ਅਖਿਲੇਸ਼ ਨੇ ਅਤਿਵਾਦੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ: ਨੱਢਾ

ਸ਼੍ਰਾਵਸਤੀ (ਉੱਤਰ ਪ੍ਰਦੇਸ਼) (ਸਮਾਜ ਵੀਕਲੀ):  ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਨੇ ਅੱਜ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ’ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸੰਵਿਧਾਨ ਦੀ ਰੱਖਿਆ ਦੀ ਸਹੁੰ ਚੁੱਕੀ ਸੀ ਪਰ ਅਤਿਵਾਦੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਵਿਰੋਧੀਆਂ ’ਤੇ ਸੂਬੇ ਵਿਚ ਗੁੰਡਿਆਂ ਅਤੇ ਮਾਫੀਆ ਦੀ ਪੁਸ਼ਤਪਨਾਹੀ ਕਰਨ ਦੇ ਦੋਸ਼ ਵੀ ਲਗਾਏ।

ਸ੍ਰੀ ਨੱਢਾ ਨੇ ਅਖਿਲੇਸ਼ ਯਾਦਵ ’ਤੇ ਬੰਬ ਧਮਾਕਿਆਂ ਲਈ ਜ਼ਿੰਮੇਵਾਰ ਅਤਿਵਾਦੀਆਂ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਦੇ ਦੋਸ਼ ਵੀ ਲਗਾਏ। ਸ਼੍ਰਾਵਸਤੀ ਵਿਧਾਨ ਸਭਾ ਹਲਕੇ ਵਿਚ ਅੱਜ ਪਾਰਟੀ ਉਮੀਦਵਾਰ ਰਾਮ ਫੇਰਨ ਪਾਂਡੇ ਦੇ ਹੱਕ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰੀ ਨੱਢਾ ਨੇ ਕਿਹਾ, ‘‘ਇਨ੍ਹਾਂ ਮੁਲਜ਼ਮਾਂ ਨੂੰ ਅਦਾਲਤ ਨੇ ਨਹੀਂ ਸੀ ਬਖ਼ਸ਼ਿਆ। ਅਦਾਲਤ ਨੇ ਕਿਹਾ ਸੀ ਕਿ ਤੁਸੀਂ ਕੇਸ ਵਾਪਸ ਨਹੀਂ ਲੈ ਸਕਦੇ ਹੋ, ਇਨ੍ਹਾਂ ਅਤਿਵਾਦੀਆਂ ਨੂੰ ਛੱਡਿਆ ਨਹੀਂ ਜਾ ਸਕਦਾ।’’ ਉਨ੍ਹਾਂ ਕਿਹਾ, ‘‘ਜਿਹੜੇ ਅਤਿਵਾਦੀਆਂ ਨੂੰ ਅਖਿਲੇਸ਼ ਬਚਾਉਣਾ ਚਾਹੁੰਦੇ ਸਨ, ਉਨ੍ਹਾਂ ਨੂੰ ਅਦਾਲਤ ਨੇ ਸਜ਼ਾ ਸੁਣਾਈ।’’ ਉਨ੍ਹਾਂ ਦਾਅਵਾ ਕੀਤਾ ਕਿ ਅਹਿਮਦਾਬਾਦ ਧਮਾਕਾ ਮਾਮਲੇ ਦੇ ਇਕ ਦੋਸ਼ੀ ਦਾ ਪਿਤਾ ਜੋ ਕਿ ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਜ਼ਿਲ੍ਹੇ ਦਾ ਰਹਿਣ ਵਾਲਾ ਹੈ, ਸਮਾਜਵਾਦੀ ਪਾਰਟੀ ਲਈ ਪ੍ਰਚਾਰ ਕਰ ਰਿਹਾ ਹੈ।

ਭਾਜਪਾ ਪ੍ਰਧਾਨ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ, ‘‘ਜੇਕਰ ਤੁਸੀਂ ਰੁਜ਼ਗਾਰ ਚਾਹੁੰਦੇ ਹੋ ਅਤੇ ਬਿਨਾ ਡਰ ਵਾਲਾ ਉੱਤਰ ਪ੍ਰਦੇਸ਼ ਚਾਹੁੰਦੇ ਹੋ ਤਾਂ ਇਸ ਦਾ ਸਿਰਫ਼ ਇਕ ਹੀ ਤਰੀਕਾ ਹੈ ਕਿ ਭਾਜਪਾ ਉਮੀਦਵਾਰਾਂ ਨੂੰ ਵੋਟਾਂ ਪਾਓ।’’

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੀਬੀਆਈ ਵੱਲੋਂ ਐਨਐੱਸਈ ਦੇ ਸਾਬਕਾ ਸੀਈਓ ਰਵੀ ਨਾਰਾਇਣ ਤੋਂ ਪੁੱਛਗਿੱਛ
Next articleਭਾਜਪਾ ਦੇ ਬੂਥਾਂ ’ਤੇ ‘ਭੂਤ’ ਨੱਚਦੇ ਨਜ਼ਰ ਆਉਣਗੇ: ਅਖਿਲੇਸ਼