ਵੈਨਕੂਵਰ (ਸਮਾਜ ਵੀਕਲੀ) (ਮਲਕੀਤ ਸਿੰਘ)- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਲੈਂਗਲੀ ਖੇਤਰ ਵਿੱਚ ਸਥਾਨਕ ਅਕਾਲੀ ਵਰਕਰਾਂ ਵੱਲੋਂ ਆਯੋਜਿਤ ਅਕਾਲੀ ਦਲ ਦੀ ਰੈਲੀ ਚ ਪੰਜਾਬ ਕੈਨੇਡਾ ਤੋਂ ਪੁੱਜੇ ਅਕਾਲੀ ਦਲ ਦੇ ਡੈਲੀਗੇਸ਼ਨ ਚ ਸ਼ਾਮਿਲ ਵੱਖ-ਵੱਖ ਅਕਾਲੀ ਆਗੂਆਂ ਨੇ ਸੰਬੋਧਨ ਕਰਦਿਆਂ ਪੰਜਾਬ ਬਿਜਲੀ ਮੌਜੂਦਾ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਦੀਆਂ ਵੱਖ ਵੱਖ ਲੋਕ ਮਾਰੂ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕ ਅਜਿਹੀ ਸਿਆਸੀ ਜਮਾਤ ਹੈ ਜੋ ਪੰਜਾਬ ਅਤੇ ਪੰਜਾਬੀਅਤ ਦੇ ਹੱਕਾਂ ਲਈ ਤਤਪਰ ਅਤੇ ਵਜਨਬੱਧ ਹੈ ਵੱਖ ਵੱਖ ਬੁਲਾਰਿਆਂ ਨੇ ਆਪਣੀਆਂ ਸੰਖੇਪ ਤਕਰੀਰਾਂ ਦੌਰਾਨ ਪੰਜਾਬ ਚ ਵਿਗੜ ਚੁੱਕੇ ਆ ਹਾਲਾਤਾਂ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਵਾਅਦਿਆਂ ਤੇ ਖਰੀ ਨਹੀਂ ਉਤਰੀ ਅਤੇ ਹੁਣ ਪੰਜਾਬ ਦੇ ਲੋਕ ਇਸ ਤੋਂ ਨਿਜਾਤ ਚਾਹੁੰਦੇ ਹਨ ਜਿਸ ਕਾਰਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਚ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ ਹੈਕਰਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜੀ ਹੋਈ ਪਾਰਟੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰ ਵਰਗ ਦੇ ਸਹਿਯੋਗ ਦੀ ਲੋੜ ਹੈ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਕਾਲੀ ਆਗੂ ਗੁਰਪ੍ਰੀਤ ਸਿੰਘ ਝੱਬਰ, ਬਰਜਿੰਦਰ ਸਿੰਘ ਮੱਖਣ ਬਰਾੜ, ਪਰਮਜੀਤ ਸਿੰਘ ਢਿੱਲੋ, ਜਸਪ੍ਰੀਤ ਸਿੰਘ ਮਾਹਲਾ, ਐਡਵੋਕੇਟ ਰਾਜਕਮਲ ਸਿੰਘ, ਮਨਪ੍ਰੀਤ ਸਿੰਘ ਝੱਬਰ ਸਤਵਿੰਦਰ ਪਾਲ ਸਿੰਘ ਸ਼ਰਨਜੀਤ ਸਿੰਘ ਢਿੱਲੋਂ, ਹਰਜਾਪ ਸਿੰਘ ਸੰਘਾ, ਸਤਵਿੰਦਰ ਸਿੰਘ ਢੱਟ, ਗੁਰਬਖਸ਼ ਸਿੰਘ ਬਾਗੀ, ਉੱਘੇ ਗਾਇਕ ਕੇ ਐਸ ਮੱਖਣ, ਬਲਵਿੰਦਰ ਸਿੰਘ ਕਾਹਲਵਾਂ ਆਦਿ ਆਗੂਆਂ ਨੇ ਆਪਣੇ ਵਿਚਾਰ ਪ੍ਰਗਟ ਕੀਤੇ ਅੱਜ ਦੀ ਇਸ ਰੈਲੀ ਨੂੰ ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰਮਾਣਾ ਨੇ ਵੀਡੀਓ ਕਾਨਫਰੰਸ ਰਾਹੀਂ ਵੀ ਸੰਬੋਧਨ ਕੀਤਾ ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਗੁਰਦੀਪ ਪੈਂਥਰ, ਬੇਅੰਤ ਕੌਰ ਖਹਿਰਾ,ਸੁਰਿੰਦਰ ਪਾਲ ਸਿੰਘ ਔਲਖ, ਜਗਜੀਤ ਸਿੰਘ ਢਿੱਲੋਂ (ਜੀਤਾ ਦੀਵਾਨੇ),ਵਿਕੀ ਧਾਲੀਵਾਲ ਮੋਗਾ, ਹਰਜੋਤ ਸੰਧੂ, ਲਖਵੀਰ ਮਾਨ ਰਾਜੇਆਣਾ, ਹਰਬਖਸ ਰਾਏ ਧੂਰਕੋਟ,ਰਣਜੀਤ ਸੰਧੂ ਕਪੂਰੇ, ਭਾਗ ਸਿੰਘ, ਕੁਲਵੰਤ ਬਾਪਲਾ, ਗੁਰਮੀਤ ਰਾਏ, , ਹਰਦੀਪ ਹੈਰੀ ਮਹਲਕੱਲਾ,ਹਰਦੀਪ ਪਰਮਾਰ, ਹਰਦਿਆਲ ਥਿੰਦ ਆਦਿ ਅਕਾਲੀ ਵਰਕਰ ਵੀ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



