(ਸਮਾਜ ਵੀਕਲੀ): ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀ ਕਾਨੂੰਨ ਬਣੇ ਨੂੰ ਇਕ ਸਾਲ ਪੂਰਾ ਹੋਣ ’ਤੇ ਦਿੱਲੀ ’ਚ ਕੀਤੇ ਗਏ ਪ੍ਰਦਰਸ਼ਨ ਬਾਰੇ ਟਿੱਪਣੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਅਤੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਇਹ ਇੱਕ ਦਿਨ ਦਾ ਵਿਖਾਵਾ ਮਗਰਮੱਛ ਦੇ ਹੰਝੂ ਵਹਾਉਣ ਵਾਂਗ ਹੈ। ਦੂਜੇ ਪਾਸੇ 500 ਕਿਸਾਨ ਜਥੇਬੰਦੀਆਂ ਦਾ ਸੰਯੁਕਤ ਕਿਸਾਨ ਮੋਰਚਾ ਪਿਛਲੇ 9 ਮਹੀਨਿਆਂ ਤੋਂ ਲਗਾਤਾਰ ਸੰਘਰਸ਼ ਲੜ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਇੱਕ ਦਿਨ ਨਹੀਂ, ਸਗੋਂ ਲੰਮੇ ਅਤੇ ਦ੍ਰਿੜ੍ਹ ਇਰਾਦੇ ਵਾਲੇ ਸੰਘਰਸ਼ਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਿਸਾਨ ਹਿਤੈਸ਼ੀ ਅਖਵਾਉਣ ਵਾਲਾ ਅਕਾਲੀ ਦਲ ਇੱਕ ਦਿਨ ਦੇ ਪ੍ਰਦਰਸ਼ਨ ਨਾਲ ਮਹਿਜ਼ ਸਿਆਸੀ ਰੋਟੀਆਂ ਸੇਕ ਰਿਹਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly