HOME ਅਕਾਲੀ ਆਗੂ ਮੁਖਤਿਆਰ ਸਿੰਘ ਝੰਡੇਰ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਕੀਤੀ ਨਿੰਦਾ,...

ਅਕਾਲੀ ਆਗੂ ਮੁਖਤਿਆਰ ਸਿੰਘ ਝੰਡੇਰ ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਕੀਤੀ ਨਿੰਦਾ, ਪੀੜਤ ਪਰਿਵਾਰਾਂ ਨਾਲ ਹਮਦਰਦੀ ਕੀਤੀ ਜ਼ਾਹਿਰ

5
ਮੁਖਤਿਆਰ ਸਿੰਘ ਝੰਡੇਰ 

ਲੈਸਟਰ (ਇੰਗਲੈਂਡ),   (ਸਮਾਜ ਵੀਕਲੀ)   (ਸੁਖਜਿੰਦਰ ਸਿੰਘ ਢੱਡੇ)– ਬੀਤੇ ਦਿਨੀ ਜੰਮੂ ਕਸ਼ਮੀਰ ਦੇ ਪਹਿਲਗਾਮ ਚ ਹੋਏ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਸੈਲਾਨੀਆ ਦੀ ਮੌਤ ਤੇ ਦੁੱਖ ਪ੍ਰਗਟ ਕਰਦਿਆਂ ਇੰਗਲੈਂਡ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਮੁਖਤਾਰ ਸਿੰਘ ਝੰਡੇਰ ਨੇ ਕਿਹਾ ਇਸ ਅੱਤਵਾਦੀ ਹਮਲੇ ਦੀ ਕਰੜੇ ਸ਼ਬਦਾਂ ‘ਚ ਨਿੰਦਾ ਕਰਦਿਆਂ ਪੀੜਤ ਪਰਿਵਾਰਾਂ ਲਈ ਹਮਦਰਦੀ ਜ਼ਾਹਿਰ ਕੀਤੀ । ਸ ਝੰਡੇਰ ਨੇ ਸ਼ਹੀਦ ਹੋਏ ਸੈਲਾਨੀਆ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਕਿਹਾ ਕਿ  ਮੋਦੀ ਸਰਕਾਰ ਨੂੰ ਤੁਰੰਤ ਦੋਸ਼ੀਆਂ ਦੀ ਭਾਲ ਕਰਕੇ ਸਖਤ ਤੋਂ ਸਖਤ ਸਜ਼ਾਵਾਂ ਦੇਣੀਆਂ ਚਾਹੀਦੀਆਂ ਹਨ,ਤਾਂ ਜੋ ਅੱਗੇ ਤੋਂ ਕੋਈ ਵੀ ਅੱਤਵਾਦੀ ਸੰਗਠਨ ਅਜਿਹੀ ਹਰਕਤ ਨਾ ਕਰ ਸਕੇ। ਸ ਝੰਡੇਰ ਨੇ ਕਿਹਾ ਕਿ ਅਜਿਹੀਆਂ ਕਾਇਰਾਂਨਾ ਅਤੇ ਡਰਪੋਕ ਅੱਤਵਾਦੀ ਕਾਰਵਾਈਆਂ ਕਾਰਨ ਦੇਸ਼ ਚ ਸਹਿਮ ਦਾ ਮਾਹੌਲ ਪੈਦਾ ਹੁੰਦਾ ਹੈ ਅਤੇ ਵਿਦੇਸ਼ਾਂ ਤੋਂ ਜਾਣ ਵਾਲੇ ਸੈਲਾਨੀਆ  ਚ ਖੌਫ ਦਾ ਮਾਹੌਲ ਪੈਦਾ ਹੁੰਦਾ ਹੈ।ਇਸ ਮੌਕੇ ਤੇ ਸ ਝੰਡੇਰ ਦੇ ਨਾਲ ਮੰਗਤ ਸਿੰਘ ਪਲਾਹੀ,ਕੇ ਬੀ ਢੀਂਡਸਾ, ਸਮੇਤ ਹੋਰ ਬਹੁਤ ਸਾਰੇ ਪ੍ਰਵਾਸੀ ਪੰਜਾਬੀਆਂ ਨੇ ਇਸ ਅੱਤਵਾਦੀ ਹਮਲੇ ਦੀ ਕਰੜੇ ਸ਼ਬਦਾਂ ‘ਚ ਨਿੰਦਾ ਕੀਤੀ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਪਹਿਲਗਾਮ ਦੇ ਹਮਲੇ ਦੇ ਮਿਰਤਕਾਂ ਨੂੰ ਕੈਡਲ ਮਾਰਚ ਕੱਢ ਕੇ ਦਿਤੀ ਸ਼ਰਧਾਂਜਲੀ  ਸਰਕਾਰ ਨੂੰ ਸਖ਼ਤ ਕਾਰਵਾਈ ਦੀ ਅਪੀਲ
Next articleਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਦਾ ਜਨ ਜਾਗਰਣ ਅਭਿਆਨ ਜਾਰੀ