HOME ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ: ਜਥੇਦਾਰ ਸਾਹਦੜਾ ਦੀ ਸਾਥੀਆਂ ਸਮੇਤ...

ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ: ਜਥੇਦਾਰ ਸਾਹਦੜਾ ਦੀ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਚ ਘਰ ਵਾਪਸੀ : ਹਨੀ ਟੋਂਸਾ

4
ਬਲਾਚੌਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਵਿਧਾਨ ਸਭਾ ਹਲਕਾ ਬਲਾਚੌਰ ਅੰਦਰ ਅਕਾਲੀ ਦਲ ਪੁਨਰ ਸੁਰਜੀਤ ਨੂੰ ਉਸ ਵੇਲੇ ਬਹੁਤ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਹਲਕਾ ਇੰਚਾਰਜ ਹਨੀ ਟੌਸਾਂ ਦੀ ਅਣਥੱਕ ਮਿਹਨਤ ਅਤੇ ਯਤਨਾਂ ਸਦਕੇ ਇਲਾਕੇ ਦੇ ਕਈ ਦਿੱਗਜ ਆਗੂਆਂ ਨੇ ਪੁਰਾਣੀ ਪਾਰਟੀ ਨੂੰ ਅਲਵਿਦਾ ਆਖ ਕੇ ਮੁੜ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਪੱਲਾ ਫੜ ਲਿਆ।​ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਨਵਾਂਸ਼ਹਿਰ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਸਾਹਦੜਾ, ਜ਼ਿਲ੍ਹਾ ਡੈਲੀਗੇਟ ਤੇ ਸਾਬਕਾ ਸਰਪੰਚ ਜਥੇਦਾਰ ਚਰਨਜੀਤ ਸਿੰਘ ਭਰਥਲਾ, ਸਾਬਕਾ ਸਰਪੰਚ ਜਥੇਦਾਰ ਸੁਖਦੇਵ ਸਿੰਘ ਰੱਕੜਾ ਢਾਹਾ ਅਤੇ ਸਾਬਕਾ ਸਰਪੰਚ ਜਥੇਦਾਰ ਸੁੱਚਾ ਸਿੰਘ ਬੂਲੇਵਾਲ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇਨ੍ਹਾਂ ਸਾਰੇ ਦਿੱਗਜ ਆਗੂਆਂ ਨੂੰ ਸਿਰੋਪਾਓ ਪਾ ਕੇ ਆਦਰ-ਸਤਿਕਾਰ ਸਹਿਤ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਇਸ ਮੌਕੇ ਸ਼ਾਮਲ ਹੋਏ ਆਗੂਆਂ ਨੇ ਪਾਰਟੀ ਪ੍ਰਧਾਨ ਨੂੰ ਵਚਨ ਦਿੱਤਾ ਕਿ ਉਹ ਪਹਿਲਾਂ ਨਾਲੋਂ ਵੀ ਵੱਧ ਮਿਹਨਤ ਕਰਕੇ ਪਾਰਟੀ ਦੇ ਦਾਇਰੇ ਨੂੰ ਵਧਾਉਣਗੇ।​ਹਲਕਾ ਇੰਚਾਰਜ ਹਨੀ ਟੌਸਾਂ ਨੇ ਘਰ ਵਾਪਸੀ ਕਰਨ ਵਾਲੇ ਆਗੂਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਦੇ ਆਉਣ ਨਾਲ ਹਲਕਾ ਬਲਾਚੌਰ ਵਿੱਚ ਪਾਰਟੀ ਨੂੰ ਇੱਕ ਨਵੀਂ ਊਰਜਾ ਅਤੇ ਵੱਡੀ ਮਜ਼ਬੂਤੀ ਮਿਲੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਅੰਦਰ ਇਨ੍ਹਾਂ ਨੂੰ ਪੂਰਾ ਮਾਨ-ਸਤਿਕਾਰ ਦਿੱਤਾ ਜਾਵੇਗਾ। ਟੌਸਾਂ ਨੇ ਹਲਕੇ ਦੇ ਸਮੂਹ ਲੀਡਰਾਂ ਅਤੇ ਵਰਕਰਾਂ ਨੂੰ ਹੱਥ ਜੋੜ ਕੇ ਅਪੀਲ ਕੀਤੀ ਕਿ​”ਆਓ ਸਾਰੇ ਇਕਜੁੱਟ ਹੋ ਕੇ ਹੰਭਲਾ ਮਾਰੀਏ ਅਤੇ ਆਪਣੀ ਮਾਂ-ਪਾਰਟੀ ਤੇ ਖੇਤਰੀ ਪਾਰਟੀ ਨੂੰ ਮਜਬੂਤ ਕਰੀਏ ​​ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਨੀ ਟੌਸਾਂ ਨੇ ਕੇਂਦਰ ਅਤੇ ਸੂਬਾ ਸਰਕਾਰ ‘ਤੇ ਜ ਭੜਾਸ ਕੱਢਦੇ ਉਨ੍ਹਾਂ ਦੋਸ਼ ਲਗਾਇਆ ਕਿ ਮੋਦੀ ਸਰਕਾਰ ਅਸਮਾਨੀ ਚੜ੍ਹੀ ਮਹਿੰਗਾਈ ਦੀ ਜਨਮਦਾਤਾ ਹੈ। ਰਸੋਈ ਗੈਸ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਗਰੀਬ ਤੇ ਮੱਧਵਰਗੀ ਪਰਿਵਾਰਾਂ ਦਾ ਲੱਕ ਤੋੜ ਦਿੱਤਾ ਗਿਆ ਹੈ ਅਤੇ ਇਹ ਸਰਕਾਰ ਸਿਰਫ਼ ਸਾਮਰਾਜਵਾਦ ਦੇ ਇਸ਼ਾਰੇ ‘ਤੇ ਕੰਮ ਕਰ ਰਹੀ ਹੈ। ਉਨ੍ਹਾਂ ਘੇਰਦਿਆਂ ਕਿਹਾ ਕਿ ਅੱਜ ਸੂਬੇ ਵਿੱਚ ਨਸ਼ਿਆਂ, ਭ੍ਰਿਸ਼ਟਾਚਾਰ, ਲੁੱਟਾਂ-ਖੋਹਾਂ, ਫਿਰੌਤੀਆਂ ਅਤੇ ਸ਼ਰੇਆਮ ਹੋ ਰਹੇ ਕਤਲਾਂ ਕਾਰਨ ਅਮਨ-ਕਾਨੂੰਨ ਦੀ ਸਥਿਤੀ ਬਦਤਰ ਹੋ ਚੁੱਕੀ ਹੈ। ਹਰ ਨਾਗਰਿਕ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ।​ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਸਰਕਾਰ ਹਰ ਫਰੰਟ ‘ਤੇ ਫੇਲ੍ਹ ਸਾਬਤ ਹੋਈ ਹੈ ਅਤੇ ਪੰਜਾਬ ਦੇ ਲੋਕ ਹੁਣ ਇਸ ਨੂੰ ਬਾਹਰ ਦਾ ਰਸਤਾ ਦਿਖਾ ਕੇ ਸੂਬੇ ਅੰਦਰ ਮੁੜ ਸ਼੍ਰੋਮਣੀ ਅਕਾਲੀ ਦਲ ਦਾ ਰਾਜਭਾਗ ਲਿਆਉਣ ਲਈ ਉਤਾਵਲੇ ਹਨ। ਇਸ ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਬਲਾਚੌਰ ਦੀ ਸੀਨੀਅਰ ਲੀਡਰਸ਼ਿਪ ਸ ਦਿਲਾਵਰ ਸਿੰਘ ਦਿਲੀ ਸਾਬਕਾ ਮੈਂਬਰ ਜਿਲਾ ਪ੍ਰੀਸ਼ਦ ,ਚੌਧਰੀ ਵਿਮਲ ਕੁਮਾਰ ਜੀ ਸਾਬਕਾ ਚੇਅਰਮੈਨ ਬਲਾਕ ਸੰਮਤੀ ਸਰੋਆ , ਸ ਤਰਲੋਚਨ ਸਿੰਘ ਰੱਕੜ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਬਲਾਚੌਰ , ਰਾਣਾ ਰਣਦੀਪ ਕੌਸ਼ਲ ਸਾਬਕਾ ਪ੍ਰਧਾਨ ਨਗਰ ਕੌਂਸਿਲ ਬਲਾਚੌਰ ,ਦਲਜੀਤ ਸਿੰਘ ਮਾਣੇਵਾਲ ,ਗੁਰਦੀਪ ਸਿੰਘ ਬਕਾਪੁਰ ,ਸੁਖਵਿੰਦਰ ਸਿੰਘ ,ਸੁਰਜੀਤ ਕੋਹਲੀ ,ਮੋਹਨ ਸਿੰਘ, ਟੱਪਰੀਆਂ ,ਪਰਮਜੀਤ ਸਿੰਘ ,ਮਾਸਟਰ ਦੇਵ ਰਾਜ , ਪਵਨ ਕੁਮਾਰ  ਸਾਰੇ ਸਰਕਲ ਪ੍ਰਧਾਨ , ਠੇਕੇਦਾਰ ਮਦਨ ਲਾਲ ਰਾਜੂਮਾਜਰਾ, ਸਤਨਾਮ ਸਿੰਘ ਰਾਜੂਮਾਜਰਾ ਰਿਟਾਇਰਡ ਡੀ ਐੱਸ ਪੀ, ਸ਼ੰਕਰ ਜੰਡੀ ਮੀਤ ਪ੍ਰਧਾਨ ਵੀ ਸੀ ਵਿੰਗ ਪੰਜਾਬ , ਗੌਰਵ ਚੌਹਾਨ , ਮਾਸਟਰ ਕ੍ਰਿਸ਼ਨ ਕੁਮਾਰ , ਕੇਸਰ ਸਹਿਬਾਜਪੁਰ ,ਸੁਖਵਿੰਦਰ ਸਰਪੰਚ ਫਤਿਹਪੁਰ ਅਤੇ ਕਮਲਜੀਤ ਫਤਿਹਪੁਰ ਆਦਿ ਆਗੂ ਸਹਿਵਾਨ ਹਾਜ਼ਿਰ ਸਨ। ਹਲਕੇ ਦੀ ਸਮੁੱਚੀ ਲੀਡਰਸ਼ਿਪ ਅਤੇ ਕਈ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਮਾਤਾ ਰਾਣੀ ਚੌਕ ਬਾਜ਼ਾਰ ਵਿੱਚ ਖੁੱਲ੍ਹੇਆਮ ਸ਼ਰਾਬ ਦਾ ਸੇਵਨ, ਸ਼ਰਾਬ ਪੀਣੋ ਰੋਕਣ ‘ਤੇ ਦਿੱਤੀਆਂ ਧਮਕੀਆਂ।
Next articleਤੱਕੀਆ ਪੀਰਾਂ ਦਾ ਸਾਂਈ ਦੇਈਏ ਸ਼ਾਹ ਕਾਦਰੀ ਜੀ ਦਾ ਸਲਾਨਾ ਜੋੜ ਮੇਲਾ ਧੂਮਧਾਮ ਨਾਲ ਸੰਪੰਨ