ਸ੍ਰੀ ਮੁਕਤਸਰ ਸਾਹਿਬ (ਸਮਾਜ ਵੀਕਲੀ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਇੱਕੋ-ਇੱਕ ਅਜਿਹੀ ਸਿਆਸੀ ਪਾਰਟੀ ਹੈ, ਜਿਹੜੀ ਲੋਕਾਂ ਨਾਲ ਜੁੜੀ ਹੋਈ ਹੈ ਅਤੇ ਉਨ੍ਹਾਂ ਦੇ ਦੁੱਖ-ਸੁੱਖ ਵਿੱਚ ਪਰਿਵਾਰ ਵਾਂਗ ਸ਼ਾਮਲ ਹੁੰਦੀ ਹੈ। ਉਹ ਅੱਜ ਇੱਥੇ ਅਕਾਲੀ ਆਗੂ ਗੁਰਰਾਜ ਸਿੰਘ ਫੱਤਣਵਾਲਾ ਦੀ ਪਹਿਲੀ ਬਰਸੀ ਮੌਕੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਬਾਦਲ ਨੇ ਕਿਹਾ ਕਿ ਫੱਤਣਵਾਲਾ ਪਰਿਵਾਰ ਨਾਲ ਬਾਦਲ ਪਰਿਵਾਰ ਦੀ ਨਿੱਜੀ ਸਾਂਝ ਹੈ। ਇਨ੍ਹਾਂ ਦਾ ਘਰ ਅਕਾਲੀ ਦਲ ਦਾ ਹੈੱਡ ਆਫਿਸ ਹੈ। ਇਸ ਮੌਕੇ ਉਨ੍ਹਾਂ ਫੱਤਣਵਾਲਾ ਪਰਿਵਾਰ ਨਾਲ ਬਾਦਲ ਪਰਿਵਾਰ ਦੀਆਂ ਯਾਦਾਂ ਵੀ ਸਾਂਝੀਆਂ ਕੀਤੀਆਂ। ਗੁਰਰਾਜ ਸਿੰਘ ਫੱਤਣਵਾਲਾ ਦੇ ਪੁੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਤੇ ਮਨਜੀਤ ਸਿੰਘ ਫੱਤਣਵਾਲਾ ਨੇ ਆਏ ਲੋਕਾਂ ਦਾ ਧੰਨਵਾਦ ਕੀਤਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly