ਫਰੀਦਕੋਟ/ਭਲੂਰ 26 ਜੁਲਾਈ (ਬੇਅੰਤ ਗਿੱਲ) ਪ੍ਰਧਾਨ ਮੰਤਰੀ ਦੇ ਨਿਊ 15 ਨੁਕਾਤੀ ਪ੍ਰੋਗਰਾਮ ਅਧੀਨ ਵੱਖ-ਵੱਖ ਵਿਭਾਗਾਂ ਅਧੀਨ ਆਉਦੀਆਂ ਸਕੀਮਾਂ ਨੂੰ ਜਿਲ੍ਹਾ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਮੀਟਿੰਗ ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪ੍ਰਧਾਨ ਮੰਤਰੀ ਦੇ ਨਿਊ 15 ਨੁਕਾਤੀ ਪ੍ਰੋਗਾਰਮ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ । ਉਨ੍ਹਾਂ ਇਸ ਮੌਕੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਕਿ ਸਕੀਮਾਂ ਦਾ ਲਾਭ ਸਬੰਧਤ ਲੋਕਾਂ ਤੱਕ ਵੱਧ ਤੋਂ ਵੱਧ ਪਹੁੰਚਾਇਆ ਜਾਵੇ। ਉਨ੍ਹਾਂ ਘੱਟ ਗਿਣਤੀ ਸੁਮਦਾਏ ਦੇ ਲੋਕਾਂ ਨੂੰ ਕਿਸੇ ਵੀ ਸਕੀਮ ਸਬੰਧੀ ਜਾਣਕਾਰੀ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਾਗਰੂਕ ਕਰਨ ਲਈ ਨਿਰਦੇਸ਼ ਵੀ ਜਾਰੀ ਕੀਤੇ ।ਇਸ ਮੌਕੇ ਗੁਰਮੀਤ ਸਿੰਘ ਬਰਾੜ ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਫਰੀਦਕੋਟ, ਮਨਜੀਤ ਸਿੰਘ ਜਿਲ੍ਹਾ ਭਾਸ਼ਾ ਅਫਸਰ, ਰਾਮੇਸ਼ਵਰ ਦਾਸ ਜਿਲ੍ਹਾ ਲੀਡ ਬੈਂਕ ਮੈਨੇਜਰ, ਪਦੀਪ ਕੁਮਾਰ ਉੱਪ ਜਿਲ੍ਹਾ ਸਿੱਖਿਆ ਵਅਸਰ(ਸੈ:ਸਿ:), ਪਵਨ ਕੁਮਾਰ ਉੱਪ ਜਿਲ੍ਹਾ ਸਿੱਖਿਆ ਅਫਸਰ (ਐ:ਸਿ:), ਜਸਪ੍ਰੀਤ ਸਰਾਂ ਜਿਲ੍ਹਾ ਕੁਆਰਡੀਨੇਟਰ ਜਿਲ੍ਹਾ ਪ੍ਰੀਸ਼ਦ, ਗੁਰਮੀਤ ਸਿੰਘ ਤਹਿਸੀਲ ਸਮਾਜਿਕ ਨਿਆਂ ਅਧਿਕਾਰਤਾ ਅਫਸਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਨੁਮਾਇੰਦੇ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly