30 ਅਪ੍ਰੈਲ ਤੱਕ ਅਬਾਦਕਾਰ ਕਿਸਾਨਾਂ ਨੂੰ ਮੁਆਵਜਾ ਨਾ ਮਿਲਣ ਕਰਕੇ ਖ਼ਫ਼ਾ ਨੇ ਕਿਸਾਨ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਪੰਜਾਬ ਸਰਕਾਰ ਵੱਲੋਂ 30 ਅਪ੍ਰੈਲ ਤੱਕ ਅਬਾਦਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅਜੇ ਤੱਕ ਕਿਸਾਨਾਂ ਨੂੰ ਕੋਈ ਰਾਹਤ ਨਹੀਂ ਮਿਲੀ, ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ । ਰੋਸ ਵਜੋਂ ਏ.ਕੇ.ਐਮ ਪੰਜਾਬ ਵੱਲੋਂ 4 ਮਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ਾ ਨੂੰ ਸਵੇਰੇ 11 ਵਜੇ ਤੋਂ ਅਣਮਿਥੇ ਸਮੇਂ ਲਈ ਬੰਦ ਕਰ ਦਿੱਤਾ ਜਾਵੇਗਾ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਏ.ਕੇ.ਐਮ ਪੰਜਾਬ ਦੇ ਸੀਨੀਅਰ ਆਗੂ ਅਤੇ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਦੇ ਕੌਮੀ ਪ੍ਰਧਾਨ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਨੇ ਕੀਤਾ। ਕਿਸਾਨ ਆਗੂ ਜੱਥੇ; ਨਿਮਾਣਾ ਨੇ ਦੋਸ਼ ਲਗਾਇਆ ਕਿ ਹੜਾਂ ਕਾਰਨ ਝੋਨੇ ਦੀ ਫਸਲ ਬਰਬਾਦ ਹੋਈ ਸੀ । ਅਬਾਦਕਾਰ ਕਿਸਾਨਾਂ ਨੂੰ ਕੱਚੀਆਂ ਪੈਲੀਆਂ ਦਾ ਮੁਆਵਜ਼ਾ ਨਹੀਂ ਦਿੱਤਾ ਗਿਆ, ਬੇਮੌਸਮੀ ਬਾਰਸ਼ਾਂ ਅਤੇ ਹੋਰ ਕੁਦਰਤੀ ਆਫ਼ਤਾਂ ਕਾਰਨ ਫਸਲਾਂ ਦਾ ਵੱਡਾ ਨੁਕਸਾਨ ਹੋਇਆ ਸੀ, ਪਰ ਸਰਕਾਰ ਨੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਿੱਚ ਗੰਭੀਰਤਾ ਨਹੀਂ ਦਿਖਾਈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਤੁਰੰਤ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ, ਏਕੇਐਮ ਪੰਜਾਬ ਨੇ ਸਾਰੇ ਕਿਸਾਨਾਂ ਅਤੇ ਆਮ ਲੋਕਾਂ ਨੂੰ 4 ਮਈ ਦੇ ਟੋਲ ਪਲਾਜ਼ਾ ਬੰਦ ਕਰਨ ਤੇ ਅੰਦੋਲਨ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਇਸ ਮੌਕੇ ਅਮਰਜੀਤ ਸਿੰਘ ਭੱਟੀ ਸੀਨੀਅਰ ਮੀਤ ਪ੍ਰਧਾਨ, ਗੁਰਦੀਪ ਸਿੰਘ ਗਰੇਵਾਲ ਪ੍ਰਚਾਰ ਸਕੱਤਰ, ਪ੍ਰਭਦੀਪ ਸਿੰਘ ਸੇਖੋਂ ਜ਼ਿਲ੍ਹਾ ਦਿਹਾਤੀ ਪ੍ਰਧਾਨ, ਕੁਲਦੀਪ ਸਿੰਘ ਸੈਨੀ, ਕੰਵਲਜੀਤ ਸਿੰਘ ਢਿੱਲੋਂ, ਕੁਲਦੀਪ ਸਿੰਘ ਖਾਲਸਾ ਸੀ. ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਹਸਨਪੁਰ, ਗੁਰਵਿੰਦਰ ਸਿੰਘ, ਪਰਮਜੀਤ ਸਿੰਘ, ਸੁਰਜੀਤ ਸਿੰਘ, ਰਣਧੀਰ ਸਿੰਘ ਧੀਰਾ ਹਾਜ਼ਰ ਸਨ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



