HOME ਅਕਾਲੀ ਸਰਕਾਰ ਵੇਲੇ ਦਰਜ ਹੋਏ ਕੇਸ ਦੇ ਸੰਬੰਧ ਚ ਹੀ ਵਿਜੀਲੈਂਸ ਵੱਲੋਂ...

ਅਕਾਲੀ ਸਰਕਾਰ ਵੇਲੇ ਦਰਜ ਹੋਏ ਕੇਸ ਦੇ ਸੰਬੰਧ ਚ ਹੀ ਵਿਜੀਲੈਂਸ ਵੱਲੋਂ ਮਜੀਠੀਏ ਨੂੰ ਕੀਤਾ ਗਿਆ ਗਿ੍ਫਤਾਰ:- ਮਾਲਵਿੰਦਰ ਸਿੰਘ ਕੰਗ

1
ਕੈਪਸਨ:- ਇੰਗਲੈਂਡ ਵਿਖੇ ਅਜੀਤ ਨਾਲ ਗੱਲਬਾਤ ਕਰਦੇ ਹੋਏ ਆਪ ਦੇ ਮੈਂਬਰ ਪਾਰਲੀਮੈਂਟ ਅਤੇ ਸਪੋਕਸਪਰਸਨ ਸ ਮਾਲਵਿੰਦਰ ਸਿੰਘ ਕੰਗ। ਤਸਵੀਰ:- ਸੁਖਜਿੰਦਰ ਸਿੰਘ ਢੱਡੇ
*ਸੰਜੀਵ ਅਰੋੜਾ ਨੂੰ ਜਲਦੀ ਹੀ ਬਣਾਇਆ ਜਾਵੇਗਾ ਕੈਬਨਿਟ ਮੰਤਰੀ 

ਲੈਸਟਰ (ਇੰਗਲੈਂਡ), (ਸਮਾਜ ਵੀਕਲੀ)  (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੀ ਨਿਜੀ ਫੇਰੀ ਤੇ ਆਏ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਆਪ ਦੇ ਸਪੋਕਸ ਪਰਸਨ ਸ ਮਾਲਵਿੰਦਰ ਸਿੰਘ ਕੰਗ ਨੇ ਅੱਜ ਇੱਥੇ ਅਜੀਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਾਲ ਹੀ ਵਿੱਚ ਹੋਈਆਂ ਲੁਧਿਆਣਾ ਜਿਮਨੀ ਚੋਣਾਂ ਚ ਜੇਤੂ ਰਹੇ ਆਪ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ ਜਲਦੀ ਹੀ ਪੰਜਾਬ ਕੈਬਨਿਟ ਵਿੱਚ ਸ਼ਾਮਿਲ ਕੀਤਾ ਜਾਵੇਗਾ, ਜਿਸ ਦਾ ਕਿ ਐਲਾਨ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਲੁਧਿਆਣਾ ਜਿਮਨੀ ਚੋਣ ਤੋਂ ਪਹਿਲਾਂ ਹੀ ਕਰ ਚੁੱਕੇ ਹਨ।ਅੱਜ ਤੜਕੇ ਹੋਈ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਸ ਬਿਕਰਮ ਸਿੰਘ ਮਜੀਠੀਆ ਦੀ ਵਿਜੀਲੈਂਸ ਵੱਲੋਂ ਕੀਤੀ ਗਈ ਗ੍ਰਿਫਤਾਰੀ ਬਾਰੇ ਬੋਲਦਿਆਂ ਸ ਕੰਗ ਨੇ ਕਿਹਾ ਕਿ ਅਕਾਲੀ ਸਰਕਾਰ ਵੇਲੇ ਦਰਜ ਹੋਏ ਕੇਸ ਦੇ ਸੰਬੰਧ ਚ ਹੀ ਵਿਜੀਲੈਂਸ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਸ ਕੰਗ ਨੇ ਵਿਦੇਸ਼ਾਂ ਵਿੱਚ ਵਸਦੇ ਐਨ ਆਰ ਆਈਜ ਦੀ ਸਲਾਘਾ ਕਰਦਿਆਂ ਕਿਹਾ ਕਿ ਐਨ ਆਰ ਆਈਜ ਦਾ ਹਮੇਸ਼ਾ ਹੀ ਪੰਜਾਬ ਦੀ ਤਰੱਕੀ ਚ ਵੱਡਾ ਯੋਗਦਾਨ ਰਿਹਾ ਹੈ ਅਤੇ ਹਮੇਸ਼ਾ ਹੀ ਪੰਜਾਬ ਅੰਦਰ ਬਣਨ ਵਾਲੀਆਂ ਸਰਕਾਰਾਂ ਬਣਾਉਣ ਚ ਵਿਦੇਸ਼ਾਂ ਚ ਵਸਦੇ ਪੰਜਾਬੀ ਆਪਣਾ ਵਡ ਮੁੱਲਾ ਯੋਗਦਾਨ ਪਾਉਂਦੇ ਰਹੇ ਹਨ ।ਸ ਕੰਗ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਪੰਜਾਬ  ਸਰਕਾਰ ਤੋਂ ਬਹੁਤ ਆਸਾਂ ਅਤੇ ਉਮੀਦਾਂ ਹਨ ਜਿਨ੍ਾ ਤੇ ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਖਰਾ ਉਤਰਨ ਦੀ ਪੁਰਜੋਰ ਕੋਸ਼ਿਸ਼ ਕਰ ਰਹੇ ਹਨ। ਸ ਕੰਗ ਨੇ ਕਿਹਾ ਕਿ ਲੁਧਿਆਣਾ ਜਿਮਨੀ ਚੋਣ ਚ ਹੋਈ ਜਿੱਤ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਮੁੱਢ ਬੰਨ ਦਿੱਤਾ ਹੈ ,ਅਤੇ ਪੰਜਾਬ ਵਾਸੀਆਂ ਸਮੇਤ ਵਿਦੇਸ਼ਾਂ ਚ ਵੱਸਦੇ ਪੰਜਾਬੀ ਵੀ ਪੰਜਾਬ ਅੰਦਰ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ ਦਾ ਮਨ ਬਣਾ ਚੁੱਕੇ ਹਨ. ਸ ਕੰਗ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਚ ਪੰਜਾਬ ਅੰਦਰ ਬਹੁਤ ਹੀ ਤੇਜ਼ੀ ਨਾਲ ਵਿਕਾਸ ਕਾਰਜ ਹੋ ਰਹੇ ਹਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸ਼ੇਰੇ ਪੰਜਾਬ ਰਣਜੀਤ ਸਿੰਘ ਨੂੰ ਸਮਰਪਿਤ ਗੀਤ 
Next articleਸਰਕਾਰ ਵਿਰੋਧੀਆਂ ਦੀ ਆਵਾਜ਼ ਨੂੰ ਦਬਾਅ ਰਹੀ ਹੈ- ਇੰਜ. ਲਾਲਕਾ