ਅਕਸ਼ੈ ਕੁਮਾਰ ਦੀ ਮਾਤਾ ਦਾ ਦੇਹਾਂਤ

ਮੁੰਬਈ (ਸਮਾਜ ਵੀਕਲੀ):  ਬੌਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਦੀ ਮਾਤਾ ਅਰੁਣਾ ਭਾਟੀਆ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ ਮੁੰਬਈ ਦੇ ਹੀਰਾਨੰਦਾਨੀ ਹਸਪਤਾਲ ਦੇ ਆਈਸੀਯੂ ਵਿੱਚ ਦਾਖ਼ਲ ਸੀ। ਅਕਸ਼ੈ ਕੁਮਾਰ (53) ਨੇ ਟਵਿੱਟਰ ’ਤੇ ਇਹ ਜਾਣਕਾਰੀ ਦਿੱਤੀ ਅਤੇ ਆਪਣੀ ਮਾਤਾ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਦੀ ਮੌਤ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ।

ਅਕਸ਼ੈ ਨੇ ਟਵਿੱਟਰ ’ਤੇ ਲਿਖਿਆ, ‘‘ਉਹ ਮੇਰੀ ਜ਼ਿੰਦਗੀ ਦਾ ਅਹਿਮ ਹਿੱਸਾ ਸੀ। ਅੱਜ ਮੈਨੂੰ ਅਸਹਿ ਦਰਦ ਮਹਿਸੂਸ ਹੋ ਰਿਹਾ ਹੈ। ਮੇਰੀ ਮਾਂ ਅਰੁਣਾ ਭਾਟੀਆ ਨੇ ਅੱਜ ਸਵੇਰੇ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਅਤੇ ਪਰਲੋਕ ਵਿੱਚ ਮੇਰੇ ਪਿਤਾ ਕੋਲ ਚਲੀ ਗਈ।’’ ਅਦਾਕਾਰ ਨੇ ਕਿਹਾ, ‘‘ਮੈਂ ਤੁਹਾਡੀਆਂ ਦੁਆਵਾਂ ਦਾ ਸਨਮਾਨ ਕਰਦਾ ਹਾਂ। ਮੈਂ ਅਤੇ ਮੇਰਾ ਪਰਿਵਾਰ ਇਸ ਮੁਸ਼ਕਲ ਦੌਰ ਵਿੱਚੋਂ ਲੰਘ ਰਹੇ ਹਾਂ। ਓਮ ਸ਼ਾਂਤੀ।’’ ਅਕਸ਼ੈ ਬਰਤਾਨੀਆ ਵਿੱਚ ਆਪਣੀ ਅਗਲੀ ਫ਼ਿਲਮ ‘ਸਿੰਡਰੇਲਾ’ ਦੀ ਸ਼ੂਟਿੰਗ ਕਰ ਰਿਹਾ ਸੀ ਅਤੇ ਆਪਣੀ ਮਾਂ ਦੇ ਹਸਪਤਾਲ ਵਿੱਚ ਭਰਤੀ ਹੋਣ ਦੀ ਸੂਚਨਾ ਮਿਲਣ ਮਗਰੋਂ ਸੋਮਵਾਰ ਨੂੰ ਦੇਸ਼ ਪਰਤ ਆਇਆ ਸੀ। ਅਕਸ਼ੈ ਕੁਮਾਰ ਦੀ ਮਾਤਾ ਦੇ ਦੇਹਾਂਤ ’ਤੇ ਕਈ ਬਾਲੀਵੁੱਡ ਹਸਤੀਆਂ ਸਮੇਤ ਹੋਰਾਂ ਨੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੀਨੀ ਰਾਸ਼ਟਰਪਤੀ ਜਿਨਪਿੰਗ 13ਵੇਂ ਬਰਿਕਸ ਸੰਮੇਲਨ ਵਿੱਚ ਲੈਣਗੇ ਹਿੱਸਾ
Next articleਸ਼ਾਹੀ ਦਾਅਵਤ ਦੇ ਕੇ ਅਮਰਿੰਦਰ ਨੇ ਜਿੱਤੇ ਤਗਮਾ ਜੇਤੂਆਂ ਦੇ ਦਿਲ