ਖੇਤੀ ਕਾਨੂੰਨਾਂ ਲਈ ਅਕਾਲੀ ਦਲ ਜ਼ਿੰਮੇਵਾਰ: ਕੈਪਟਨ ਅਮਰਿੰਦਰ

ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਕੋਈ ਵੀ ਗੱਲਬਾਤ ਬਾਦਲਾਂ ਨੂੰ ਕਿਸਾਨ ਭਾਈਚਾਰੇ ’ਤੇ ਗੈਰ-ਜਮਹੂਰੀ ਖੇਤੀ ਕਾਨੂੰਨ ਥੋਪਣ ’ਚ ਨਿਭਾਈ ਭੂਮਿਕਾ ਤੋਂ ਮੁਕਤ ਨਹੀਂ ਕਰ ਸਕਦੀ। ਬਾਦਲ ਜਿੱਥੇ ਇਸ ਸਾਰੀ ਸਮੱਸਿਆ ਦੀ ਜੜ੍ਹ ਹਨ, ਉੱਥੇ ਹੀ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਏਜੰਡੇ ਦੀ ਸਾਜ਼ਿਸ਼ ਵਿੱਚ ਵੀ ਇਨ੍ਹਾਂ ਦੀ ਮਿਲੀਭੁਗਤ ਸੀ ਜਿਸ ਕਰ ਕੇ ਅਕਾਲੀ ਨਾ ਤਾਂ ਕਿਸਾਨਾਂ ਨਾਲ ਸਮਝ ਪੈਦਾ ਕਰਨ ਜਾਂ ਮੁਆਫੀ ਮੰਗਣ ਦੇ ਲਾਇਕ ਹਨ ਅਤੇ ਨਾ ਹੀ ਇਸ ਦੀ ਕੋਈ ਆਸ ਰੱਖ ਸਕਦੇ ਹਨ।

ਕੈਪਟਨ ਅਮਰਿੰਦਰ ਨੇ ਕਿਹਾ ਕਿ ਕਿਸਾਨਾਂ ਪ੍ਰਤੀ ਅਕਾਲੀਆਂ ਦੇ ਰਵੱਈਏ ਦੀ ਮਿਸਾਲ ਤਾਂ ਇਸ ਗੱਲ ਤੋਂ ਮਿਲਦੀ ਹੈ ਕਿ ਹੁਣ ਵੀ ਕਿਸਾਨਾਂ ਦੀ ਪੀੜਾ ਤੇ ਵੇਦਨਾ ਦਾ ਅਹਿਸਾਸ ਕਰਨ ਦੀ ਬਜਾਏ ਸੁਖਬੀਰ ਬਾਦਲ ਪ੍ਰਦਰਸ਼ਨਕਾਰੀਆਂ ਨੂੰ ਕਿਸਾਨ ਮੰਨਣ ਤੋਂ ਹੀ ਇਨਕਾਰੀ ਹੈ ਅਤੇ ਉਨ੍ਹਾਂ ’ਤੇ ਹੋਰ ਸਿਆਸੀ ਪਾਰਟੀਆਂ ਪ੍ਰਤੀ ਵਫ਼ਾਦਾਰ ਹੋਣ ਦੇ ਦੋਸ਼ ਲਗਾ ਕੇ ਬੇਇੱਜ਼ਤ ਕਰ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ, “ਜੇਕਰ ਤੁਸੀਂ (ਸੁਖਬੀਰ) ਇਕ ਕਿਸਾਨ ਨੂੰ ਪਛਾਣ ਤੱਕ ਨਹੀਂ ਸਕਦੇ ਤਾਂ ਫੇਰ ਤੁਸੀਂ ਕਿਸਾਨਾਂ ਦਾ ਭਰੋਸਾ ਤੇ ਵਿਸ਼ਵਾਸ ਹਾਸਲ ਕਰਨ ਦੀ ਆਸ ਕਿਵੇਂ ਕਰ ਸਕਦੇ ਹੋ।” ਉਨ੍ਹਾਂ ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੇ ਚੋਣ ਪ੍ਰੋਗਰਾਮ ਮੁਲਤਵੀ ਕੀਤੇ ਜਾਣ ਅਤੇ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨ ਲਈ ਪੈਨਲ ਦਾ ਗਠਨ ਕੀਤੇ ਜਾਣ ਨੂੰ ਵੋਟਰਾਂ ਨੂੰ ਰਿਝਾਉਣ ਦੀ ਕਾਰਵਾਈ ਕਰਾਰ ਦਿੱਤਾ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦੋ ਨਾਰਾਜ਼ ਮੰਤਰੀਆਂ ਨੇ ਅਪਣਾਇਆ ਨਵਾਂ ਸਿਆਸੀ ਪੈਂਤੜਾ
Next articleਤਾਲਿਬਾਨ ਦਾ ਵਿਰੋਧ ਕਦੇ ਨਹੀਂ ਛੱਡਾਂਗਾ: ਅਹਿਮਦ ਮਸੂਦ