ਗੋਰਖਪੁਰ ਦੇ ਭਾਜਪਾ ਵਿਧਾਇਕ ਨੂੰ ਅਖਿਲੇਸ਼ ਨੇ ਦਿੱਤੀ ਟਿਕਟ ਦੀ ਪੇਸ਼ਕਸ਼

ਲਖਨਊ (ਸਮਾਜ ਵੀਕਲੀ): ਭਾਜਪਾ ਵੱਲੋਂ ਯੋਗੀ ਆਦਿੱਤਿਆਨਾਥ ਨੂੰ ਗੋਰਖਪੁਰ ਸ਼ਹਿਰੀ ਹਲਕੇ ਤੋਂ ਚੋਣ ਲੜਾਉਣ ਦੇ ਐਲਾਨ ਮਗਰੋਂ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਭਾਜਪਾ ਦੇ ਉਥੋਂ ਵਿਧਾਇਕ ਰਾਧਾ ਮੋਹਨ ਅਗਰਵਾਲ ਨੂੰ ਆਪਣੀ ਪਾਰਟੀ ਦੀ ਟਿਕਟ ਦੇਣ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ ਜੇਕਰ ਉਹ ਅਗਰਵਾਲ ਨਾਲ ਸੰਪਰਕ ਬਣਾ ਕੇ ਉਨ੍ਹਾਂ ਨਾਲ ਗੱਲ ਕਰਵਾ ਸਕਦੇ ਹਨ ਤਾਂ ਉਸ ਨੂੰ ਟਿਕਟ ਦੇ ਦਿੱਤੀ ਜਾਵੇਗੀ। ਭਾਜਪਾ ਦੇ ਨਾਰਾਜ਼ ਵਿਧਾਇਕਾਂ ਨੂੰ ਟਿਕਟਾਂ ਦੇਣ ਬਾਰੇ ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਟਿਕਟ ਨਹੀਂ ਦਿੱਤੀ ਜਾ ਸਕਦੀ ਹੈ ਪਰ ਅਗਰਵਾਲ ਨੂੰ ਜ਼ਰੂਰ ਟਿਕਟ ਦਿੱਤੀ ਜਾਵੇਗੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਖਿਲੇਸ਼ ਵੱਲੋਂ ਕਿਸਾਨਾਂ ਨੂੰ ਹਰੇਕ ਫ਼ਸਲ ’ਤੇ ਐੱਮਐੱਸਪੀ ਦੇਣ ਦਾ ਵਾਅਦਾ
Next articleਮੁੰਬਈ ਪੁਲੀਸ ਦੇ ਸਾਬਕਾ ਕਮਿਸ਼ਨਰ ਪਰਮਬੀਰ ਸਿੰਘ ਤੇ ਵਾਜੇ ਦੀ ਗੁਪਤ ਮੀਟਿੰਗ: ਚਾਰ ਪੁਲੀਸ ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ