ਪੰਜਾਬ ‘ਚ MC ਚੋਣਾਂ ਲੜੇਗਾ ਅਕਾਲੀ ਦਲ, ਦਲਜੀਤ ਚੀਮਾ ਨੇ ਕੀਤਾ ਵੱਡਾ ਐਲਾਨ

ਚੰਡੀਗੜ੍ਹ- ਨਗਰ ਨਿਗਮ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੇ ਅਹਿਮ ਫੈਸਲਾ ਲਿਆ ਹੈ, ਜਿਸ ਦਾ ਐਲਾਨ ਕੋਰ ਕਮੇਟੀ ਮੈਂਬਰ ਦਲਜੀਤ ਚੀਮਾ ਨੇ ਕੀਤਾ ਹੈ। ਉਨ•ਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨਗਰ ਨਿਗਮ ਚੋਣਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਵੇਗਾ। ਜਾਣਕਾਰੀ ਅਨੁਸਾਰ 5 ਨਗਰ ਨਿਗਮਾਂ ਦੀਆਂ 43 ਕੌਂਸਲ ਸੀਟਾਂ ਲਈ ਚੋਣਾਂ ਹੋਣਗੀਆਂ। ਵਰਨਣਯੋਗ ਹੈ ਕਿ ਅਕਾਲੀ ਦਲ ਨੇ ਨਵੰਬਰ ਵਿੱਚ ਹੋਈਆਂ ਉਪ ਚੋਣਾਂ ਤੋਂ ਦੂਰੀ ਬਣਾ ਲਈ ਸੀ ਅਤੇ ਇਸ ਵਿੱਚ ਕੋਈ ਉਮੀਦਵਾਰ ਖੜ੍ਹਾ ਨਹੀਂ ਕੀਤਾ ਸੀ। ਦਲਜੀਤ ਚੀਮਾ ਨੇ ਕਿਹਾ ਕਿ ਸਮੁੱਚੀ ਪਾਰਟੀ ਸੁਖਬੀਰ ਬਾਦਲ ਦੇ ਨਾਲ ਖੜ੍ਹੀ ਹੈ, ਅਕਾਲੀ ਦਲ ਨੇ ਅੱਜ ਕੋਰ ਕਮੇਟੀ ਦੀ ਵਿਸ਼ੇਸ਼ ਮੀਟਿੰਗ ਬੁਲਾਈ ਹੈ, ਜੋ 3:30 ਵਜੇ ਤੋਂ ਜਾਰੀ ਹੈ। ਇਸ ਮੀਟਿੰਗ ਵਿੱਚ ਹਰਸਿਮਰਤ ਬਾਦਲ, ਬਿਕਰਮ ਮਜੀਠੀਆ, ਦਲਜੀਤ ਚੀਮਾ ਤੇ ਹੋਰ ਸੀਨੀਅਰ ਆਗੂ ਸ਼ਾਮਲ ਹਨ। ਇਹ ਮੀਟਿੰਗ ਸੁਖਬੀਰ ਬਾਦਲ ‘ਤੇ ਸ੍ਰੀ ਦਰਬਾਰ ਸਾਹਿਬ ‘ਤੇ ਹੋਏ ਹਮਲੇ ਦੇ ਸੰਦਰਭ ‘ਚ ਰੱਖੀ ਗਈ ਹੈ ਅਤੇ ਇਸ ਹਮਲੇ ‘ਤੇ ਡੂੰਘਾਈ ਨਾਲ ਚਰਚਾ ਕੀਤੀ ਜਾ ਰਹੀ ਹੈ। ਪਿਛਲੇ ਹਫ਼ਤੇ ਸੁਖਬੀਰ ਬਾਦਲ ਅਤੇ ਹੋਰ ਅਕਾਲੀ ਆਗੂਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਾਰਮਿਕ ਸਜ਼ਾਵਾਂ ਦਿੱਤੀਆਂ ਗਈਆਂ ਸਨ। ਵਰਣਨਯੋਗ ਹੈ ਕਿ ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਿਸਾਨਾਂ ਨੇ ਸਰਕਾਰ ਨੂੰ ਦਿੱਤਾ ਇੱਕ ਦਿਨ ਦਾ ਸਮਾਂ, 8 ਵਜੇ ਤੱਕ ਦਿੱਲੀ ਵੱਲ ਮਾਰਚ ਮੁਲਤਵੀ
Next articleSAMAJ WEEKLY = 07/12/2024