ਕਪੂਰਥਲਾ (ਕੌੜਾ ) ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਸੀਨੀਅਰ ਮੀਤ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਅੰਤ੍ਰਿਮ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਨਿੱਧੜਕ ਜਰਨੈਲ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਅਗਾਊ ਜਮਾਨਤ ਦੇਣ ਤੋਂ ਬਾਅਦ ਪਾਰਟੀ ਵਰਕਰਾਂ ‘ਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਡਰੱਗ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ।ਬੀਬੀ ਰੂਹੀ ਨੇ ਕਿਹਾ ਕਿ ਮਾਣਯੋਗ ਅਦਾਲਤ ਉਤੇ ਅਕਾਲੀ ਦਲ ਨੂੰ ਪੂਰਾ ਭਰੋਸਾ ਸੀ ਕਿ ਉਹ ਹਮੇਸ਼ਾ ਸੱਚ ਦਾ ਸਾਥ ਦੇਣਗੇ ।
ਉਨ੍ਹਾਂ ਕਿਹਾ ਕਿ ਅਸੀਂ ਪਹਿਲੇ ਦਿਨ ਤੋਂ ਹੀ ਕਹਿ ਰਹੇ ਸਾਂ ਕਿ ਬਿਕਰਮ ਸਿੰਘ ਮਜੀਠੀਆ ਦੇ ਉੱਤੇ ਨਸ਼ਾ ਤਸਕਰੀ ਦਾ ਮਾਮਲਾ ਕਾਂਗਰਸ ਸਰਕਾਰ ਨੇ ਸਿਆਸੀ ਬਦਲਾਖੋਰੀ ਤਹਿਤ ਦਰਜ ਕਰਵਾਇਆ ਸੀ ਅਤੇ ਇਹ ਮਾਮਲਾ ਝੂਠਾ ਅਤੇ ਬੇਬੁਨਿਆਦ ਹੈ । ਉਨ੍ਹਾਂ ਕਿਹਾ ਕਿ ਅੱਜ ਮਾਣਯੋਗ ਅਦਾਲਤ ਵੱਲੋਂ ਅਗਾਊਂ ਜ਼ਮਾਨਤ ਮਿਲ ਗਈ ਹੈ ਤੇ ਸਚਾਈ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਤੇ ਮਾਮਲਾ ਦਰਜ ਕਰਵਾ ਕੇ ਕਾਂਗਰਸ ਸਮਝਦੀ ਸੀ ਕਿ ਅਸੀਂ ਸ਼ਾਇਦ ਸ਼੍ਰੋਮਣੀ ਅਕਾਲੀ ਦਲ ਨੂੰ 2022 ਦੀਆਂ ਚੋਣਾਂ ਵਿਚੋਂ ਹਰਾ ਦੇਵਾਂਗੇ ਲੇਕਿਨ ਕਾਂਗਰਸ ਦਾ ਇਹ ਸੁਪਨਾ ਸਿਰਫ਼ ਸੁਪਨਾ ਬਣ ਕੇ ਹੀ ਰਹਿ ਗਿਆ । ਇਸ ਸਮੇ ਉਨ੍ਹਾਂ ਨਾਲ ਬੀਬੀ ਜਸਵਿੰਦਰ ਕੌਰ ਟਿੱਬਾ , ਬੀਬੀ ਬਲਜੀਤ ਕੌਰ ਕਮਾਲਪੁਰ , ਬੀਬੀ ਜਸਵਿੰਦਰ ਕੌਰ ਝੱਲ ਲੇਈ ਵਾਲਾ , ਬੀਬੀ ਗੁਰਬਖਸ਼ ਕੌਰ ਡੇਰਾ ਸੈਦਾਂ , ਬੀਬੀ ਗੁਰਮੀਤ ਕੌਰ ਦਰੀਏਵਾਲ , ਬੀਬੀ ਸੁਨੀਤਾ ਢਿੱਲੋਂ ਸੁਲਤਾਨਪੁਰ ਲੋਧੀ ਵੀ ਸਨ ।
ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly