ਅਖਿਲੇਸ਼ ਨੇ ਉੱਤਰ ਪ੍ਰਦੇਸ਼ ਸਰਕਾਰ ’ਤੇ ਲਾਇਆ ‘ਈਵੀਐਮ’ ਚੋਰੀ ਕਰਨ ਦਾ ਦੋਸ਼

ਚੰਡੀਗੜ੍ਹ (ਸਮਾਜ ਵੀਕਲੀ):  ਉੱਤਰ ਪ੍ਰਦੇਸ਼ ਵਿਧਾਨ ਸਭਾ ਦੀ ਚੋਣ ਲਈ ਵੋਟਾਂ ਦੀ ਗਿਣਤੀ ਤੋਂ ਦੋ ਦਿਨ ਪਹਿਲਾਂ ਸਮਾਜਵਾਦੀ ਪਾਰਟੀ ਦੇ ਆਗੂ ਅਖਿਲੇਸ਼ ਯਾਦਵ ਨੇ ਯੋਗੀ ਸਰਕਾਰ ’ਤੇ ਈਵੀਐਮ ‘ਚੋਰੀ’ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਵਾਰਾਣਸੀ ਵਿੱਚ ਈਵੀਐਮ ਨਾਲ ਭਰਿਆ ਇਕ ਟਰੱਕ ਫੜਿਆ ਗਿਆ ਹੈ। ਅਖਿਲੇਸ਼ ਯਾਦਵ ਨੇ ਭਾਜਪ ’ਤੇ ਵੋਟਾਂ ਚੋਰੀ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਐਗਜ਼ਿਟ ਪੋਲ ਇਹ ਧਾਰਨਾ ਬਣਾਉਣ ਲਈ ਹੈ ਕਿ ਭਾਜਪਾ ਉੱਤਰ ਪ੍ਰਦੇਸ਼ ਵਿੱਚ ਚੋਣਾਂ ਜਿੱਤ ਰਹੀ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਦੇ ਅਧਿਕਾਰੀ ਹੇਠਲੇ ਮੁਲਾਜ਼ਮਾਂ ਨੂੰ ਨਿਰਦੇਸ਼ ਦੇ ਰਹੇ ਹਨ ਕਿ ਜਿਥੇ ਵੀ ਭਾਜਪਾ ਹਾਰ ਰਹੀ ਹੈ, ਉਥੇ ਵੋਟਾਂ ਦੀ ਗਿਣਤੀ ਦਾ ਕੰਮ ਹੌਲੀ ਕਰ ਦਿੱਤਾ ਜਾਵੇ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਾਨਸਾ: 10 ਮਾਰਚ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਰਹੀ ਹੈ: ਭਗਵੰਤ ਮਾਨ
Next articleਭਾਰਤ ਤੇ ਚੀਨ ਵਿਚਾਲੇ ਫ਼ੌਜੀ ਗੱਲਬਾਤ ਦਾ 15ਵਾਂ ਗੇੜ ਸ਼ੁੱਕਰਵਾਰ ਨੂੰ