ਵੈਨਕੂਵਰ, (ਸਮਾਜ ਵੀਕਲੀ) (ਮਲਕੀਤ ਸਿੰਘ) – ਕਨੇਡਾ ਦੇ ਸੂਬੇ ਅਲਬਰਟਾ ਨੂੰ 2028 ਵਿੱਚ ਕਰਵਾਏ ਜਾਣ ਵਾਲੇ ਹਾਕੀ ਦੇ ਵਿਸ਼ਵ ਪੱਧਰੀ ਮੁਕਾਬਲਿਆਂ ਦੀ ਮੇਜ਼ਬਾਨੀ ਪ੍ਰਾਪਤ ਹੋ ਗਈ ਹੈ। ਇਹ ਮੁਕਾਬਲੇ ਅਲਬਰਟਾ ਦੇ ਸ਼ਹਿਰ ਕੈਲਗਰੀ ਅਤੇ ਐਡਮੰਟਨ ਵਿੱਚ ਕਰਵਾਏ ਜਾਣਗੇ, ਜਦਕਿ ਕੁਝ ਮੈਚ ਚੈਕ ਦੇਸ਼ ਵਿੱਚ ਵੀ ਹੋਣਗੇ।ਜਾਣਕਾਰੀ ਮੁਤਾਬਕ ਇਸ ਅੰਤਰਰਾਸ਼ਟਰੀ ਟੂਰਨਾਮੈਂਟ ਵਿੱਚ ਪੂਰੇ ਸੰਸਾਰ ਤੋਂ ਕੋਮਾਤਰੀ ਪੱਧਰ ਦੀਆਂ 8 ਟੀਮਾਂ ਭਾਗ ਲੈਣਗੀਆਂ ਅਤੇ ਇਹ ਮੁਕਾਬਲੇ ਫਰਵਰੀ 2028 ਵਿੱਚ ਕਰਵਾਏ ਜਾਣ ਦੀ ਯੋਜਨਾ ਦੱਸੀ ਜਾ ਰਹੀ ਹੈ। ਇਸ ਟੂਰਨਾਮੈਂਟ ਵਿੱਚ ਹਰੇਕ ਦੇਸ਼ ਦੀ ਟੀਮ ਆਪਣੇ ਸਭ ਤੋਂ ਵਧੀਆ ਖਿਡਾਰੀਆਂ ਨਾਲ ਮੈਦਾਨ ਵਿੱਚ ਉਤਰੇਗੀ।ਅਲਬਰਟਾ ਦੇ ਕੈਲਗਰੀ ਅਤੇ ਐਡਮੰਟਨ ਸ਼ਹਿਰਾਂ ਨੇ ਸਾਂਝੇ ਤੌਰ ’ਤੇ ਮੇਜ਼ਬਾਨੀ ਲਈ ਅਰਜ਼ੀ ਦਿੱਤੀ ਸੀ, ਜਿਸਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਮੁਕਾਬਲੇ ਇਥੇ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਖੇਡ ਮਾਹਿਰਾਂ ਦਾ ਮੰਨਣਾ ਹੈ ਕਿ ਇਸ ਵੱਡੇ ਖੇਡ ਸਮਾਗਮ ਨਾਲ ਕਨੇਡਾ ਦੇ ਇਨ੍ਹਾਂ ਸ਼ਹਿਰਾਂ ਵਿੱਚ ਖੇਡ ਪ੍ਰੇਮੀਆਂ ਦੀ ਭਾਰੀ ਭੀੜ ਪਹੁੰਚੇਗੀ ਅਤੇ ਸਥਾਨਕ ਅਰਥਵਿਵਸਥਾ ਨੂੰ ਵੀ ਵੱਡਾ ਲਾਭ ਹੋਵੇਗਾ। ਇਹ ਅੰਤਰਰਾਸ਼ਟਰੀ ਹਾਕੀ ਮੁਕਾਬਲੇ ਦੁਨੀਆ ਭਰ ਦੇ ਦਰਸ਼ਕਾਂ ਦੀ ਖਾਸ ਦਿਲਚਸਪੀ ਦਾ ਕੇਂਦਰ ਬਣਦੇ ਹਨ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ 2028 ਦਾ ਇਹ ਸਮਾਗਮ ਵੀ ਖੇਡ ਪ੍ਰੇਮੀਆਂ ਲਈ ਯਾਦਗਾਰ ਸਾਬਤ ਹੋਵੇਗਾ। ਕਨੇਡਾ ਦੇ ਬਹੁ ਗਿਣਤੀ ਖੇਡ ਪ੍ਰੇਮੀਆਂ ਚ ਇਸ ਸਬੰਧੀ ਉਤਸ਼ਾਹ ਦੀ ਭਾਵਨਾ ਮਹਿਸੂਸ ਕੀਤੀ ਜਾ ਰਹੀ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



