HOME ਅਕਾਲੀ ਦਲ ਨੂੰ ਵੱਡਾ ਝਟਕਾ ਪਿੰਡ ਪੈਂਸਰਾ ਤੋਂ ਯੂਥ ਆਗੂ ਪਰਮਿੰਦਰ ਸਿੰਘ...

ਅਕਾਲੀ ਦਲ ਨੂੰ ਵੱਡਾ ਝਟਕਾ ਪਿੰਡ ਪੈਂਸਰਾ ਤੋਂ ਯੂਥ ਆਗੂ ਪਰਮਿੰਦਰ ਸਿੰਘ ਸਾਥੀਆਂ ਸਮੇਤ ਆਪ ਵਿਚ ਸ਼ਾਮਿਲ

ਗੜ੍ਹਸ਼ੰਕਰ   (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਤੇ ਹਲਕਾ ਵਿਧਾਇਕ ਦੀ ਅਗਵਾਈ ‘ਚ ਗੜ੍ਹਸ਼ੰਕਰ ਹਲਕੇ ਦੇ ਪਿੰਡ ਪੈਂਸਰਾ ਤੋਂ ਯੂਥ ਆਗੂ ਪਰਮਿੰਦਰ ਸਿੰਘ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ। ਇਸ ਮੌਕੇ ਪਿੰਡ ਦੀ ਮਹਿਲਾ ਸਰਪੰਚ ਹਰਪ੍ਰੀਤ ਕੌਰ ਦੇ ਪਤੀ ਪਰਮਜੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਹਲਕਾ ਵਿਧਾਇਕ ਵੱਲੋਂ ਲਗਾਤਾਰ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਨੂੰ ਦੇਖਦੇ ਹੋਏ ਉਹਨਾਂ ਆਮ ਆਦਮੀ ਦੀ ਬਾਂਹ ਫੜੀ ਹੈ। ਉਹਨਾਂ ਕਿਹਾ ਕਿ ਹਲਕਾ ਵਿਧਾਇਕ ਇੱਕ ਅਜਿਹੇ ਆਗੂ ਹਨ, ਜੋ ਸਾਡੇ ਏਰੀਆ ਦੀ ਤਰੱਕੀ ਲਈ ਲਗਾਤਾਰ ਕੰਮ ਕਰ ਰਹੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਕੀਤੇ ਸਾਰੇ ਵਾਅਦਿਆਂ ਤੇ ਖਰੀ ਉਤਰ ਰਹੀ ਹੈ। ਇਸ ਮੌਕੇ ਡਿਪਟੀ ਸਪੀਕਰ ਵੱਲੋਂ ਉਨਾਂ ਦਾ ਪਾਰਟੀ ਵਿੱਚ ਆਉਣ ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਡਿਪਟੀ ਸਪੀਕਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਹੀ ਲੋਕ ਪੱਖੇ ਕੰਮ ਕੀਤੇ ਹਨ ਅਤੇ ਅੱਗੇ ਤੋਂ ਵੀ ਸਦਾ ਕਰਦੀ ਰਹੇਗੀ। ਇਸ ਮੌਕੇ ਡਿਪਟੀ ਸਪੀਕਰ ਨੇ ਪਿੰਡ ਪੈਂਸਰਾ ਦੇ ਯੂਥ ਆਗੂ ਦਾ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ।ਉਹਨਾਂ ਕਿਹਾ ਕਿ ਆਪ ਸਰਕਾਰ ਪੰਜਾਬ ਦੇ ਵਿਕਾਸ ਦੀ ਸੋਚ ਰੱਖਣ ਵਾਲੇ ਹਰ ਪੰਜਾਬੀ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ। ਇਸ ਮੌਕੇ ਡਿਪਟੀ ਸਪੀਕਰ ਤੋਂ ਇਲਾਵਾ ਸਾਬਕਾ ਸਰਪੰਚ ਪਰਮਿੰਦਰ ਸਿੰਘ, ਪਰਮਜੀਤ ਸਿੰਘ, ਸਾਬਕਾ ਪੰਚ ਕਰਮ ਸਿੰਘ, ਗੁਰਦੀਪ ਸਿੰਘ, ਪੰਚ ਰਾਜਿੰਦਰ ਕੁਮਾਰ ‘ਚ ਸ਼ਾਮਿਲ ਹੋਏ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਕਵਿਤਾਵਾਂ
Next articleਹੁਸ਼ਿਆਰਪੁਰ ਜ਼ਿਲ੍ਹੇ ‘ਚ ਕੱਲ੍ਹ ਤੋਂ ਆਮ ਵਾਂਗ ਲੱਗਣਗੇ ਸਕੂਲ-ਕਾਲਜ