(ਸਮਾਜ ਵੀਕਲੀ) ਬਲਬੀਰ ਸਿੰਘ ਬੱਬੀ :- ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਨੂੰ ਦਿੱਤੇ ਗਏ ਇੱਕ ਅਹਿਮ ਹੁਕਮ ਦੇ ਤਹਿਤ ਸੀਨੀਅਰ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਦੀ ਸੁਰੱਖਿਆ ਵਿੱਚ ਕਟੌਤੀ ਕਰ ਦਿੱਤੀ ਗਈ ਹੈ। ਬਿਕਰਮ ਮਜੀਠੀਆ ਤੋਂ ਜੈਡ ਪਲੱਸ ਸੁਰੱਖਿਆ ਵਾਪਸ ਲੈਣ ਦੇ ਆਦੇਸ਼ ਸਰਕਾਰ ਤੇ ਪੁਲਿਸ ਵਿਭਾਗ ਵੱਲੋਂ ਜਾਰੀ ਕੀਤੇ ਗਏ ਹਨ ਇਹਨਾਂ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਅਕਾਊਟ ਉੱਤੇ ਕਈ ਗੱਲਾਂ ਬਾਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਹਮਣੇ ਰੱਖੀਆਂ। ਉਹਨਾਂ ਨੇ ਆਪ ਸਰਕਾਰ ਉੱਤੇ ਤਿੱਖਾ ਹਮਲਾ ਕਰਦੇ ਕਿਹਾ ਬਿਕਰਮਜੀਤ ਸਿੰਘ ਮਜੀਠੀਆ ਦੀ ਜੈਡ ਪਲੱਸ ਸੁਰੱਖਿਆ ਹਟਾਉਣ ਨੂੰ ਆਪ ਸਰਕਾਰ ਦੀ ਖਤਰਨਾਕ ਸਾਜਿਸ਼ ਕਹੀ ਜਾ ਸਕਦੀ ਹੈ। ਉਨਾਂ ਕਿਹਾ ਕਿ ਅਜਿਹੇ ਗਲਤ ਫੈਸਲੇ ਅਕਾਲੀ ਦਲ ਦੀ ਲੀਡਰਸ਼ਿਪ ਵਿਰੁੱਧ ਇੱਕ ਡੂੰਘੀ ਸਾਜਿਸ਼ ਦਾ ਹੀ ਹਿੱਸਾ ਹੈ। ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ਆਪ ਸਰਕਾਰ ਬਿਕਰਮ ਨੂੰ ਨਸ਼ਿਆਂ ਦੇ ਝੂਠੇ ਕੇਸਾਂ ਵਿੱਚ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪਹਿਲਾ ਨਸ਼ਿਆਂ ਦੇ ਮਾਮਲੇ ਵਿੱਚ ਕੇਜਰੀਵਾਲ ਨੇ ਖੁਦ ਮਜੀਠੀਆ ਨੂੰ ਬਦਨਾਮ ਕੀਤਾ ਨਸ਼ੀਲੇ ਪਦਾਰਥ ਸਬੰਧੀ ਅਨੇਕਾਂ ਦੋਸ਼ ਲਾਏ, ਝੂਠੇ ਦੋਸ਼ ਲਗਾਉਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਤੋਂ ਅਰਵਿੰਦ ਕੇਜਰੀਵਾਲ ਨੇ ਖੁਦ ਮਾਫ਼ੀ ਵੀ ਮੰਗ ਲਈ ਸੀ ਹੁਣ ਦੁਬਾਰਾ ਸਾਜ਼ਿਸ਼ ਰਚ ਕੇ ਇਹ ਸਭ ਕੁਝ ਕੀਤਾ ਜਾ ਰਿਹਾ ਹੈ ਕਿਉਂਕਿ ਦਿੱਲੀ ਵਿੱਚ ਹਾਰਨ ਤੋਂ ਬਾਅਦ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਸਿਆਸੀ ਤੌਰ ਉੱਤੇ ਆਪਣੀ ਪਕੜ ਰੱਖਣੀ ਚਾਹੁੰਦਾ ਹੈ। ਉਨਾਂ ਤਾਂ ਇਥੋਂ ਤੱਕ ਵੀ ਕਹਿ ਦਿੱਤਾ ਕਿ ਮੇਰੇ ਉੱਤੇ ਜੋ ਕਾਤਲਾਨਾ ਹਮਲਾ ਹੋਇਆ ਸੀ ਉਸ ਵਿੱਚ ਅਕਾਲ ਪੁਰਖ ਦੇ ਆਪਣੇ ਘਰ ਦੇ ਵਿੱਚ ਹੀ ਮੈਨੂੰ ਹੱਥ ਦੇ ਕੇ ਬਚਾ ਲਿਆ ਪੰਜਾਬ ਸਰਕਾਰ ਨੇ ਹਮਲਾਵਰ ਦੇ ਵਿਰੁੱਧ ਬਹੁਤ ਹੀ ਹਲਕੇ ਪੱਧਰ ਦੀ ਕਾਰਵਾਈ ਕੀਤੀ ਜਿਸ ਕਾਰਨ ਉਸ ਨੂੰ ਬਹੁਤ ਜਲਦੀ ਜ਼ਮਾਨਤ ਵੀ ਮਿਲ ਗਈ। ਇਸ ਸੁਰੱਖਿਆ ਹਟਾਉਣ ਵਾਲੇ ਮਾਮਲੇ ਦੇ ਵਿੱਚ ਅਕਾਲੀ ਦਲ ਵਿੱਚ ਕਾਫ਼ੀ ਗੁੱਸਾ ਪਾਇਆ ਜਾ ਰਿਹਾ ਹੈ ਅਨੇਕਾਂ ਆਗੂਆਂ ਵੱਲੋਂ ਬਿਆਨ ਆ ਰਹੇ ਹਨ ਤੇ ਸਰਕਾਰ ਨੂੰ ਕੋਸਿਆ ਜਾ ਰਿਹਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj