ਅਕਾਲੀ ਦਲ ਵੱਲੋਂ ਹਾਈ ਕੋਰਟ ਦੇ ਫ਼ੈਸਲੇ ਦਾ ਸਵਾਗਤ

ਚੰਡੀਗੜ੍ਹ (ਸਮਾਜ ਵੀਕਲੀ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ’ਤੇ ਹਾਈ ਕੋਰਟ ਵੱਲੋਂ ਰੋਕ ਲਾਉਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਤੇ ਕਿਹਾ ਕਿ ਪਾਰਟੀ ਵੱਲੋਂ ਨਿਆਂਪਾਲਿਕਾ ਦੀ ਨਿਰਪੱਖਤਾ ਵਿਚ ਪ੍ਰਗਟਾਇਆ ਵਿਸ਼ਵਾਸ ਸੱਚਾ ਸਾਬਤ ਹੋਇਆ ਹੈ। ਪਾਰਟੀ ਪ੍ਰਧਾਨ ਨੇ ਕਿਹਾ ਕਿ ਜਦੋਂ ਵੀ ਕਾਨੂੰਨ ਦੀ ਸਿਆਸੀ ਮੰਤਵਾਂ ਵਾਸਤੇ ਦੁਰਵਰਤੋਂ ਹੁੰਦੀ ਹੈ ਤਾਂ ਇਹ ਨਿਆਂਪਾਲਿਕਾ ਹੈ ਜੋ ਦਖਲ ਦੇ ਕੇ ਵਿਅਕਤੀ ਦਾ ਮਾਣ-ਸਤਿਕਾਰ ਬਹਾਲ ਰੱਖਦੀ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਇਹੋ ਕੁਝ ਹੋਇਆ ਹੈ। ਸ੍ਰੀ ਬਾਦਲ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਇਹ ਕਹਿੰਦਾ ਰਿਹਾ ਹੈ ਕਿ ਕਾਂਗਰਸ ਸਰਕਾਰ ਅਕਾਲੀ ਲੀਡਰਸ਼ਿਪ ਦੇ ਖ਼ਿਲਾਫ਼ ਨਿੱਜੀ ਤੇ ਸਿਆਸੀ ਬਦਲਾਖੋਰੀ ਨਾਲ ਕੰਮ ਕਰ ਰਹੀ ਹੈ ਤੇ ਇਹ ਹਾਲ ਹੀ ਵਿਚ ਵਾਪਰੇ ਘਟਨਾਕ੍ਰਮ ਤੋਂ ਸਾਬਤ ਵੀ ਹੋ ਗਿਆ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੁਰੱਖਿਆ ਖਾਮੀ: ਸਾਬਕਾ ਜੱਜ ਦੀ ਅਗਵਾਈ ਹੇਠ ਹੋਵੇਗੀ ਜਾਂਚ
Next articleਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਚੋਣਾਂ ਦਾ ਬਾਈਕਾਟ