮੁਲਤਵੀ ਕਰਨ ਦਾ ਫੈਸਲਾ ਲਿਆ ਹੈ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੰਜੀਵ ਤਲਵਾੜ ਨੇ ਦੱਸਿਆ ਕਿ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਹੁਸ਼ਿਆਰਪੁਰ ਵਿਖੇ ਚਾਰ ਅਕਤੂਬਰ ਨੂੰ ਲੱਗਣ ਵਾਲਾ ਧਰਨਾ ਅਤੇ ਬਾਕੀ ਸਾਰੇ ਧਰਨੇ ਜੋ 4 ਅਕਤੂਬਰ ਤੱਕ ਚੱਲਣੇ ਸਨ, ਹਾਲ ਦੀ ਘੜੀ ਮੁਲਤਵੀ ਕਰ ਦਿੱਤੇ ਗਏ ਹਨ। ਉਹਨਾਂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਇਸ ਫੈਸਲੇ ਮੁਤਾਬਕ ਹੀ ਚਲਿਆ ਜਾਵੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਚੋਣਾਂ ਸਮੇਂ ਆਪ ਦੀ ਸਰਕਾਰ ਦੁਆਰਾ ਕੀਤੇ ਵਾਅਦੇ ਪੂਰੇ ਨਾਂ ਕਰਨ ਵਿੱਚ ਪੂਰਨ ਤੌਰ ਤੇ ਨਾਕਾਮ :ਐੱਨਪੀਐੱਸ ਮੁਲਾਜ਼ਮਾਂ
Next articleਸਵਾਈਨ ਫਲੂ ਤੋਂ ਡਰਨ ਦੀ ਨਹੀਂ ਬਲਕਿ ਸਾਵਧਾਨੀ ਵਰਤਣ ਦੀ ਲੋੜ ਹੈ : ਸਿਵਲ ਸਰਜਨ ਡਾ ਪਵਨ ਕੁਮਾਰ ਸ਼ਗੋਤਰਾ