ਅਲਕੂਜ (ਦੁਬਈ) ਵਿਖੇ 31 ਮਾਰਚ ਨੂੰ ਮਨਾਇਆ ਜਾਵੇਗਾ ਧੰਨ ਧੰਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ ਦਿਹਾੜਾ

ਧੰਨ ਧੰਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ

ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਸ੍ਰੀ ਗੁਰੂ ਰਵਿਦਾਸ ਸਭਾ (ਯੂ.ਏ. ਈ) ਵਲੋਂ ਸਮੂਹ ਸ੍ਰੀ ਗੁਰੂ ਰਵਿਦਾਸ ਨਾਮਲੇਵਾ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸੰਤ ਨਿਰੰਜਣ ਦਾਸ ਜੀ ਗੱਦੀਨਸ਼ੀਨ ਡੇਰਾ ਸੱਚਖੰਡ ਬੱਲਾ (ਚੇਅਰਮੈਨ ਸ੍ਰੀ ਗੁਰੂ ਰਵਿਦਾਸ ਸਭਾ ਯੂ. ਏ. ਈ) ਦੇ ਆਸ਼ੀਰਵਾਦ ਸਦਕਾ ਅਦਾਫ ਸਪੋਰਟਸ ਕਲੱਬ ਅਲਕੂਜ ਵਿਖੇ ਮਿਤੀ 31 ਮਾਰਚ ਦਿਨ ਸੋਮਵਾਰ ਨੂੰ  ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਸੰਬੰਧ ‘ਚ ਜਾਣਕਾਰੀ ਦਿੰਦਿਆਂ ਸ੍ਰੀ ਗੁਰੂ ਰਵਿਦਾਸ ਸਭਾ (ਯੂ.ਏ. ਈ) ਦੇ ਸਮੂਹ ਅਹੁਦੇਦਾਰਾਂ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਅੰਮਿ੍ਤਬਾਣੀ ਦਾ ਪ੍ਰਚਾਰ ਤੇ ਪਸਾਰ ਹੋਵੇਗਾ | ਉਪਰੰਤ ਗਾਇਕ ਸਰਬਜੀਤ ਸਹੋਤਾ, ਨੀਲਮ ਜੱਸਲ, ਬਲਵੀਰ ਸ਼ੇਰਪੁਰੀ ਤੇ ਗਾਇਕ ਜਤਿੰਦਰ ਜੀਤੂ ਧੰਨ ਧੰਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਦੀ ਮਹਿਮਾ ਦਾ ਗੁਣਗਾਣ ਕਰਨਗੇ | ਇਸ ਮੌਕੇ ਅਤੁੱਟ ਲੰਗਰ ਵੀ ਵਰਤਾਏ ਜਾਣਗੇ |

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਖ਼ਾਲਸਾ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਫੋਰ ਵੂਮੈਨ ਸਿਵਲ ਲਾਈਨ ਵਿਖੇ ਆਰਟ ਆਫ ਲਿਵਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ
Next articleਨਸ਼ਾ ਰਹਿਤ ਸਮਾਜ ਸਿਰਜਣ ਲਈ ਸ਼ਹੀਦਾਂ ਦੀ ਸੋਚ ‘ਤੇ ਚੱਲਣ ਦੀ ਲੋੜ-ਜਤਿੰਦਰ ਸਿੰਘ ਕਾਲਾ